ਨਿੱਜੀ ਪੱਤਰ ਪ੍ਰੇਰਕ
ਜਲੰਧਰ, 11 ਮਈ
ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਟੀਨੂ 13 ਮਈ ਨੂੰ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਨਗੇ, ਜਿਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਸ਼ੇਸ਼ ਤੌਰ ’ਤੇ ਪੁੱਜਣਗੇ। ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਪਵਨ ਟੀਨੂ ਦੀ ਹਮਾਇਤ ’ਚ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਦਿਨ ਆਮ ਆਦਮੀ ਪਾਰਟੀ ਦਾ ਵੱਡਾ ਇਕੱਠ ਕਚਿਹਰੀ ਚੌਕ ਜਲੰਧਰ ਵਿੱਚ ਕੀਤਾ ਜਾਵੇਗਾ ਤੇ ਉਸ ਤੋਂ ਬਾਅਦ ਹੀ ਪੱਤਰ ਦਾਖ਼ਲ ਕੀਤੇ ਜਾਣਗੇ। ਇਸ ਮੌਕੇ ਜਲੰਧਰ ਲੋਕ ਸਭਾ ਹਲਕੇ ਦੀਆਂ ਸਾਰੇ ਅਸੈਂਬਲੀ ਹਲਕਿਆਂ ਤੋਂ ਪਾਰਟੀ ਦੇ ਵਿਧਾਇਕ, ਹਲਕਾ ਇੰਚਾਰਜ, ਚੇਅਰਮੈਨ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਤੇ ਵਰਕਰ ਪੁੱਜਣਗੇ।