DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

kartarpur police ਦੇ ਵਤੀਰੇ ਖ਼ਿਲਾਫ਼ ਸੜਕ ਜਾਮ ਕਰ ਕੇ ਧਰਨਾ ਸ਼ੁਰੂ

ਦਲਿਤ ਮਜ਼ਦੂਰਾਂ ਨੂੰ ਅਲਾਟ ਪਲਾਟਾਂ ਅਤੇ ਰਾਖਵੀਂ ਪੰਚਾਇਤੀ ਜ਼ਮੀਨ ਉੱਤੇ ਨਜਾਇਜ਼ ਕਬਜ਼ਾ ਕਰਨ ਦੇ ਵਿਰੋਧ ’ਚ ਥਾਣਾ ਘੇਰਿਆ

  • fb
  • twitter
  • whatsapp
  • whatsapp
Advertisement

ਪੱਤੜ ਕਲਾਂ ਵਿਚ ਭਗਵਾਨ ਵਾਲਮੀਕਿ ਦੇ ਨਿਸ਼ਾਨ ਸਾਹਿਬ ਦੀ ਭੰਨਤੋੜ ਕਰਨ ਅਤੇ ਬੇਅਦਬੀ ਕਰਵਾਉਣ ਵਾਲਿਆਂ ਖਿਲਾਫ਼ ਮਾਮਲਾ ਦਰਜ ਕਰਵਾਉਣ ਲਈ ਵੱਖ ਵੱਖ ਜਨਤਕ ਅਤੇ ਧਾਰਮਿਕ ਜਥੇਬੰਦੀਆਂ ਨੇ ਪੁਲੀਸ ਅਧਿਕਾਰੀਆਂ ਦੇ ਪੱਖਪਾਤੀ ਰਵੱਈਏ ਖਿਲਾਫ਼ ਥਾਣੇ ਦੇ ਸਾਹਮਣੇ ਸੜਕ ਬੰਦ ਕਰ ਕੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ। ਇਹ ਮੋਰਚਾ ਦੁਪਹਿਰ 2:30 ਵਜੇ ਤੋਂ ਸ਼ੁਰੂ ਹੋਇਆ ਜੋ ਰਾਤ ਤੱਕ ਜਾਰੀ ਹੈ।

ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਮੁਕੱਦਮਾ ਦਰਜ ਨਹੀਂ ਕੀਤਾ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ।

Advertisement

ਇਸ ਮੌਕੇ ਪਿੰਡ ਪੱਤੜ ਕਲਾਂ ਦੇ ਵਾਸੀਆਂ ਸਰਬਜੀਤ ਸਿੰਘ, ਸਨੀ ਸਿੰਘ, ਗੁਰਪ੍ਰੀਤ ਸਿੰਘ ਅਤੇ ਹੋਰਨਾਂ ਨੇ ਦੱਸਿਆ ਕਿ ਸਾਲ 1974 ਨੂੰ ਬੇਘਰਿਆਂ ਨੂੰ ਘਰ ਸਕੀਮ ਤਹਿਤ ਸਰਕਾਰ ਵਲੋਂ ਐੱਸ ਸੀ ਭਾਈਚਾਰੇ ਨਾਲ ਸਬੰਧਿਤ 100 ਤੋਂ ਵੱਧ ਬਜ਼ੁਰਗਾਂ ਨੂੰ ਪੰਚਾਇਤੀ ਜ਼ਮੀਨ ਵਿਚੋਂ 4-4 ਮਰਲੇ ਦੇ ਰਿਹਾਇਸ਼ੀ ਪਲਾਟ ਅਲਾਟ ਹੋਏ ਸਨ ਜਿਸ ਦੇ ਇੰਤਕਾਲ ਵੀ ਮਾਲ ਮਹਿਕਮੇ ਦੇ ਰਿਕਾਰਡ ਵਿੱਚ ਦਰਜ ਹਨ। ਇਹਨਾਂ ਪਲਾਂਟਾਂ ਵਾਲੀ ਜ਼ਮੀਨ ਪਾਸ ਪਾਠ ਪੂਜਾ ਅਤੇ ਸੇਵਾ ਲਈ ਵਾਲਮੀਕਿ ਭਾਈਚਾਰੇ ਵਲੋਂ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਸਥਾਪਿਤ ਕਰਕੇ ਨਿਸ਼ਾਨ ਸਾਹਿਬ ਲਗਾਇਆ ਹੋਇਆ ਹੈ। ਦੋ ਦਿਨ ਪਹਿਲਾਂ ਜਦੋਂ ਉਪਰੋਕਤ ਭਗਵਾਨ ਵਾਲਮੀਕਿ ਦੇ ਸਥਾਨ ਉੱਤੇ ਆ ਕੇ ਦੇਖਿਆ ਕਿ ਕਿਸੇ ਵਲੋਂ ਨਿਸ਼ਾਨ ਸਾਹਿਬ ਦੀ ਭੰਨਤੋੜ ਕਰਕੇ ਬੇਅਦਬੀ ਕੀਤੀ ਹੋਈ ਸੀ।

