DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਰੈਲੀ ਦੀਆਂ ਤਿਆਰੀਆਂ ਤੇਜ਼

ਭਾਜਪਾ ਆਗੂਆਂ ਨੇ ਕੀਤੀ ਮੀਟਿੰਗ

  • fb
  • twitter
  • whatsapp
  • whatsapp
featured-img featured-img
Home Minister Amit Shah. Tribune file photo
Advertisement

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਇੱਥੇ 30 ਸਤੰਬਰ ਨੂੰ ਹੋਣ ਵਾਲੀ ਮੈਗਾ ਰੈਲੀ ਲਈ ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਵੱਲੋਂ ਵਿਸਤ੍ਰਿਤ ਮੀਟਿੰਗਾਂ ਅਤੇ ਯੋਜਨਾ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਪੰਜਾਬ ਭਰ ਵਿੱਚੋਂ ਕੱਢੀਆਂ ਜਾਣ ਵਾਲੀਆਂ ਚਾਰ ਨਸ਼ਾ ਵਿਰੋਧੀ ਰੈਲੀਆਂ ਉਸ ਦਿਨ ਸ਼ਹਿਰ ਵਿੱਚ ਆ ਕੇ ਸਮਾਪਤ ਹੋਣਗੀਆਂ।

ਪੰਜਾਬ ਭਾਜਪਾ ਦੇ ਸੰਗਠਨ ਜਨਰਲ ਸਕੱਤਰ ਸ਼੍ਰੀਨਿਵਾਸੁਲੂ ਨੇ ਇੱਥੇ ਸੂਬਾ ਮੀਤ ਪ੍ਰਧਾਨ ਰਾਕੇਸ਼ ਰਾਠੌਰ, ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਸੰਸਦੀ ਸਕੱਤਰ ਕਿਸ਼ਨ ਦੇਵ ਭੰਡਾਰੀ, ਪੰਜਾਬ ਐੱਸ ਸੀ ਮੋਰਚਾ ਦੇ ਪ੍ਰਧਾਨ ਸ਼ੀਤਲ ਅੰਗੁਰਾਲ, ਸੂਬਾ ਸਕੱਤਰ ਕਰਮਜੀਤ ਕੌਰ ਚੌਧਰੀ ਅਤੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨਾਲ ਮੀਟਿੰਗ ਕੀਤੀ।

Advertisement

ਮੈਂਬਰਾਂ ਵੱਲੋਂ ਇੱਕ-ਦੋ ਦਿਨਾਂ ਵਿੱਚ ਰੈਲੀ ਸਥਾਨ ਨੂੰ ਅੰਤਿਮ ਰੂਪ ਦਿੱਤੇ ਜਾਣ ਦੀ ਉਮੀਦ ਹੈ, ਜੋ ਕਿ ਫਗਵਾੜਾ ਹਾਈਵੇਅ, ਅੰਮ੍ਰਿਤਸਰ ਰੋਡ ਜਾਂ ਪੀ ਏ ਪੀ ਗਰਾਊਂਡ ਵਿੱਚੋਂ ਕੋਈ ਇੱਕ ਹੋ ਸਕਦਾ ਹੈ। ਪਾਰਟੀ ਇਸ ਮੈਗਾ ਰੈਲੀ ਲਈ 50 ਏਕੜ ਜ਼ਮੀਨ ਦੀ ਵਰਤੋਂ ਕਰਨ ਦੀ ਯੋਜਨਾ ਬਣਾ ਰਹੀ ਹੈ, ਜਿਸ ਵਿੱਚ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੇ ਆਗੂ ਅਤੇ ਵਰਕਰ ਸ਼ਾਮਲ ਹੋਣਗੇ।

Advertisement

ਸ਼੍ਰੀਨਿਵਾਸੁਲੂ ਨੇ ਸੰਗਠਨਾਤਮਕ ਪ੍ਰਬੰਧਾਂ, ਜਨ ਸੰਪਰਕ ਮੁਹਿੰਮਾਂ, ਬੂਥ-ਪੱਧਰੀ ਜ਼ਿੰਮੇਵਾਰੀਆਂ ਅਤੇ ਸੂਬੇ ਭਰ ਤੋਂ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਭਾਜਪਾ ਨੂੰ ਉਮੀਦ ਹੈ ਕਿ ਇਸ ਰੈਲੀ ਨੂੰ ਆਉਣ ਵਾਲੀਆਂ ਚੋਣਾਂ ਵਾਸਤੇ ਬਿਗਲ ਵਜਾਉਣ ਲਈ ਵਰਤਿਆ ਜਾਵੇਗਾ।

ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਪੰਜਾਬ ਇਸ ਸਮੇਂ ਨਸ਼ਿਆਂ ਦੇ ਕੋਹੜ, ਗੈਂਗਸਟਰਵਾਦ, ਕਤਲਾਂ, ਲੁੱਟਾਂ-ਖੋਹਾਂ ਅਤੇ ਵਿਗੜਦੀ ਕਾਨੂੰਨ ਵਿਵਸਥਾ ਨਾਲ ਜੂਝ ਰਿਹਾ ਹੈ, ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਕੇਂਦਰੀ ਗ੍ਰਹਿ ਮੰਤਰੀ ਦੀ ਮੈਗਾ ਰੈਲੀ ਪੰਜਾਬ ਨੂੰ ਬਚਾਉਣ ਅਤੇ ਅਰਥਪੂਰਨ ਤਬਦੀਲੀ ਲਿਆਉਣ ਲਈ ਇੱਕ ਨਵੀਂ ਦਿਸ਼ਾ ਪ੍ਰਦਾਨ ਕਰੇਗੀ।

ਉੱਥੇ ਹੀ ਸ਼੍ਰੀਨਿਵਾਸੁਲੂ ਨੇ ਕਿਹਾ ਕਿ ਫਰਵਰੀ ਵਿੱਚ ਮੋਗਾ 'ਚ ਹੋਈ ਇਤਿਹਾਸਕ ਅਮਿਤ ਸ਼ਾਹ ਦੀ ਰੈਲੀ ਨੇ ਪੰਜਾਬ ਦੀ ਰਾਜਨੀਤੀ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਸੀ ਅਤੇ ਆਉਣ ਵਾਲੀ ਜਲੰਧਰ ਮੈਗਾ ਰੈਲੀ ਇਸ ਨਾਲੋਂ ਵੀ ਵੱਡੀ ਹੋਵੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਮੋਗਾ ਰੈਲੀ ਦੇ ਸਾਰੇ ਰਿਕਾਰਡ ਤੋੜ ਦਿੱਤੇ ਜਾਣਗੇ।

Advertisement
×