ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਜਲੰਧਰ ਵਿੱਚ ਰੋਸ ਪ੍ਰਦਰਸ਼ਨ

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਜਲੰਧਰ ਵਿੱਚ ਰੋਸ ਪ੍ਰਦਰਸ਼ਨ

ਏਡੀਸੀ ਨੂੰ ਮੰਗ ਪੱਤਰ ਦਿੰਦੇ ਹੋਏ ਪੀਐੱਸਯੂ ਦੇ ਕਾਰਕੁਨ। -ਫੋਟੋ: ਪੰਜਾਬੀ ਟ੍ਰਿਬਿਊਨ

ਜਲੰਧਰ (ਪਾਲ ਸਿੰਘ ਨੌਲੀ): ਜੱਲ੍ਹਿਆਂਵਾਲਾ ਬਾਗ ਦੀ ਦਿੱਖ ਵਿਗਾੜਨ ਦੇ ਵਿਰੋਧ ਵਿਚ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਨੇ ਸਥਾਨਕ ਲਾਇਲਪੁਰ ਖਾਲਸਾ ਕਾਲਜ ਵਿੱਚ ਸੁੂਬਾਈ ਸੱਦੇ ਤਹਿਤ ਰੋਸ ਪ੍ਰਦਰਸ਼ਨ ਕੀਤਾ। ਇਸ ਉਪਰੰਤ ਬਾਗ ਦੀ ਪੁਰਾਤਨ ਦਿੱਖ ਬਹਾਲ ਕਰਵਾਉਣ ਲਈ ਏਡੀਸੀ ਹਰਦੀਪ ਸਿੰਘ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵਰਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੱਲ੍ਹਿਆਂਵਾਲਾ ਬਾਗ ਸਾਮਰਾਜ ਦੇ ਖ਼ਿਲਾਫ਼ ਵੱਡੀ ਲੜਾਈ ਦਾ ਪ੍ਰਤੀਕ ਹੈ। ਉਸ ਨੂੰ ਸਰਕਾਰਾਂ ਵੱਲੋਂ ਵਿਗਾੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਬਾਗ ਦੀ ਅਸਲ ਦਿੱਖ ਨੂੰ ਬਹਾਲ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਸਕੱਤਰ ਰਮਨਦੀਪ ਕੌਰ ਅਤੇ ਵਿਦਿਆਰਥੀ ਆਗੂ ਸੋਨੀਆ ਤੇ ਮਨੀਸ਼ ਨੇ ਕਿਹਾ ਕਿ ਪੀਐੱਸਯੂ ਮੰਗ ਕਰਦੀ ਹੈ ਕਿ ਪੋਸਟਮੈਟ੍ਰਿਕ ਸਕਾਲਰਸ਼ਿਪ ਤਹਿਤ ਐੱਸਸੀ ਵਿਦਿਆਰਥੀਆਂ ਦਾ ਬਿਨਾਂ ਫੀਸ ਦਾਖਲਾ ਹੋਣਾ ਚਾਹੀਦਾ ਹੈ ਅਤੇ ਪੋਸਟਮੈਟ੍ਰਿਕ ਸਕਾਲਰਸ਼ਿਪ ਤਹਿਤ (ਈਬੀਸੀ) ਨੂੰ ਪੋਰਟਲ ’ਤੇ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਸਾਡੇ ਸਮਾਜ ਦੀ ਆਬਾਦੀ ਦਾ ਅੱਧਾ ਹਿੱਸਾ ਲੜਕੀਆਂ ਹਨ ਪਰ ਫਿਰ ਵੀ ਉਹ ਅਜੋਕੇ ਸਮੇਂ ਵਿੱਚ ਸਿੱਖਿਆ ਲੈਣ ਤੋਂ ਵਾਂਝੀਆਂ ਰਹਿ ਜਾਂਦੀਆਂ ਹਨ। ਇਸ ਦਾ ਮੁੱਖ ਕਾਰਨ ਵਿਦਿਅਕ ਪ੍ਰਬੰਧ ਦਾ ਕਾਫੀ ਹਿੱਸਾ ਪ੍ਰਾਈਵੇਟ ਹੋਣਾ ਹੈ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਦੀ ਘਟਦੀ ਜਾ ਰਹੀ ਗਿਣਤੀ ਤੇ ਆਸਮਾਨ ਛੂੰਹਦੀਆਂ ਫੀਸਾਂ ਹਨ। ਪੀਐੱਸਯੂ ਨੇ ਮੰਗ ਕੀਤੀ ਕਿ ਲੜਕੀਆਂ ਦੀ ਪੀਐੱਚਡੀ ਤੱਕ ਸਿੱਖਿਆ ਮੁਫਤ ਹੋਣੀ ਚਾਹੀਦੀ ਹੈ। ਇਸ ਮੌਕੇ ਪੂਜਾ, ਬਬੀਤਾ, ਅਲੀਸ਼ਾ, ਕਿਰਨ ਸਤਨਾਮ, ਜਸਕਰਨ, ਕੋਮਲ ਅਤੇ ਹੋਰ ਵਿਦਿਆਰਥੀ ਹਾਜ਼ਰ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All