‘ਪੰਜਾਬ ਬੰਦ’ ਦੇ ਸੱਦੇ ਦਾ Jalandhar ਵਿੱਚ ਵਿਆਪਕ ਅਸਰ; ਬਾਜ਼ਾਰ ਪੂਰੀ ਤਰ੍ਹਾਂ ਬੰਦ
ਅਮਨ-ਕਾਨੂੰਨ ਬਣਾਈ ਰੱਖਣ ਲਈ ਭਾਰੀ ਪੁਲੀਸ ਫ਼ੋਰਸ ਤਾਇਨਾਤ
Advertisement
ਬਰਨਾਲਾ ਵਿਖੇ ਸਫ਼ਾਈ ਸੇਵਕਾਂ ਉੱਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਸੋਮਵਾਰ ਨੂੰ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦਾ ਜਲੰਧਰ ਸ਼ਹਿਰ ਵਿੱਚ ਸਵੇਰ ਤੋਂ ਹੀ ਵਿਆਪਕ ਅਸਰ ਦੇਖਣ ਨੂੰ ਮਿਲਿਆ, ਜਦਕਿ ਨਾਲ ਲੱਗਦੇ ਕਸਬਿਆਂ ਵਿੱਚ ਜਨਜੀਵਨ ਆਮ ਵਾਂਗ ਹੈ।
ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਦੇ ਐਲਾਨ ਕਾਰਨ ਸ਼ਹਿਰ ਦੀਆਂ ਲਗਪਗ ਸਾਰੀਆਂ ਪ੍ਰਮੁੱਖ ਮਾਰਕੀਟਾਂ ਪੂਰੀ ਤਰ੍ਹਾਂ ਬੰਦ ਹਨ। ਬੰਦ ਦਾ ਸੱਦਾ ਦੇਣ ਵਾਲੀਆਂ ਜਥੇਬੰਦੀਆਂ ਦੇ ਸਮਰਥਕ ਭਗਵਾਨ ਵਾਲਮੀਕਿ ਚੌਂਕ ਦੇ ਨੇੜੇ ਵੱਡੀ ਗਿਣਤੀ ਵਿੱਚ ਇਕੱਠੇ ਹਨ।
Advertisement
ਉੱਥੇ ਹੀ ਮੌਕੇ ਉੱਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਪੁਲੀਸ ਵੱਲੋਂ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਭਾਰੀ ਪੁਲੀਸ ਫ਼ੋਰਸ ਤਾਇਨਾਤ ਹੈ।
Advertisement
Advertisement
×

