ਮਜ਼ਦੂਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਮਜ਼ਦੂਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਜਲੰਧਰ ਨੇਡ਼ੇ ਨਕੋਦਰ ਵਿੱਚ ਮਜ਼ਦੂਰ ਮੁਜ਼ਾਹਰਾ ਕਰਦੇ ਹੋਏ।

ਪਾਲ ਸਿੰਘ ਨੌਲੀ
ਜਲੰਧਰ, 13 ਅਗਸਤ

ਅੱਜ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਦੇ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬੀਡੀਪੀਓ ਦਫਤਰ ਰੈਲੀ ਕਰਨ ਉਪਰੰਤ ਸ਼ਹਿਰ ’ਚ ਰੋਸ ਮਾਰਚ ਕਰਕੇ ਐੱਸਡੀਐੱਮ ਨੂੰ ਸਰਕਾਰ ਦੇ ਨਾਂ ਮੰਗ ਪੱਤਰ ਸੌਂਪਿਆ। ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਕਰੋਨਾ ਦੇ ਨਾਂ ਹੇਠ ਸਿਆਸੀ ਗਤੀਵਿਧੀਆਂ ’ਤੇ ਰੋਕ ਲਗਾਈ ਜਾ ਰਹੀ ਹੈ, ਦੂਜੇ ਪਾਸੇ ਮਜ਼ਦੂਰਾਂ ਨੂੰ ਕੰਮ ਨਾ ਮਿਲਣ ਕਾਰਨ ਫਾਕੇ ਕੱਟਣੇ ਪੈ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਵੱਲੋਂ ਮਜ਼ਦੂਰਾਂ ਦੇ ਕਰਜ਼ੇ ਮੁਆਫ਼ੀ ਲਈ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਉਤੇ ਅਮਲ ਕਰਕੇ ਸਹਿਕਾਰੀ ਸੁਸਾਇਟੀ ਦੇ ਅਤੇ ਗੈਰ ਸਰਕਾਰੀ ਕਰਜ਼ੇ ਮੁਆਫ ਕੀਤੇ ਜਾਣ, ਬੇਰੁਜ਼ਗਾਰ ਔਰਤਾਂ ਸਿਰ ਮਾਈਕਰੋ ਫਾਈਨਾਂਸ ਕੰਪਨੀਆਂ ਦੀਆਂ ਕਿਸ਼ਤਾਂ ਅਤੇ ਵਿਆਜ ਸਰਕਾਰ ਅਦਾ ਕਰੇ, ਮਜ਼ਦੂਰਾਂ ਨੂੰ ਕੋਆਪਰੇਟਿਵ ਸੁਸਾਇਟੀਆਂ ਵਿਚ ਹਿੱਸੇਦਾਰ ਬਣਾ ਕੇ ਸਸਤੇ ਵਿਆਜ ਦਰਾਂ ਉਤੇ ਕਰਜ਼ੇ ਦਿੱਤੇ ਜਾਣ, ਮਗਨਰੇਗਾ ਤਹਿਤ ਮਜ਼ਦੂਰਾਂ ਨੂੰ ਕਾਨੂੰਨ ਅਨੁਸਾਰ ਘੱਟੋ ਘੱਟ ਉਜ਼ਰਤ ਤਹਿਤ ਦਿਹਾੜੀ ਦਿੱਤੀ ਜਾਵੇ ਅਤੇ ਸਾਰਾ ਸਾਲ ਕੰਮ ਦਿੱਤਾ ਜਾਵੇ। ਇਸ ਮੌਕੇ ਜਸਵਿੰਦਰ ਭੋਗਲ, ਵਿਜੈ ਬਾਠ, ਡੇਨੀਅਲ ਮਸੀਹ, ਸਿਕੰਦਰ ਅਤੇ ਅਨੀਤਾ ਸੰਧੂ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All