ਪੀਐੱਸਯੂ ਵੱਲੋਂ ਸੂਬਾ ਪੱਧਰੀ ਧਰਨਿਆਂ ਦਾ ਐਲਾਨ

ਪੀਐੱਸਯੂ ਵੱਲੋਂ ਸੂਬਾ ਪੱਧਰੀ ਧਰਨਿਆਂ ਦਾ ਐਲਾਨ

ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਵਿਦਿਆਰਥੀ। -ਫੋਟੋ : ਪੰਜਾਬੀ ਟ੍ਰਿਬਿਊਨ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 28 ਅਕਤੂਬਰ

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸੂਬਾਈ ਵਿਸਥਾਰੀ ਮੀਟਿੰਗ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਚ ਕੀਤੀ ਗਈ। ਇਸ ਮੌਕੇ 2 ਨਵੰਬਰ ਨੂੰ ਕਾਲਜ ਖੁੱਲ੍ਹਵਾਉਣ ਲਈ ਕਾਲਜਾਂ ਦੇ ਗੇਟਾਂ ਅੱਗੇ ਪੱਕੇ ਧਰਨੇ ਲਗਾਉਣ ਤੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਇਸ ਮੌਕੇ ਪੀਐੱਸਯੂ ਦੇ ਸੂਬਾ ਪ੍ਰਧਾਨ ਰਣਵੀਰ ਰੰਧਾਵਾ, ਜਰਨਲ ਸਕੱਤਰ ਗਗਨ ਸੰਗਰਾਮੀ, ਮੀਤ ਪ੍ਰਧਾਨ ਅਮਨਦੀਪ ਅਤੇ ਪ੍ਰੈਸ ਸਕੱਤਰ ਮੰਗਲਜੀਤ ਪੰਡੋਰੀ ਨੇ ਕਿਹਾ ਕਿ ਦੇਸ਼ ਭਰ ’ਚ ਲਗਭਗ ਸਾਰੇ ਅਦਾਰੇ ਮਾਲ, ਸਿਨੇਮਾ ਅਤੇ ਟਰਾਂਸਪੋਰਟ ਆਦਿ ਸਭ ਖੁੱਲ੍ਹ ਚੁੱਕੇ ਹਨ ਪਰ ਉੱਚ ਵਿਦਿਅਕ ਅਦਾਰਿਆਂ ਨੂੰ ਲਗਾਤਾਰ ਬੰਦ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਰੋਨਾ ਦੇ ਨਾਂ ਹੇਠ ਵਿਦਿਅਕ ਅਦਾਰੇ ਬੰਦ ਕਰ ਕੇ ਵਿਦਿਆਰਥੀਆਂ ਦੀ ਗੁਣਵੱਤਾ ਦਾ ਨੁਕਸਾਨ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਸਿਆਸੀ ਗਤੀਵਿਧੀਆਂ ਤੋਂ ਦੂਰ ਰੱਖਣ ਦਾ ਜ਼ਰੀਆ ਬਣਾ ਰਹੀ ਹੈ। ਸਰਕਾਰ ਆਨਲਾਈਨ ਪੜ੍ਹਾਈ ਦੇ ਨਾਂ ’ਤੇ ਵਿਦਿਆਰਥੀਆਂ ਦੀ ਆਰਥਿਕ ਲੁੱਟ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 2 ਨਵੰਬਰ ਨੂੰ ਕਾਲਜ ਗੇਟਾਂ ਅੱਗੇ ਪ੍ਰਦਰਸ਼ਨ ਕੀਤੇ ਜਾਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All