ਔਰਤਾਂ ਵੱਲੋਂ ਪੰਚਾਇਤੀ ਜ਼ਮੀਨ ’ਚ ਠੇਕਾ ਖੋਲ੍ਹਣ ਦਾ ਵਿਰੋਧ

ਔਰਤਾਂ ਵੱਲੋਂ ਪੰਚਾਇਤੀ ਜ਼ਮੀਨ ’ਚ ਠੇਕਾ ਖੋਲ੍ਹਣ ਦਾ ਵਿਰੋਧ

ਇਸਤਰੀ ਜਾਗ੍ਰਿਤੀ ਮੰਚ ਦੀਆਂ ਮੈਂਬਰ ਔਰਤਾਂ ਤਹਿਸੀਲਦਾਰ ਨੂੰ ਮੰਗ ਪੱਤਰ ਦਿੰਦੀਆਂ ਹੋਈਆਂ।

ਪਾਲ ਸਿੰਘ ਨੌਲੀ
ਜਲੰਧਰ, 2 ਜੁਲਾਈ

ਇਸਤਰੀ ਜਾਗ੍ਰਿਤੀ ਮੰਚ ਦੀ ਅਗਵਾਈ ਵਿੱਚ ਪਿੰਡ ਬਾਠ ਕਲਾਂ ਦੀਆਂ ਔਰਤਾਂ ਨੇ ਪੰਚਾਇਤੀ ਜ਼ਮੀਨ ’ਤੇ ਠੇਕਾ ਖੋਲ੍ਹੇ ਜਾਣ ਦਾ ਤਿੱਖਾ ਵਿਰੋਧ ਕੀਤਾ ਤੇ ਮਹਿਤਪੁਰ ਵਿੱਚ ਰੋਸ ਪ੍ਰਦਰਸ਼ਨ ਕੀਤਾ। ਵਿਰੋਧ ਪ੍ਰਗਟਾ ਰਹੀਆਂ ਔਰਤਾਂ ਦੇ ਹੱਥਾਂ ਵਿੱਚ ਤਖਤੀਆਂ ਫੜੀਆਂ ਹੋਈਆਂ ਸਨ ਜਿਨ੍ਹਾਂ ’ਤੇ ਲਿਖਿਆ ਹੋਇਆ ਸੀ।‘ਸ਼ਰਾਬ ਦਾ ਠੇਕਾ ਨਹੀਂ ਰੋਜ਼ਗਾਰ ਦਿਉ।’ਇਨ੍ਹਾਂ ਔਰਤਾਂ ਵੱਲੋਂ ਅੱਤ ਦੀ ਗਰਮੀ ਵਿੱਚ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਤਹਿਸੀਲਦਾਰ ਰਾਜਿੰਦਰ ਸਿੰਘ ਅਤੇ ਐੱਸਐੱਚਓ ਲਖਵੀਰ ਸਿੰਘ ਰਾਹੀਂ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਕਿ ਪਿੰਡ ਵਿੱਚ ਰਿਹਾਇਸ਼ੀ ਖੇਤਰ ਅਤੇ ਖੇਡ ਗਰਾਊਂਡ /ਲਾਗੇ ਠੇਕਾ ਖੋਲ੍ਹਣ ਊੱਤੇ ਫੌਰੀ ਰੋਕ ਲਾਈ ਜਾਵੇ। ਇਸਤਰੀ ਆਗੂਆਂ ਨੇ ਦੋਸ਼ ਲਾਇਆ ਕਿ ਬਾਠ ਕਲਾਂ ਪਿੰਡ ਦੀ ਪੰਚਾਇਤ ਦਾ ਕਾਰਜਕਾਲ ਪੂਰਾ ਹੋ ਜਾਣ ਕਾਰਨ ਪ੍ਰਸ਼ਾਸਨ ਸ਼ਰਾਬ ਮਾਫ਼ੀਆ ਨਾਲ ਮਿਲ ਕੇ ਪਿੰਡ ਵਿੱਚ ਪੰਚਾਇਤ ਦੀ ਅਣਹੋਂਦ ਦਾ ਲਾਹਾ ਲੈ ਕੇ ਪੰਚਾਇਤੀ ਜ਼ਮੀਨ ਦੀ ਦੁਰਵਰਤੋਂ ਨਸ਼ਿਆਂ ਲਈ ਕਰਨਾ ਚਾਹੁੰਦਾ ਹੈ।

