DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ਕਾਂਗਰਸ ਵੱਲੋਂ UPI ਲੈਣ-ਦੇਣ ’ਤੇ ਲਾਏ ਨਵੇਂ ਖਰਚੇ ਸਬੰਧੀ ਭਾਜਪਾ ਖ਼ਿਲਾਫ਼ ਪ੍ਰਦਰਸ਼ਨ

ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਜਲੰਧਰ ਵਿੱਚ ਭਾਜਪਾ ਵਿਰੁੱਧ ਪ੍ਰਦਰਸ਼ਨ ਕਰਨ ਤੋਂ ਇੱਕ ਦਿਨ ਬਾਅਦ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਵੀ ਸ਼ਨਿੱਚਰਵਾਰ ਨੂੰ ਇੱਥੇ ਕੰਪਨੀ ਬਾਗ਼ ਦੇ ਬਾਹਰ 2,000 ਰੁਪਏ ਤੋਂ ਵੱਧ ਦੇ ਯੂ.ਪੀ.ਆਈ. ਲੈਣ-ਦੇਣ ’ਤੇ 0.4 ਫੀਸਦੀ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਜਲੰਧਰ ਵਿੱਚ ਭਾਜਪਾ ਵਿਰੁੱਧ ਪ੍ਰਦਰਸ਼ਨ ਕਰਨ ਤੋਂ ਇੱਕ ਦਿਨ ਬਾਅਦ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਵੀ ਸ਼ਨਿੱਚਰਵਾਰ ਨੂੰ ਇੱਥੇ ਕੰਪਨੀ ਬਾਗ਼ ਦੇ ਬਾਹਰ 2,000 ਰੁਪਏ ਤੋਂ ਵੱਧ ਦੇ ਯੂ.ਪੀ.ਆਈ. ਲੈਣ-ਦੇਣ ’ਤੇ 0.4 ਫੀਸਦੀ ਮਰਚੈਂਟ ਡਿਸਕਾਊਂਟ ਰੇਟ (MDR) ਲਗਾਉਣ ਦੀ ਨਿਖੇਧੀ ਕਰਦਿਆਂ ਪ੍ਰਦਰਸ਼ਨ ਕੀਤਾ।

ਇਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਕੇਂਦਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਵਾਧੂ ਟੈਕਸ ਲਗਾਉਣ ਦੇ ਫ਼ੈਸਲੇ ਨੂੰ ਆਮ ਲੋਕਾਂ ਨਾਲ ਸਰਾਸਰ ਧੋਖਾ ਅਤੇ ਸ਼ੋਸ਼ਣ ਕਰਾਰ ਦਿੱਤਾ।

Advertisement

ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਦੇ ਪ੍ਰਧਾਨ ਰਾਜਿੰਦਰ ਬੇਰੀ ਨੇ ਕਿਹਾ, "ਅੱਜ ਦੇ ਸਮੇਂ ਵਿੱਚ ਬਿਜਲੀ ਦੇ ਬਿੱਲਾਂ, ਸਕੂਲ ਦੀਆਂ ਫ਼ੀਸਾਂ, ਡਾਕਟਰੀ ਖਰਚਿਆਂ, ਘਰੇਲੂ ਕਰਿਆਨੇ ਅਤੇ ਦੁਕਾਨਾਂ ਦੇ ਲੈਣ-ਦੇਣ ਸਮੇਤ ਸਭ ਕੁਝ 2,000 ਰੁਪਏ ਤੋਂ ਉੱਪਰ ਜਾਂਦਾ ਹੈ। ਇਸ ਫ਼ੈਸਲੇ ਨਾਲ ਸਰਕਾਰ ਨੇ ਸਾਰੇ ਮੱਧ ਵਰਗੀ ਪਰਿਵਾਰਾਂ, ਹਰ ਛੋਟੇ ਦੁਕਾਨਦਾਰ, ਹਰ ਕਿਸਾਨ ਅਤੇ ਹਰ ਕਾਮੇ ਨੂੰ ਨਿਸ਼ਾਨਾ ਬਣਾਇਆ ਹੈ।"

Advertisement

ਕਾਂਗਰਸੀ ਕੌਂਸਲਰ ਪਰਮਜੋਤ ਸਿੰਘ ਸ਼ੈਰੀ ਚੱਢਾ ਨੇ ਕਿਹਾ, "ਇੱਕ ਪਾਸੇ ਸਰਕਾਰ ਕਹਿੰਦੀ ਹੈ ਕਿ ਡਿਜੀਟਲ ਇੰਡੀਆ ਬਣਾਉਣਾ ਚਾਹੀਦਾ ਹੈ, ਜਦੋਂ ਕਿ ਦੂਜੇ ਪਾਸੇ ਇਹ ਉਨ੍ਹਾਂ ਹੀ ਲੋਕਾਂ ‘ਤੇ ਨਵੇਂ ਟੈਕਸ ਲਗਾ ਰਹੀ ਹੈ ਜੋ ਡਿਜੀਟਲ ਭੁਗਤਾਨ ਕਰ ਰਹੇ ਹਨ। ਇਹ ਦੋਹਰਾ ਮਾਪਦੰਡ ਨਹੀਂ ਚੱਲੇਗਾ।"

ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ 2,000 ਰੁਪਏ ਤੋਂ ਵੱਧ ਦੇ ਯੂ.ਪੀ.ਆਈ. ਲੈਣ-ਦੇਣ ‘ਤੇ ਐੱਮ.ਡੀ.ਆਰ. (MDR) ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ ਅਤੇ ਆਮ ਲੋਕਾਂ ਨੂੰ ਡਿਜੀਟਲ ਲੈਣ-ਦੇਣ ਕਰਨ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ, ਨਾ ਕਿ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

ਪ੍ਰਦਰਸ਼ਨ ਦੌਰਾਨ ਮੌਜੂਦ ਕਾਂਗਰਸੀ ਆਗੂਆਂ ਵਿੱਚ ਸੁਰਿੰਦਰ ਕੌਰ, ਹਲਕਾ ਇੰਚਾਰਜ ਜਲੰਧਰ ਪੱਛਮੀ, ਕੌਂਸਲਰ ਪਵਨ ਕੁਮਾਰ ਅਤੇ ਗੁਰਵਿੰਦਰ ਪਾਲ ਸਿੰਘ ਬੰਟੀ ਨੀਲਕੰਠ ਅਤੇ ਹੋਰ ਸ਼ਾਮਲ ਸਨ।

Advertisement
×