ਜਲੰਧਰ ਵਿੱਚ ਕੰਟੇਨਮੈਂਟ ਅਤੇ ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ਦੀ ਨਵੀਂ ਸੂਚੀ ਜਾਰੀ

ਜਲੰਧਰ ਵਿੱਚ ਕੰਟੇਨਮੈਂਟ ਅਤੇ ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ਦੀ ਨਵੀਂ ਸੂਚੀ ਜਾਰੀ

ਪਾਲ ਸਿੰਘ ਨੌਲੀ
ਜਲੰਧਰ, 12 ਜੁਲਾਈ

ਕਰੋਨਾਵਾਇਰਸ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ 1173 ਤੱਕ ਪਹੁੰਚ ਚੁੱਕੀ ਹੈ, ਜਦਕਿ ਹੁਣ ਤੱਕ 25 ਲੋਕਾਂ ਨੂੰ ਕਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਆਪਣੀ ਜਾਨ ਗੁਆਉਣੀ ਪਈ ਹੈ। ਕਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਧਿਆਨ ’ਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਕੰਟੇਨਮੈਂਟ ਜ਼ੋਨ ਅਤੇ ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ਦੀ ਨਵੀਂ ਲਿਸਟ ਜਾਰੀ ਕੀਤੀ ਹੈ। ਡਿਪਟੀ ਕਮਿਸ਼ਨਰ ਵੱਲੋਂ ਸਖ਼ਤੀ ਵਰਤਦੇ ਹੋਏ ਜਲੰਧਰ ‘ਚ ਕੁਝ ਇਲਾਕੇ ਮਾਈਕ੍ਰੋ ਕੰਟੇਨਮੈਂਟ ਜ਼ੋਨ ਅਤੇ ਕੰਟੇਨਮੈਂਟ ਜ਼ੋਨ ਐਲਾਨੇ ਗਏ ਹਨ, ਜੋਕਿ ਪੂਰੀ ਤਰ੍ਹਾਂ ਸੀਲ ਰਹਿਣਗੇ ਅਤੇ ਸਮੇਂ-ਸਮੇਂ ‘ਤੇ ਸਿਹਤ ਮਹਿਕਮੇ ਦੀ ਰਿਪੋਰਟ ਮੁਤਾਬਕ ਇਨ੍ਹਾਂ ਇਲਾਕਿਆਂ ’ਚ ਤਬਦੀਲੀ ਵੀ ਕੀਤੀ ਜਾਵੇਗੀ। ਇਹ ਫੈਸਲਾ ਸਿਵਲ ਸਰਜਨ ਦੀ ਰਿਪੋਰਟ ਨੂੰ ਵੇਖਦੇ ਹੋਏ ਲਿਆ ਗਿਆ ਹੈ। ਕੰਟੇਨਮੈਂਟ ਜ਼ੋਨ ਅਰਬਨ ਜ਼ੋਨ ’ਚ ਫਹਿਤਪੁਰ (ਕਿਸ਼ਨਪੁਰ) ਅਤੇ ਮਖਦੂਮਪੁਰਾ ਸ਼ਾਮਲ ਹਨ। ਇਨ੍ਹਾਂ ਇਲਾਕਿਆਂ ’ਚ 16 ਤੋਂ ਲੈ ਕੇ 30 ਤੱਕ ਪਾਜ਼ੇਟਿਵ ਕੇਸ ਪਾਏ ਗਏ ਹਨ। ਕੰਟੇਨਮੈਂਟ ਜ਼ੋਨ ਅਤੇ ਮਾਈਕ੍ਰੋ ਕੰਟੇਨਮੈਂਟ ਜ਼ੋਨ ਨੂੰ ਸਿਹਤ ਮਹਿਕਮੇ ਦੇ ਪ੍ਰੋਟੋਕਾਲ ਅਨੁਸਾਰ ਪੂਰੀ ਤਰ੍ਹਾਂ ਸੀਲ ਰੱਖਿਆ ਜਾਵੇਗਾ ਅਤੇ ਸਮੇਂ-ਸਮੇਂ ‘ਤੇ ਸਿਹਤ ਵਿਭਾਗ ਦੀ ਰਿਪੋਰਟ ਮੁਤਾਬਕ ਕੰਟੇਨਮੈਂਟ ਜ਼ੋਨ ਅਤੇ ਮਾਈਕ੍ਰੋ ਕੰਟੇਨਮੈਂਟ ਜ਼ੋਨ ਦੀ ਲਿਸਟ ‘ਚ ਤਬਦੀਲੀ ਕੀਤੀ ਜਾਵੇਗੀ। ਮਾਈਕ੍ਰੋ ਕੰਟੇਨਮੈਂਟ ਵਿੱਚ ਵਿੱਚ ਅਮਨ ਨਗਰ ਕਰਤਾਰਪੁਰ, ਰੋਜ਼ ਪਾਰਕ ਕਰਤਾਰਪੁਰ, ਸਮਰਾਏ ਜੰਡਿਆਲਾ, ਅਰੋੜਾ ਮੁਹੱਲਾ ਭੋਗਪੁਰ, ਦਸ਼ਮੇਸ਼ ਨਗਰ, ਨੱਥ ਵਾਲ ਨੂੰ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਅਰਬਨ ਜ਼ੋਨ ’ਚ ਉੱਚਾ ਸੁਰਾਜ ਗੰਜ, ਸੰਜੇ ਗਾਂਧੀ ਨਗਰ ਸ਼ਾਮਲ ਹਨ। ਰਾਮ ਨਗਰ, ਠਾਕੁਰ ਨਗਰ, ਅਟਵਾਲ ਹਾਊਸ, ਕਾਜ਼ੀ ਮੁਹੱਲਾ, ਕੱਟੜਾ ਮੁਹੱਲਾ ਬਸਤੀ ਬਾਵਾ ਖੇਲ, ਈਸ਼ਾ ਨਗਰ ਸ਼ਾਮਲ ਹਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All