ਜਲੰਧਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਰਜੀਤ ਸਿੰਘ ਬੈਂਸ ਨੇ ਫੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਸ਼ਾਮ 7.00 ਵਜੇ ਲੈ ਕੇ ਸਵੇਰੇ 9.00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾ ਦਿੱਤੀ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਝੋਨੇ ਦੀ ਕਟਾਈ ਕੇਵਲ ਹਾਰਵੈਸਟਰ ਕੰਬਾਈਨਾਂ ਜਿਨ੍ਹਾਂ ਕੋਲ ਬੀਆਈਐੱਸ ਦਾ ਸਰਟੀਫਿਕੇਟ ਹੋਵੇ, ਉਹ ਹੀ ਵਰਤੀਆਂ ਜਾਣ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਜਲੰਧਰ ਵਿੱਚ ਨਾੜ/ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਦੋਵੇਂ ਹੁਕਮ 30 ਨਵੰਬਰ ਤੱਕ ਲਾਗੂ ਰਹਿਣਗੇ। -ਨਿੱਜੀ ਪੱਤਰ ਪ੍ਰੇਰਕ