ਲੌਕਡਾਉਨ ਦੀ ਮਾਰ ਹੇਠ ਆਏ ਪਿੰਡਾਂ ਦੇ ਮਿਹਨਤੀ ਲੋਕ ਜਦ ਰੁਜ਼ਗਾਰ ਦੀ ਮੰਗ ਕਰ ਰਹੇ ਹਨ ਤਾਂ ਸ਼ਰਾਬ ਮਾਫੀਆ ਨੂੰ ਖੁਸ਼ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਕਰੋਨਾ ਵਾਇਰਸ ਦਾ ਡਰ ਦਿਖਾ ਕੇ ਪੰਚਾਇਤੀ ਜ਼ਮੀਨਾਂ ਦੀ ਦੁਰਵਰਤੋਂ ਸ਼ਰਾਬ ਦੇ ਠੇਕਿਆਂ ਲਈ ਕਰਨ ਦੇ ਰਾਹ ਤੁਰਿਆ ਹੋਈਆਂ ਪਿਆ ਹੈ ।

ਕੈਪਟਨ ਸਰਕਾਰ ਵੱਲੋਂ ਸ਼ਰਾਬ ਨੂੰ ਦਿੱਤੀ ਗਈ ਖੁੱਲ੍ਹ ਕਾਰਨ ਪਹਿਲਾਂ ਹੀ ਔਰਤਾਂ ਉੱਪਰ ਘਰੇਲੂ ਹਿੰਸਾ ਵਿੱਚ ਭਾਰੀ ਵਾਧਾ ਹੋਇਆ ਹੈ । ਮੰਚ ਦੀਆਂ ਆਗੂ ਔਰਤਾਂ ਨੇ ਐਲਾਨ ਕੀਤਾ ਕਿ ਉਹ ਪਿੰਡ ਬਾਠ ਕਲਾਂ ਦਾ ਮਾਮਲਾ ਲੈ ਕੇ ਔਰਤਾਂ ਦੀ ਕਚਹਿਰੀ ਵਿੱਚ ਪਿੰਡ-ਪਿੰਡ ਜਾਣਗੀਆਂ ਇਸ ਮੌਕੇ ਇਸਤਰੀ ਜਾਗ੍ਰਿਤੀ ਮੰਚ ਦੀ ਸੂਬਾਈ ਆਗੂ ਅਨੀਤਾ ਸੰਧੂ ,ਪੰਚ ਹਰਮੇਸ਼ ਕੌਰ ,ਕ੍ਰਿਸ਼ਨਾ ਦੇਵੀ ,ਕਿਰਤੀ ਕਿਸਾਨ ਯੂਨੀਅਨ ਦੀ ਆਗੂ ਪੁਸ਼ਮਿਦਰ ਕੋਰ ਉਦੋਵਾਲ,ਸਾਬਕਾ ਸਰਪੰਚ ਕੁਲਵਿੰਦਰ ਕੁਮਾਰ ਆਦਿ ਹਾਜ਼ਰ ਸਨ।

ਔਰਤਾਂ ਨੇ ਮੋਦੀ ਦਾ ਪੁਤਲਾ ਫੂਕਿਆ

ਅਜਨਾਲਾ(ਅਸ਼ੋਕ ਸ਼ਰਮਾ): ਜਨਵਾਦੀ ਇਸਤਰੀ ਸਭਾ ਪੰਜਾਬ ਦੀ ਤਹਿਸੀਲ ਇਕਾਈ ਦੀ ਪ੍ਰਧਾਨ ਬੀਬੀ ਅਜੀਤ ਕੌਰ ਕੋਟ ਰਜਾਦਾ ਦੀ ਅਗਵਾਈ ਵਿਚ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ , ਕਿਸਾਨ ਵਿਰੋਧੀ ਆਰਡੀਨੈਂਸ , ਸਾਲ 2020 ਬਿਜਲੀ ਸੋਧ ਬਿਲ ਖਿਲਾਫ਼ ਕਸਬਾ ਗੱਗੋਮਾਹਲ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਬੀਬੀ ਅਜੀਤ ਕੌਰ ਨੇ ਕਿਹਾ ਕਿ ਕੇਂਦਰ ਵਿਚਲੀ ਮੋਦੀ ਸਰਕਾਰ ਕਿਸਾਨੀ ਨੂੰ ਤਬਾਹ ਕਰਨ ਵਿਚ ਕੋਈ ਕਸਰ ਨਹੀਂ ਛੱਡ ਰਹੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All