PM Punjab Visit: ਜਲੰਧਰ ਛਾਉਣੀ ਰੇਲਵੇ ਸਟੇਸ਼ਨ ਹਾਈ ਅਲਰਟ ’ਤੇ; ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਖ਼ੁਦ ਪਹੁੰਚੇ DGP ਗੌਰਵ ਯਾਦਵ
ਕਈ ਜ਼ਿਲ੍ਹਿਆਂ ਦੇ SSP ਅਤੇ ਸੁਰੱਖਿਆ ਏਜੰਸੀਆਂ ਨੇ ਸੰਭਾਲੀ ਕਮਾਨ, ਬੰਬ ਨਿਰੋਧਕ ਦਸਤੇ ਤਾਇਨਾਤ
ਦੇਸ਼ ਦੇ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਦੀ ਜਲੰਧਰ ਫੇਰੀ ਨੂੰ ਮੁੱਖ ਰੱਖਦਿਆਂ ਸੂਬੇ ਦੀ ਪੁਲੀਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਇਨ੍ਹਾਂ ਪ੍ਰਬੰਧਾਂ ਦੀ ਜਾਂਚ ਲਈ ਸੂਬੇ ਦੇ ਡੀਜੀਪੀ ਗੌਰਵ ਯਾਦਵ ਜਲੰਧਰ ਛਾਉਣੀ ਰੇਲਵੇ ਸਟੇਸ਼ਨ ’ਤੇ ਪਹੁੰਚੇ ਹਨ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਮੁੱਖ ਰੱਖਦਿਆਂ ਹੋਇਆਂ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਅਤੇ ਨੇੜਲੇ ਇਲਾਕਿਆਂ ਵਿੱਚ ਪੁਲੀਸ ਦੇ ਜਵਾਨ ਤਾਇਨਾਤ ਕਰ ਦਿੱਤੇ ਗਏ ਹਨ। ਸੁਰੱਖਿਆ ਲਈ ਰੇਲਵੇ ਸਟੇਸ਼ਨ ਤੇ ਸੂਬੇ ਦੇ ਕਈ ਜਿਲ੍ਹਿਆਂ ਦੇ ਐਸਐਸਪੀ ਦੀ ਤਾਇਨਾਤੀ ਕਰਕੇ ਹਾਈ ਅਲਰਟ ’ਤੇ ਰੱਖਿਆ ਹੋਇਆ ਹੈ।
ਸੂਬੇ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰਧਾਨ ਮੰਤਰੀ ਦੀ ਆਮਦ ਨੂੰ ਰੱਖਦਿਆਂ ਹੋਇਆਂ ਸੁਰੱਖਿਆ ਦੀ ਕਮਾਨ ਸੰਭਾਲੀ ਹੋਈ ਹੈ। ਜਲੰਧਰ ਛਾਉਣੀ ਰੇਲਵੇ ਸਟੇਸ਼ਨ ’ਤੇ ਦੌਰਾ ਕਰਕੇ ਉਨ੍ਹਾਂ ਨੇ ਬਹੁਤ ਬਰੀਕੀ ਨਾਲ ਸੁਰੱਖਿਆ ਦਾ ਜਾਇਜ਼ਾ ਲੈ ਕੇ ਅਧਿਕਾਰੀਆਂ ਨੂੰ ਸੁਰੱਖਿਆ ਲਈ ਕਈ ਹੋਰ ਨਿਰਦੇਸ਼ ਦਿੱਤੇ ਗਏ ਹਨ। ਇਸ ਮੌਕੇ ਡੀਜੀਪੀ ਗੌਰਵ ਯਾਦਵ ਦੇ ਨਾਲ ਪੁਲੀਸ ਕਮਿਸ਼ਨਰ ਜਲੰਧਰ ਸਤਿੰਦਰ ਸਿੰਘ ਵੀ ਮੌਜੂਦ ਸਨ। ਇਸ ਤੋਂ ਇਲਾਵਾ ਸੂਬੇ ਦੇ ਕਈ ਜਿਲ੍ਹਿਆਂ ਦੇ ਐਸਐਸਪੀ, ਸੁਰੱਖਿਆ ਏਜੰਸੀਆਂ ਦੇ ਅਧਿਕਾਰੀ ਸੁਰੱਖਿਆ ਲਈ ਆਪਣੀ ਬਾਜ ਅੱਖ ਨਾਲ ਨਜ਼ਰ ਰੱਖ ਰਹੇ ਹਨ। ਇਸ ਤੋਂ ਇਲਾਵਾ ਖੋਜੀ ਕੁੱਤੇ ਅਤੇ ਬੰਬ ਨਿਰੋਧਕ ਦਸਤੇ ਸੁਰੱਖਿਆ ਲਈ ਮੌਕੇ ਤੇ ਤਿਆਰ ਬਰ ਤਿਆਰ ਰੱਖੇ ਹੋਏ ਹਨ।
ਜਲੰਧਰ ਛਾਉਣੀ ਰੇਲਵੇ ਸਟੇਸ਼ਨ ਤੇ ਆਉਣ ਜਾਣ ਵਾਲੇ ਯਾਤਰੀਆਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਕਿ ਸੁਰੱਖਿਆ ਦਾ ਘੇਰਾ ਕੋਰ ਵਧੇਰੇ ਮਜਬੂਤ ਕੀਤਾ ਜਾ ਸਕੇ। ਪ੍ਰਧਾਨ ਮੰਤਰੀ ਦੀ ਆਮਦ ਨੂੰ ਮੁੱਖ ਰੱਖਦਿਆਂ ਪੁਲੀਸ ਅਤੇ ਪ੍ਰਸ਼ਾਸਨ ਨੇ ਸੁਰੱਖਿਆ ਦੇ ਕਾਰਨਾ ਕਰਕੇ ਕੀਤੀ ਗਈ ਸਖਤੀ ਸਬੰਧੀ ਹਰ ਪੱਖੋਂ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ।
ਪ੍ਰਧਾਨ ਮੰਤਰੀ ਦੀ ਆਮਦ ਨੂੰ ਮੁੱਖ ਰੱਖਦਿਆਂ ਹੋਇਆ ਜਲੰਧਰ ਪ੍ਰਸ਼ਾਸਨ ਵੱਲੋਂ 17 ਜੁਲਾਈ ਨੂੰ ਜਿਲੇ ਨੂੰ ਨੋ ਫਲਾਈੰਗ ਜੋਨ ਬਣਾਉਣ ਦਾ ਹੁਕਮ ਜਾਰੀ ਕੀਤਾ ਹੈ। ਇਸ ਤਹਿਤ ਜ਼ਿਲ੍ਹੇ ਦੀ ਹੱਦ ਅੰਦਰ ਕਿਸੇ ਵੀ ਕਿਸਮ ਦਾ ਸਿਵਿਲ ਰਿਮੋਟ ਪਾਇਲਟ, ਏਅਰ ਕਰਾਫਟ ਸਿਸਟਮ, ਡਰੋਨ, ਹੈਲੀਕਾਪਟਰ ਹਵਾ ਵਿੱਚ ਉਡਾਉਣ ’ਤੇ ਪੂਰੀ ਤਰਹਾਂ ਪਬੰਦੀ ਲਗਾ ਦਿੱਤੀ।

