ਪੁਰਾਣੀ ਪੈਨਸ਼ਨ ਬਹਾਲੀ ਲਈ ਐੱਨਪੀਐੱਸਈਯੂ ਨੇ ਜਲੰਧਰ ’ਚ ਪੰਜਾਬ ਸਰਕਾਰ ਦੀ ਅਰਥੀ ਫੂਕੀ

ਪੁਰਾਣੀ ਪੈਨਸ਼ਨ ਬਹਾਲੀ ਲਈ ਐੱਨਪੀਐੱਸਈਯੂ ਨੇ ਜਲੰਧਰ ’ਚ ਪੰਜਾਬ ਸਰਕਾਰ ਦੀ ਅਰਥੀ ਫੂਕੀ

ਪਾਲ ਸਿੰਘ ਨੌਲੀ

ਜਲੰਧਰ, 24 ਨਵੰਬਰ

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀਪੀਐੱਫ ਐਂਪਲਾਈਜ਼ ਯੂਨੀਅਨ ਵਲੋਂਂ ਸੂਬਾ ਕਮੇਟੀ ਦੇ ਫੈ਼ਸਲੇ ਅਨੁਸਾਰ ਸਾਂਝੇ ਪਲੇਟਫਾਰਮ ਐੱਨਪੀਐੱਸਈਯੂ ਦੇ ਝੰਡੇ ਥੱਲੇ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰ ਉੱਤੇ ਪੰਜਾਬ ਸਰਕਾਰ ਦੀ ਅਰਥੀ ਫੂ਼ਕ ਕੇ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਜਲੰਧਰ ਵਿੱਚ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੇ ਨਾਅਰੇਬਾਜ਼ੀ ਕਰਦਿਆਂ ਜ਼ਿਲ੍ਹਾ ਕਨਵੀਨਰ ਕੁਲਦੀਪ ਵਾਲੀਆ ਅਤੇ ਅਮਨਦੀਪ ਸਿੰਘ ਦੀ ਅਗਵਾਈ ਵਿੱਚ ਰੋਸ ਰੈਲੀ ਕਰਨ ਉਪਰੰਤ ਡਿਪਟੀ ਕਮਿਸ਼ਨਰ ਜਲੰਧਰ ਦੇ ਦਫ਼ਤਰ ਤੱਕ ਮਾਰਚ ਕੀਤਾ। ਦਫ਼ਤਰ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਦੀ ਅਰਥੀ ਫ਼ੂਕੀ ਗਈ। ਇਸ ਸਮੇਂ ਪ੍ਰਧਾਨ ਸੁਖਜੀਤ ਸਿੰਘ, ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਕਰਨੈਲ ਫਿਲੌਰ, ਜਨਰਲ ਸਕੱਤਰ ਗਣੇਸ਼ ਭਗਤ, ਸੁਰਿੰਦਰ ਪੁਆਰੀ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕੋਈ ਨੇਤਾ ਇੱਕ ਵਾਰ ਵਿਧਾਇਕ ਜਾਂ ਮੈਂਬਰ ਪਾਰਲੀਮੈਂਟ ਚੁਣੇ ਜਾਣ ਤੋਂ ਬਾਅਦ ਸਾਰੀ ਉਮਰ ਲਈ ਪੈਨਸ਼ਨ ਦਾ ਹੱਕਦਾਰ ਬਣ ਜਾਂਦਾ ਹੈ ਅਤੇ ਸਰਕਾਰਾਂ ਆਪਣੇ ਵਿਧਾਇਕਾਂ ਅਤੇ ਮੈਂਬਰ ਪਾਰਲੀਮੈਂਟਾ ਦੀਆਂ ਪੈਨਸ਼ਨਾ ਰਾਤੋ-ਰਾਤ ਦੁੱਗਣੀਆ ਕਰ ਲੈਂਦੀਆਂ ਹਨ, ਜਦੋਂ ਕਿ ਮੁਲਾਜ਼ਮ 30-35 ਸਾਲ ਵਿਭਾਗ ਦੀ ਸੇਵਾ ਕਰਨ ਬਾਅਦ ਪੈਨਸ਼ਨ ਤੋਂ ਵਾਂਝਾ ਰਹਿੰਦਾ ਹੈ। ਇਸ ਮੌਕੇ ਕੁਲਦੀਪ ਸਿੰਘ ਕੌੜਾ, ਸੁਰਜੀਤ ਨਾਹਲ ,ਪ੍ਰੇਮ ਖਲਵਾੜਾ, ਸਰਬਜੀਤ ਸਿੰਘ ਢੇਸੀ, ਨਵਜੋਤ ਸਿੰਘ, ਅਨਿਲ ਸ਼ਰਮਾ, ਕੁਲਵੀਰ ਕੁਮਾਰ, ਪ੍ਰੇਮ ਪਾਲ ਗੋਹਾਵਰ, ਧਰਮ ਪਾਲ, ਰਾਜਿੰਦਰ ਸਿੰਘ, ਰਤਨ ਸਿੰਘ, ਪਲਵਿੰਦਰ ਸਿੰਘ, ਗੁਰਮੀਤ ਸਿੰਘ, ਸਿਮਰਜੋਤ ਸਿੰਘ, ਕੁਲਵਿੰਦਰ ਸਿੰਘ, ਸੇਠ ਕੁਮਾਰ, ਅਮਰਜੀਤ ਭਗਤ,ਲਲਿਤ ਢੰਡ, ਹਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਸਾਰੰਗ ਰਾਮ, ਪਵਨ ਕੁਮਾਰ, ਤਜਿੰਦਰ ਸਿੰਘ,ਜਗਜੀਤ ਸਿੰਘ, ਪਿਆਰਾ ਸਿੰਘ, ਰਵਿੰਦਰ ਕੁਮਾਰ, ਬਖ਼ਸ਼ੀਸ ਸਿੰਘ, ਸੰਦੀਪ ਜੱਸਲ ਹਾਜ਼ਰ ਹੋਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਸ਼ਹਿਰ

View All