DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Jalandhar ਵਿੱਚ ਪੁਲੀਸ ਵੱਲੋਂ ਹੈਂਡ ਗਰਨੇਡ ਸਮੇਤ ਇਕ ਕਾਬੂ

ਕਾਊਂਟਰ ਇੰਟੈਲੀਜੈਂਸ ਅਤੇ ਏਜੀਟੀਐਫ ਦੀਆਂ ਟੀਮਾਂ ਵੱਲੋਂ ਗੈਂਗਵਾਰ ਤੇ ਵਾਰ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇੱਕ ਜਣੇ ਨੂੰ ਕਾਬੂ ਕਰਕੇ ਉਸ ਕੋਲੋਂ ਇੱਕ ਹੈਂਡ ਗਰਨੇਡ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਕਾਊਂਟਰ ਇੰਟੈਲੀਜੈਂਸ ਅਤੇ ਏਜੀਟੀਐਫ ਦੀਆਂ ਟੀਮਾਂ ਵੱਲੋਂ ਗੈਂਗਵਾਰ ਤੇ ਵਾਰ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇੱਕ ਜਣੇ ਨੂੰ ਕਾਬੂ ਕਰਕੇ ਉਸ ਕੋਲੋਂ ਇੱਕ ਹੈਂਡ ਗਰਨੇਡ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਪੁਲੀਸ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ, ਕਾਊਂਟਰ ਇੰਟੈਲੀਜੈਂਸ ਅਤੇ ਏਜੀਡੀਐਫ ਦੀ ਟੀਮ ਨੇ ਕਾਲਾ ਸੰਘਿਆਂ ਰੋਡ ਤੇ ਕੋਟ ਸਦੀਕ ਨੇੜੇ ਲਗਾਏ ਨਾਕੇ ਦੌਰਾਨ ਬਿਨਾਂ ਨੰਬਰ ਤੋਂ ਮੋਟਰਸਾਈਕਲ ’ਤੇ ਆ ਰਹੇ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਪਾਸੋਂ ਇੱਕ ਹੈਂਡ ਗਰਨੇਡ ਬਰਾਮਦ ਹੋਇਆ।

Advertisement

ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਹਿਚਾਣ ਰਮਨਦੀਪ ਸਿੰਘ ਉਰਫ ਰਮਨੀ ਪੁੱਤਰ ਨਿਰਮਲ ਸਿੰਘ ਵਾਸੀ ਘੜ ਕੇ ਲੁਹਾਰਾਂ ਖਾਣਾ ਚੋਲਾ ਸਾਹਿਬ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ ਜੋ ਇਸ ਵੇਲੇ ਬਸਤੀ ਸ਼ੇਖ ਇਲਾਕੇ ਵਿੱਚ ਰਹਿ ਰਿਹਾ ਹੈ। ਪੁਲੀਸ ਵਲੋਂ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨ ਦਾ ਰਿਮਾਂਡ ਲਿਆ ਗਿਆ ਹੈ।

Advertisement

Advertisement
×