Advertisement

ਥਾਣਾ ਮੁਖੀ ਵਲੋਂ ਤਿੰਨ ਦਿਨ ਪਹਿਲਾਂ ਕਈ ਘੰਟੇ ਗੱਲਬਾਤ ਕਰਕੇ ਇੱਕ ਘੰਟੇ ਵਿੱਚ ਪਰਚਾ ਦਰਜ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਜਿਸ ਵਿੱਚ ਉਹਨਾਂ ਵਿਅਕਤੀਆਂ ਦੇ ਨਾਂ ਦਰਜ ਕਰ ਦਿੱਤੇ ਗਏ ਸਨ ਲੇਕਿਨ ਬੇਅਦਬੀ ਕਰਵਾਉਣ ਦੀ ਸਾਜ਼ਿਸ਼ ਕਰਤਾ ਵਿਅਕਤੀ ਸੱਤਾਧਾਰੀ ਧਿਰ ਨਾਲ ਸਬੰਧਿਤ ਹੋਣ ਕਰਕੇ ਉੱਚ ਸਿਆਸੀ ਦਬਾਅ ਹੇਠ ਪੁਲੀਸ ਪਰਚਾ ਦਰਜ ਕਰਨ ਤੋਂ ਇਨਕਾਰੀ ਹੈ।

ਆਗੂਆਂ ਨੇ ਦੋਸ਼ ਲਗਾਇਆ ਕਿ ਜਥੇਬੰਦੀਆਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਾਸੀ ਜਦੋਂ ਥਾਣਾ ਕਰਤਾਰਪੁਰ ਪੁੱਜੇ ਤਾਂ ਪੁਲੀਸ ਅਧਿਕਾਰੀਆਂ ਨੇ ਥਾਣੇ ਦੇ ਗੇਟ ਨੂੰ ਜਿੰਦਰਾ ਮਾਰ ਕੇ ਬੰਦ ਕਰ ਲਿਆ। ਉਨ੍ਹਾਂ ਕਿਹਾ ਕਿ ਜਦੋਂ ਥਾਣੇ ਦਾ ਗੇਟ ਹੀ ਜ਼ਿੰਦਾ ਮਾਰ ਕੇ ਬੰਦ ਕਰ ਲਿਆ ਤਾਂ ਇਨਸਾਫ਼ ਦੀ ਆਸ ਕਿਸ ਤੋਂ ਕੀਤੀ ਜਾ ਸਕਦੀ ਹੈ। ਇਸ ਕਰ ਕੇ ਉਨ੍ਹਾਂ ਨੂੰ ਸੜਕ ਜਾਮ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਪ੍ਰਸ਼ਾਸਨ ਸਾਜ਼ਿਸ਼ ਤਹਿਤ ਬੇਅਦਬੀ ਕਰਵਾਉਣ ਵਾਲਿਆਂ ਨੂੰ ਸੱਤਾਧਾਰੀ ਧਿਰ ਦੇ ਦਬਾਅ ਹੇਠ ਬਚਾਅ ਰਿਹਾ ਹੈ ਅਤੇ ਕਾਰਵਾਈ ਕਰਨ ਤੋਂ ਸਾਫ਼ ਇਨਕਾਰ ਕਰ ਰਿਹਾ ਹੈ ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Advertisement
×