ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜਥੇਦਾਰਾਂ ਨੂੰ ਹਟਾਉਣ ਵਾਲੀ ਕਮੇਟੀ ਦੇ ਮੁੱਖ ਸਕੱਤਰ ਦੇ ਘਰ ਅੱਗੇ ਪ੍ਰਦਰਸ਼ਨ

ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੇ ਕੀਤੀ ਨਾਅਰੇਬਾਜ਼ੀ; ਮੌਕੇ ’ਤੇ ਅਕਾਲੀ ਆਗੂ ਦੇ ਹਮਾਇਤੀ ਵੀ ਪੁੱਜੇ
ਅਕਾਲੀ ਆਗੂ ਕੁਲਵੰਤ ਸਿੰਘ ਮੰਨਨ ਦੇ ਘਰ ਅੱਗੇ ਧਰਨਾ ਦਿੰਦੇ ਹੋਏ ਸਿੱਖ ਤਾਲਮੇਲ ਕਮੇਟੀ ਦੇ ਆਗੂ।
Advertisement

ਹਤਿੰਦਰ ਮਹਿਤਾ

ਜਲੰਧਰ, 11 ਮਾਰਚ

Advertisement

ਪੰਜਾਬ ਵਿੱਚ ਜਥੇਦਾਰਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾਏ ਜਾਣ ਤੋਂ ਨਾਰਾਜ਼ ਸਿੱਖ ਤਾਲਮੇਲ ਕਮੇਟੀ ਨੇ ਅੱਜ ਇੱਥੇ ਜਥੇਦਾਰ ਨੂੰ ਹਟਾਉਣ ਵਾਲੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਜਦੋਂ ਪੁਲੀਸ ਨੇ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੂੰ ਅੱਗੇ ਜਾਣ ਤੋਂ ਰੋਕਿਆ ਤਾਂ ਮੰਨਨ ਦੇ ਸਮਰਥਕ ਵੀ ਵੱਡੀ ਗਿਣਤੀ ਵਿੱਚ ਇਕੱਠੇ ਹੋ ਗਏ।

ਸਵੇਰੇ 11 ਵਜੇ ਦੇ ਕਰੀਬ ਸਿੱਖ ਤਾਲਮੇਲ ਕਮੇਟੀ ਦੇ 10 ਵਰਕਰ ਗਲੀਚੇ ਲੈ ਕੇ ਮੰਨਣ ਦੇ ਘਰ ਦੇ ਬਾਹਰ ਪੁੱਜੇ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲੀਸ ਨੇ ਕਿਸੇ ਤਰ੍ਹਾਂ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੂੰ ਬੈਰੀਕੇਡ ਲਾ ਕੇ ਰੋਕ ਲਿਆ ਜਿਸ ਤੋਂ ਬਾਅਦ ਸਿੱਖ ਤਾਲਮੇਲ ਕਮੇਟੀ ਨੇ ਘਰ ਦੇ ਨੇੜੇ ਇੱਕ ਚੌਕ ਵਿੱਚ ਦਰੀਆਂ ਵਿਛਾ ਕੇ ਪਾਠ ਸ਼ੁਰੂ ਕਰ ਦਿੱਤਾ। ਜਦੋਂ ਸਿੱਖ ਤਾਲਮੇਲ ਕਮੇਟੀ ਦੇ ਕਰੀਬ ਦਸ ਮੈਂਬਰ ਧਰਨੇ ’ਤੇ ਬੈਠੇ ਤਾਂ ਮੰਨਣ ਦੇ ਸਮਰਥਕ ਵੀ ਇਕੱਠੇ ਹੋਣੇ ਸ਼ੁਰੂ ਹੋ ਗਏ। ਮੰਨਣ ਵੱਲ ਵੱਡੀ ਗਿਣਤੀ ਵਿੱਚ ਸਮਰਥਕ ਪੁੱਜੇ ਹੋਏ ਸਨ ਜਿਸ ਕਾਰਨ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ। ਤਣਾਅਪੂਰਨ ਮਾਹੌਲ ਕਾਰਨ ਜਲੰਧਰ ਸਿਟੀ ਪੁਲੀਸ ਵੱਲੋਂ ਮੌਕੇ ’ਤੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਸੀ। 70 ਤੋਂ ਵੱਧ ਸੇਵਾਦਾਰ ਮੌਕੇ ’ਤੇ ਮੌਜੂਦ ਹਨ। ਏਸੀਪੀ ਰਿਸ਼ਭ ਭੋਲਾ ਨੇ ਕਿਹਾ ਕਿ ਮੌਕੇ ’ਤੇ ਸਥਿਤੀ ਨੂੰ ਕਿਸੇ ਵੀ ਤਰ੍ਹਾਂ ਬੇਕਾਬੂ ਨਹੀਂ ਹੋਣ ਦਿੱਤਾ ਜਾਵੇਗਾ। ਬਾਅਦ ਵਿਚ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੂੰ ਅਰਦਾਸ ਕਰਕੇ ਰੋਸ ਪ੍ਰਦਰਸ਼ਨ ਖਤਮ ਕਰ ਦਿੱਤਾ।

 

Advertisement
Show comments