ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਗਨੀਵੀਰ ਭਰਤੀ ਲਈ ਆਨਲਾਈਨ ਰਜਿਸਟਰੇਸ਼ਨ ਭਲਕ ਤੋਂ

ਪੱਤਰ ਪ੍ਰੇਰਕ ਜਲੰਧਰ, 6 ਮਾਰਚ ਡਿਪਟੀ ਡਾਇਰੈਕਟਰ, ਜ਼ਿਲ੍ਹਾ ਬਿਊਰੋ ਆਫ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ, ਜਲੰਧਰ ਨੀਲਮ ਮਹੇ ਨੇ ਦੱਸਿਆ ਕਿ ਆਰਮੀ ਵਿੱਚ ਬਤੌਰ ਅਗਨੀਵੀਰ ਭਰਤੀ ਲਈ 8 ਮਾਰਚ ਤੋਂ 20 ਅਪਰੈਲ 2025 ਤੱਕ ਆਨਲਾਈਨ ਰਜਿਸਟਰੇਸ਼ਨ ਚੱਲੇਗੀ। ਉਨ੍ਹਾਂ ਦੱਸਿਆ...
Advertisement

ਪੱਤਰ ਪ੍ਰੇਰਕ

ਜਲੰਧਰ, 6 ਮਾਰਚ

Advertisement

ਡਿਪਟੀ ਡਾਇਰੈਕਟਰ, ਜ਼ਿਲ੍ਹਾ ਬਿਊਰੋ ਆਫ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ, ਜਲੰਧਰ ਨੀਲਮ ਮਹੇ ਨੇ ਦੱਸਿਆ ਕਿ ਆਰਮੀ ਵਿੱਚ ਬਤੌਰ ਅਗਨੀਵੀਰ ਭਰਤੀ ਲਈ 8 ਮਾਰਚ ਤੋਂ 20 ਅਪਰੈਲ 2025 ਤੱਕ ਆਨਲਾਈਨ ਰਜਿਸਟਰੇਸ਼ਨ ਚੱਲੇਗੀ। ਉਨ੍ਹਾਂ ਦੱਸਿਆ ਕਿ ਜਲੰਧਰ ਸਮੇਤ ਜ਼ਿਲ੍ਹਾ ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਤੇ ਪਠਾਨਕੋਟ ਦੇ ਜਿਨ੍ਹਾਂ ਯੁਵਕਾਂ ਨੇ ਆਰਮੀ ਅਗਨੀਵੀਰ ਵਿੱਚ ਭਰਤੀ ਵਾਸਤੇ ਅਪਲਾਈ ਕਰਨਾ ਹੈ, ਉਨ੍ਹਾਂ ਲਈ ਸੀ-ਪਾਈਟ ਕੈਂਪ ਕਪੂਰਥਲਾ ਵਿੱਚ ਫਿਜੀਕਲ ਤੇ ਲਿਖਤੀ ਪੇਪਰ ਦੀ ਮੁਫ਼ਤ ਸਿਖਲਾਈ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੋ ਯੁਵਕ ਫਿਜੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਯੁਵਕ ਸੀ-ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਵਿੱਚ ਆ ਕੇ ਮੁਫ਼ਤ ਤਿਆਰੀ ਕਰ ਸਕਦੇ ਹਨ। ਇਸ ਸਬੰਧੀ ਟਰੇਨਿੰਗ ਅਫਸਰ, ਸੀ-ਪਾਈਟ ਕੈਂਪ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜੋ ਪ੍ਰਾਰਥੀ ਉਕਤ ਭਰਤੀ ਲਈ ਮੁਫਤ ਲਿਖਤੀ ਅਤੇ ਫਿਜੀਕਲ ਸਿਖਲਾਈ ਲੈਣ ਦੇ ਚਾਹਵਾਨ ਹਨ, ਉਹ ਆਪਣੇ ਦਸਵੀਂ/ਬਾਰ੍ਹਵੀਂ ਯੋਗਤਾ ਦੇ ਸਰਟੀਫਿਕੇਟ, ਆਧਾਰ ਕਾਰਡ, 2 ਪਾਸਪੋਰਟ ਸਾਈਜ਼ ਫੋਟੋਗ੍ਰਾਫ ਅਤੇ ਅਸਾਮੀ ਲਈ ਅਪਲਾਈ ਕੀਤੇ ਆਨਲਾਈਨ ਫਾਰਮ ਦੀ ਕਾਪੀ ਲੈ ਕੇ ਸੀ-ਪਾਈਟ ਕੈਂਪ, ਥੇਹ ਕਾਂਜਲਾ, ਕਪੂਰਥਲਾ ਵਿਖੇ ਪਹੁੰਚ ਸਕਦੇ ਹਨ ਜਾਂ ਦਫ਼ਤਰ ਦੇ ਹੈਲਪਲਾਈਨ ਨੰਬਰਾਂ 8360163527, 6900200733 ਅਤੇ 9914369376 ’ਤੇ ਸੰਪਰਕ ਕਰ ਸਕਦੇ ਹਨ।

Advertisement
Show comments