DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਵਿਦੇਸ਼ ਭੇਜਣ ਦੇ ਨਾਂ ’ਤੇ 10 ਲੱਖ ਦੀ ਧੋਖਾਧੜੀ ਦਾ ਮਾਮਲਾ ਦਰਜ

Punjab News: ਫਗਵਾੜਾ ਪੁਲੀਸ ਨੇ ਇਟਲੀ ਭੇਜਣ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਧੋਖਾਧੜੀ ਦੇ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਹੈ। ਫਗਵਾੜਾ ਦੇ ਐੱਸ ਪੀ ਮਾਧਵੀ ਸ਼ਰਮਾ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਸ਼ਿਕਾਇਤ ਫਗਵਾੜਾ ਦੇ ਨਜ਼ਦੀਕੀ ਪਿੰਡ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

Punjab News: ਫਗਵਾੜਾ ਪੁਲੀਸ ਨੇ ਇਟਲੀ ਭੇਜਣ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਧੋਖਾਧੜੀ ਦੇ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਹੈ। ਫਗਵਾੜਾ ਦੇ ਐੱਸ ਪੀ ਮਾਧਵੀ ਸ਼ਰਮਾ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਸ਼ਿਕਾਇਤ ਫਗਵਾੜਾ ਦੇ ਨਜ਼ਦੀਕੀ ਪਿੰਡ ਨੰਗਲ ਮਾਝਾ ਦੇ ਰਹਿਣ ਵਾਲੇ ਤਰਸੇਮ ਲਾਲ ਵੱਲੋਂ ਦਰਜ ਕਰਵਾਈ ਗਈ ਸੀ, ਜਿਸ ਨੇ ਦੋਸ਼ ਲਾਇਆ ਸੀ ਕਿ ਇਕ ਵਿਦੇਸ਼ੀ ਟਰੈਵਲ ਏਜੰਟ ਨੇ ਲਿਖਤੀ ਵਾਅਦਾ ਪੂਰਾ ਨਾ ਕਰਕੇ ਉਸ ਨਾਲ ਧੋਖਾ ਕੀਤਾ ਹੈ। 

ਸ਼ਿਕਾਇਤ ਅਨੁਸਾਰ ਤਰਸੇਮ ਲਾਲ ਦਾ ਆਪਣੇ ਰਿਸ਼ਤੇਦਾਰ ਕਮਲ ਤੁਰਾ ਨੂੰ ਇਟਲੀ ਭੇਜਣ ਸਬੰਧੀ ਪੁਲੀਸ ਕੋਲ ਮਾਮਲਾ ਪੁੱਜਿਆ ਸੀ, ਜਿੱਥੇ ਡੀ.ਐੱਸ.ਪੀ. ਫਗਵਾੜਾ ਦੇ ਸਾਹਮਣੇ ਪਿੰਡ ਦੇ ਪਤਵੰਤਿਆਂ ਦੀ ਮੌਜੂਦਗੀ ਵਿੱਚ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋਇਆ ਸੀ। 25 ਜੂਨ 2025 ਦੇ ਲਿਖਤੀ ਇਕਰਾਰਨਾਮੇ ਅਨੁਸਾਰ, ਮੁਲਜ਼ਮ ਨੇ ਭਰੋਸਾ ਦਿੱਤਾ ਸੀ ਕਿ ਜੇਕਰ ਕਮਲ ਤੁਰਾ ਨੂੰ 25 ਅਗਸਤ 2025 ਤੱਕ ਇਟਲੀ ਨਾ ਭੇਜਿਆ ਗਿਆ ਤਾਂ 26 ਅਗਸਤ 2025 ਤੱਕ 10 ਲੱਖ ਰੁਪਏ ਦੀ ਰਕਮ ਵਾਪਸ ਕਰ ਦਿੱਤੀ ਜਾਵੇਗੀ। 

Advertisement

ਹਾਲਾਂਕਿ, ਸਮਾਂ ਸੀਮਾ ਬੀਤ ਜਾਣ ਤੋਂ ਬਾਅਦ ਜਦੋਂ ਪਿੰਡ ਦੇ ਨੁਮਾਇੰਦਿਆਂ ਨੇ ਮਾਛੀਵਾੜਾ ਦੇ ਪਿੰਡ ਛੋਟੀ ਲੱਖੋਵਾਲ ਖੁਰਦ ਦੇ ਰਹਿਣ ਵਾਲੇ ਏਜੰਟ ਗੁਰਜੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਸ ਨੇ ਪੈਸੇ ਵਾਪਸ ਕਰਨ ਦੀ ਬਜਾਏ ਦਾਅਵਾ ਕੀਤਾ ਕਿ ਰਕਮ ਕਮਲ ਤੁਰਾ ਨੂੰ ਦਿੱਤੀ ਜਾ ਚੁੱਕੀ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਗੁਰਜੀਤ ਸਿੰਘ ਨੇ ਕਮਲ ਤੁਰਾ ਅਤੇ ਉਸਦੇ ਸਹੁਰੇ ਪਰਿਵਾਰ ਨਾਲ ਮਿਲੀਭੁਗਤ ਕਰਕੇ ਪੈਸੇ ਹੜੱਪ ਲਏ ਹਨ। ਪੁਲੀਸ ਨੇ ਮੁੱਢਲੀ ਜਾਂਚ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਹੈ ਅਤੇ ਐਸ.ਪੀ. ਮਾਧਵੀ ਨੇ ਕਿਹਾ ਕਿ ਵਿੱਤੀ ਲੈਣ-ਦੇਣ ਅਤੇ ਸਬੂਤਾਂ ਦੀ ਜਾਂਚ ਜਾਰੀ ਹੈ।

Advertisement

Advertisement
×