DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਹੜ੍ਹ: ਪਾਣੀ ਦਾ ਪੱਧਰ ਸਤਲੁਜ ’ਚ ਘਟਿਆ, ਬਿਆਸ ਦਰਿਆ ’ਚ ਵਧਿਆ

ਹੜ੍ਹਾਂ ਕਾਰਨ ਫਾਜ਼ਿਲਕਾ  ਜ਼ਿਲ੍ਹਾ ਵੱਡੇ ਪੱਧਰ ’ਤੇ ਪ੍ਰਭਾਵਿਤ
  • fb
  • twitter
  • whatsapp
  • whatsapp
Advertisement
ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਦੀਆਂ ਨਜ਼ਰਾਂ ਆਪਣੇ ਦਰਿਆਵਾਂ ਦੇ ਪਾਣੀਆਂ ’ਤੇ ਲੱਗੀਆਂ ਹੋਈਆਂ ਹਨ। ਡਰੇਨਜ਼ ਵਿਭਾਗ ਦੀ ਦਰਿਆਵਾਂ ਬਾਰੇ ਆਈ ਅੱਜ ਦੀ ਰਿਪੋਰਟ ਅਨੁਸਾਰ ਸਤਲੁਜ ਦਰਿਆ ਦਾ ਪਾਣੀ ਘੱਟ ਰਿਹਾ ਹੈ, ਪਰ ਬਿਆਸ ਦਰਿਆ ਦਾ ਪਾਣੀ ਵੱਧ ਰਿਹਾ ਹੈ।ਬਿਆਸ ਦਰਿਆ ਦਾ ਢਿੱਲਵਾਂ ਪੁਲ ਤੋਂ ਮਾਪਿਆ ਗਿਆ ਪਾਣੀ ਸਵੇਰੇ 6 ਵਜੇ ਵਧਣਾ ਸ਼ੁਰੂ ਹੋ ਗਿਆ ਹੈ।
ਰਿਪੋਰਟ ਅਨੁਸਾਰ ਸਵੇਰੇ 5 ਵਜੇ ਬਿਆਸ ਦਰਿਆ ਵਿੱਚ 1 ਲੱਖ 67 ਹਾਜ਼ਾਰ 998 ਕਿਊਸਿਕ ਪਾਣੀ ਵਹਿ ਰਿਹਾ ਸੀ, ਜੋ ਕਿ 6 ਵਜੇ ਵਧ ਕੇ 1 ਲੱਖ 72 ਹਜ਼ਾਰ 9 ਕਿਊਸਿਕ ਤੱਕ ਜਾ ਪਹੁੰਚ ਗਿਆ।ਹਾਲਾਂਕਿ ਇਹ ਵਾਧਾ ਇਥੇ ਹੀ ਟਿਕਿਆ ਹੋਇਆ ਹੈ।
ਉਧਰ ਸਤਲੁਜ ਦਰਿਆ ਵਿੱਚ ਪਾਣੀ ਘੱਟ ਹੋਣ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਤੜਕੇ ਚਾਰ ਵਜੇ ਸਤਲੁਜ ਦਾ ਪਾਣੀ ਗਿੱਦੜਪਿੰਡੀ ਪੁਲ ਹੇਠੋਂ 1 ਲੱਖ 22 ਹਜ਼ਾਰ ਸੀ  ਜੋ ਕਿ ਘਟ ਕੇ 1 ਲੱਖ 16 ਹਜ਼ਾਰ ਕਿਊਸਿਕ ਆ ਗਿਆ ਤੇ 8 ਵਜੇ ਇਹ ਹੋਰ ਵੀ ਘੱਟ ਕੇ 1 ਲੱਖ 10 ਹਜ਼ਾਰ ਕਿਊਸਿਕ ਰਹਿ ਗਿਆ ਹੈ। ਲੋਕਾਂ ਦੇ ਮਨਾਂ ਵਿੱਚ ਇਹ ਡਰ ਹੈ ਕਿ ਆਉਣ ਵਾਲੇ ਸਮੇਂ ਦੌਰਾਨ ਡੈਮਾਂ ਤੋਂ ਹੋਰ ਪਾਣੀ ਛੱਡਿਆ ਜਾ ਸਕਦਾ ਹੈ।

ਪੰਜਾਬ ਵਿੱਚ ਪਿਛਲੇ 36 ਘੰਟਿਆਂ ਦੌਰਾਨ ਕਿਸੇ ਵੀ ਤਰ੍ਹਾਂ ਦੇ ਮਨੁੱਖੀ ਜਾਨਾਂ ਦਾ ਨੁਕਸਾਨ ਹੋਣੋ ਬਚਾਅ ਰਿਹਾ ਹੈ। ਪੰਜਾਬ ਅਤੇ ਪਹਾੜੀ ਖੇਤਰਾਂ ਵਿੱਚ ਬਾਰਸ਼ ਘੱਟ ਹੋਣ ਕਾਰਨ ਥੋੜੀ ਰਾਹਤ ਵੀ ਮਿਲੀ ਹੈ।

