DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੈਟਰੋਲ-ਡੀਜ਼ਲ ’ਤੇ ਟੈਕਸ ਘਟਾ ਕੇ ਲੋਕਾਂ ਨੂੰ ਰਾਹਤ ਦੇਵੇ ਪੰਜਾਬ ਸਰਕਾਰ: ਸਾਂਪਲਾ

ਕੇਂਦਰ ਸਰਕਾਰ ਵਾਂਗ ਵਧੀਆਂ ਕੀਮਤਾਂ ਦਾ ਬੋਝ ਆਪਣੇ ਸਿਰ ਲਵੇ ਪੰਜਾਬ ਸਰਕਾਰ

  • fb
  • twitter
  • whatsapp
  • whatsapp
featured-img featured-img
ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ। ਫਾਈਲ ਫੋਟੋ
Advertisement

ਕੇਂਦਰ ਸਰਕਾਰ ਵਾਂਗ ਪੰਜਾਬ ਸਰਕਾਰ ਨੂੰ ਵੀ ਪੈਟਰੋਲ ਤੇ ਡੀਜ਼ਲ ’ਤੇ ਸੂਬਾ ਟੈਕਸ ਘਟਾ ਕੇ ਲੋਕਾਂ ਨੂੰ ਵੱਡੀ ਰਾਹਤ ਦੇਣੀ ਚਾਹੀਦੀ ਹੈ। ਸਾਬਕਾ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਨੇ ਕਿਹਾ ਕਿ ਤੇਲ ਦੀਆਂ ਵਧੀਆਂ ਕੀਮਤਾਂ ਦਾ ਪੰਜਾਬ ਦੇ ਲੋਕਾਂ ’ਤੇ ਵਾਧੂ ਆਰਥਿਕ ਬੋਝ ਨਾ ਪਵੇ, ਇਸ ਲਈ ਭਾਜਪਾ ਸਰਕਾਰ ਵੱਲੋਂ 10 ਰੁਪਏ ਪ੍ਰਤੀ ਲੀਟਰ ਟੈਕਸ ਘਟਾ ਕੇ ਤੇਲ ਦੀਆਂ ਵਧੀਆਂ ਕੀਮਤਾਂ ਦਾ ਬੋਝ ਆਪਣੇ ਸਿਰ ਲਿਆ ਗਿਆ ਸੀ, ਉਸੇ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਪੈਟਰੋਲ ਤੇ ਡੀਜ਼ਲ ’ਤੇ ਵਧੇ 3 ਰੁਪਏ ਪ੍ਰਤੀ ਲੀਟਰ ਦੇ ਬੋਝ ਨੂੰ ਸੂਬਾਈ ਕਰਾਂ ’ਚ ਕਟੌਤੀ ਕਰਕੇ ਆਪਣੇ ਸਿਰ ਲੈਣਾ ਚਾਹੀਦਾ ਹੈ, ਤਾਂ ਜੋ ਬਿਜਾਈ ਦੇ ਸਮੇਂ ਦੌਰਾਨ ਕਿਸਾਨਾਂ ਸਮੇਤ ਆਮ ਲੋਕਾਂ ’ਤੇ ਵਾਧੂ ਆਰਥਿਕ ਬੋਝ ਨਾ ਪਵੇ।

ਉਨ੍ਹਾਂ ਕਿਹਾ ਕਿ ਰੂਸ-ਯੂਕਰੇਨ ਜੰਗ ਅਤੇ ਹੋਰ ਅੰਤਰਰਾਸ਼ਟਰੀ ਕਾਰਨਾਂ ਦੇ ਬਾਵਜੂਦ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਅਪਰੈਲ 2022 ਤੋਂ 14 ਮਈ 2026 ਤੱਕ ਲਗਪਗ ਸਵਾ ਚਾਰ ਸਾਲ ਤੱਕ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਕੋਈ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਮਾਰਚ 2022 ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ’ਤੇ ਸੂਬਾਈ ਕਰ ਵਧਾ ਕੇ ਆਮ ਲੋਕਾਂ ’ਤੇ ਲਗਪਗ 3 ਰੁਪਏ ਪ੍ਰਤੀ ਲੀਟਰ ਦਾ ਵਾਧੂ ਬੋਝ ਪਾਇਆ ਗਿਆ ਹੈ।

Advertisement

ਸਾਂਪਲਾ ਨੇ ਕਿਹਾ ਕਿ ਮੌਜੂਦਾ ਜੰਗ ਵਰਗੇ ਹਾਲਾਤਾਂ ਕਾਰਨ ਕੱਚੇ ਤੇਲ ਦੀ ਕੀਮਤ 70 ਡਾਲਰ ਪ੍ਰਤੀ ਬੈਰਲ ਤੋਂ ਵੱਧ ਕੇ 120 ਤੋਂ 130 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ। ਉਨ੍ਹਾਂ ਦੱਸਿਆ ਕਿ ਅਮਰੀਕਾ ’ਚ ਤੇਲ ਦੀਆਂ ਕੀਮਤਾਂ ’ਚ ਕਰੀਬ 50 ਫ਼ੀਸਦੀ, ਯੂਰਪ ’ਚ 20 ਫ਼ੀਸਦੀ, ਪਾਕਿਸਤਾਨ ’ਚ 60 ਫ਼ੀਸਦੀ ਤੇ ਬੰਗਲਾਦੇਸ਼ ’ਚ 16 ਫ਼ੀਸਦੀ ਤੱਕ ਵਾਧਾ ਹੋਇਆ ਹੈ, ਜਦਕਿ ਭਾਰਤ ’ਚ ਸਿਰਫ਼ ਤਿੰਨ ਫ਼ੀਸਦੀ ਵਾਧਾ ਕੀਤਾ ਗਿਆ ਹੈ।

Advertisement

ਸਾਂਪਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਵਾਂਗ ਪੰਜਾਬ ਸਰਕਾਰ ਵੀ ਆਪਣੇ ਕਰਾਂ ਵਿੱਚ ਕਟੌਤੀ ਕਰਕੇ ਇਸ 3 ਰੁਪਏ ਪ੍ਰਤੀ ਲੀਟਰ ਵਾਧੇ ਦਾ ਬੋਝ ਆਪਣੇ ਸਿਰ ਲਵੇ ਅਤੇ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕਰੇ।

Advertisement
×