ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ’ਚ ਅਣਅਧਿਕਾਰਤ ਜਾਇਦਾਦ ਢਾਹੀ

ਪੁਲੀਸ ਪ੍ਰਸ਼ਾਸਨ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ : ਪੁਲੀਸ ਕਮਿਸ਼ਨਰ
Advertisement

ਹਤਿੰਦਰ ਮਹਿਤਾ

ਜਲੰਧਰ, 9 ਮਈ

Advertisement

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲੀਸ ਨਾਲ ਮਿਲ ਕੇ ਸ਼ੁੱਕਰਵਾਰ ਨੂੰ ਨਸ਼ਾ ਤਸਕਰ ਦੀ ਇਕ ਗੈਰ-ਕਾਨੂੰਨੀ ਉਸਾਰੀ ’ਤੇ ਪੀਲਾ ਪੰਜਾ ਚਲਾਇਆ ਗਿਆ ਹੈ। ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਆਬਾਦਪੁਰਾ ਵਿਖੇ ਹਨੀ ਕਲਿਆਣ ਦੀ ਗੈਰ-ਕਾਨੂੰਨੀ ਉਸਾਰੀ ਢਾਹੀ ਗਈ ਹੈ। ਉਨ੍ਹਾਂ ਦੱਸਿਆ ਕਿ ਹਨੀ ਜਿਸ ਦੇ ਖ਼ਿਲਾਫ਼ 5 ਐਫਆਈਆਰ‘ਜ਼ ਦਰਜ ਹਨ।ਪੁਲੀਸ ਕਮਿਸ਼ਨਰ ਨੇ ਕਿਹਾ ਕਿ ਡਰੱਗ ਮਾਫੀਆ ਵਿਰੁੱਧ ਸਖ਼ਤ ਕਾਰਵਈ ਦੇ ਚਲਦਿਆਂ ਅਜਿਹੀਆਂ ਕਾਰਵਾਈਆਂ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੀਆਂ, ਜਿਸ ਨਾਲ ਗੈਰ ਕਾਨੂੰਨੀ ਕਾਰਵਾਈਆਂ ਵਿਚ ਸ਼ਾਮਲ ਲੋਕਾਂ ’ਚ ਡਰ ਪੈਦਾ ਹੋਵੇਗਾ।

ਇਸ ਦੌਰਾਨ ਉਨ੍ਹਾਂ ਨਸ਼ਿਆਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਕਮਿਸ਼ਨਰੇਟ ਪੁਲੀਸ ਦੀ ਵਚਨਬੱਧਤਾ ਦਹੁਰਾਉਂਦਿਆਂ ਨਾਗਰਿਕਾਂ ਨੂੰ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ਰਾਹੀਂ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਦੌਰਾਨ ਵਸਨੀਕਾਂ ਨੇ ਇਸ ਪਹਿਲਕਦਮੀ ਦਾ ਸਵਾਗਤ ਕੀਤਾ।

Advertisement