ਹੁਣ ਤੱਕ ਦੀਆਂ ਰਿਪੋਰਟਾਂ ਅਨੁਸਾਰ 14 ਜ਼ਿਲ੍ਹਿਆਂ ਵਿੱਚ 43 ਮੌਤਾਂ ਦਰਜ ਕੀਤੀਆਂ ਗਈਆਂ। 21,929 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਬਾਹਰ ਕੱਢਿਆ ਗਿਆ ਹੈ ਅਤੇ 196 ਰਾਹਤ ਕੈਂਪ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 7,100 ਤੋਂ ਵੱਧ ਲੋਕ ਰਹਿ ਰਹੇ ਹਨ। ਕੁੱਲ ਮਿਲਾ ਕੇ 18 ਜ਼ਿਲ੍ਹਿਆਂ ਵਿੱਚ 1.72 ਲੱਖ ਹੈਕਟੇਅਰ ਖੇਤੀ ਜ਼ਮੀਨ ਦਾ ਨੁਕਸਾਨ ਹੋਇਆ ਹੈ। ਇਨ੍ਹਾਂ ਹੜ੍ਹਾਂ ਕਾਰਨ ਪੰਜਾਬ ਦੇ 22 ਜ਼ਿਲ੍ਹਿਆਂ ਦੇ ਕੁੱਲ 1,948 ਪਿੰਡਾਂ ਦੇ 3.84 ਲੱਖ ਲੋਕ ਪ੍ਰਭਾਵਿਤ ਹੋਏ ਹਨ।

Advertisement

ਹੜ੍ਹਾਂ ਕਾਰਨ ਫਾਜ਼ਿਲਕਾ  ਜ਼ਿਲ੍ਹਾ ਵੱਡੇ ਪੱਧਰ ’ਤੇ ਪ੍ਰਭਾਵਿਤ

ਪੀਟੀਆਈ ਫਾਈਲ ਫੋਟੋ

ਫਾਜ਼ਿਲਕਾ ਵਿੱਚ ਵਧੀਕ ਡਿਪਟੀ ਕਮਿਸ਼ਨਰ ਮਨਦੀਪ ਕੌਰ ਨੇ ਦੱਸਿਆ ਕਿ ਹੁਣ ਤੱਕ 13,500 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ ਅਤੇ 2,200 ਲੋਕ ਇਸ ਸਮੇਂ ਜ਼ਿਲ੍ਹੇ ਵਿੱਚ ਸਥਾਪਿਤ 9 ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ। ਬਚਾਅ ਕਾਰਜਾਂ ਵਿੱਚ ਮਦਦ ਲਈ NDRF ਦੀਆਂ ਚਾਰ ਟੀਮਾਂ, ਫ਼ੌਜ ਦੀਆਂ ਦੋ ਯੂਨਿਟਾਂ ਅਤੇ BSF ਦੀ ਇੱਕ ਯੂਨਿਟ ਤਾਇਨਾਤ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਭਾਵੇਂ ਸਤਲੁਜ ਦੇ ਸੁਰੱਖਿਆ ਬੰਨ੍ਹ ਵਿੱਚ ਕੋਈ ਪਾੜ ਨਹੀਂ ਪਿਆ, ਫਿਰ ਵੀ ਮੁੱਖ ਥਾਵਾਂ ’ਤੇ ਇਸ ਨੂੰ ਹੋਰ ਮਜ਼ਬੂਤ ​​ਕਰਨ ਦਾ ਕੰਮ ਜਾਰੀ ਹੈ।

ਇਕੱਲੇ ਫਾਜ਼ਿਲਕਾ ਵਿੱਚ ਹੜ੍ਹਾਂ ਕਾਰਨ 17,785 ਹੈਕਟੇਅਰ ਜ਼ਮੀਨ ਨੂੰ ਨੁਕਸਾਨ ਪਹੁੰਚਿਆ ਹੈ। ਕਈ ਘਰ ਅਜੇ ਵੀ ਪਾਣੀ ਵਿੱਚ ਡੁੱਬੇ ਹੋਏ ਹਨ ਅਤੇ ਪੂਰੇ ਨੁਕਸਾਨ ਦਾ ਅੰਦਾਜ਼ਾ ਪਾਣੀ ਦਾ ਪੱਧਰ ਘਟਣ ਤੋਂ ਬਾਅਦ ਹੀ ਲਗਾਇਆ ਜਾਵੇਗਾ।

ਸਮਾਜਿਕ ਸੁਰੱਖਿਆ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 479 ਬਜ਼ੁਰਗਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਰਾਹੀਂ ਸਹਾਇਤਾ ਦਿੱਤੀ ਜਾ ਰਹੀ ਹੈ।

Advertisement
×