DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News : ਜਲੰਧਰ ਅਤੇ ਕਪੂਰਥਲਾ ਪੁਲੀਸ ਦੀ ਸਾਂਝੀ ਕਾਰਵਾਈ; ਨਸ਼ਾ ਕਰਨ ਵਾਲੇ 70 ਵਿਅਕਤੀਆਂ ਨੂੰ ਨਸ਼ਾ ਛਡਾਊ ਕੇਂਦਰ ਭੇਜਿਆ

ਜਲੰਧਰ ਅਤੇ ਕਪੂਰਥਲਾ ਪੁਲੀਸ ਨੇ ਨਸ਼ਾ ਵਿਰੋਧੀ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਇਲਾਕੇ ਦੇ ਕਰੀਬ 70 ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਇਲਾਜ ਲਈ ਨਸ਼ਾ ਛਡਾਊ ਕੇਂਦਰਾਂ ਵਿੱਚ ਭਰਤੀ ਕਰਵਾਇਆ ਹੈ। ਜਾਣਕਾਰੀ ਮੁਤਾਬਕ ਸ਼ਾਹਕੋਟ ਅਤੇ ਸੁਲਤਾਨਪੁਰ ਲੋਧੀ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਜਲੰਧਰ ਅਤੇ ਕਪੂਰਥਲਾ ਪੁਲੀਸ ਨੇ ਨਸ਼ਾ ਵਿਰੋਧੀ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਇਲਾਕੇ ਦੇ ਕਰੀਬ 70 ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਇਲਾਜ ਲਈ ਨਸ਼ਾ ਛਡਾਊ ਕੇਂਦਰਾਂ ਵਿੱਚ ਭਰਤੀ ਕਰਵਾਇਆ ਹੈ।

ਜਾਣਕਾਰੀ ਮੁਤਾਬਕ ਸ਼ਾਹਕੋਟ ਅਤੇ ਸੁਲਤਾਨਪੁਰ ਲੋਧੀ ਪੁਲੀਸ ਨੇ ਮਿਲ ਕੇ ਚਲਾਈ ਮੁਹਿੰਮ ਦੌਰਾਨ ਤਲਵੰਡੀ ਮਾਧੋ, ਤੋਤੀ ਅਤੇ ਲਾਟੀਆਂਵਾਲ ਪਿੰਡਾਂ ਵਿੱਚ ਕਾਰਵਾਈ ਕੀਤੀ, ਕਿਉਂਕਿ ਇਨ੍ਹਾਂ ਇਲਾਕਿਆਂ ਵਿੱਚ ਪਿਛਲੇ ਕੁਝ ਸਮੇਂ ਤੋਂ ਨਸ਼ਾ ਤਸਕਰੀ ਦੀਆਂ ਘਟਨਾਵਾਂ ਵਧ ਗਈਆਂ ਸਨ। ਨਸ਼ਾ ਕਰਨ ਵਾਲਿਆਂ ਦੀ ਪਛਾਣ ਕਰਨ ਅਤੇ ਮੁੜ ਵਸੇਬੇ ਦੇ ਉਪਾਅ ਸ਼ੁਰੂ ਕਰਨ ਲਈ ਦਿਨ ਭਰ ਕਈ ਨਾਕੇ ਲਗਾਏ ਗਏ ਸਨ।

Advertisement

ਸ਼ਾਹਕੋਟ ਦੇ ਡੀ ਐੱਸ ਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਸ਼ਾਹਕੋਟ ਅਤੇ ਸੁਲਤਾਨਪੁਰ ਪੁਲੀਸ ਨੇ ਬੁੱਧਵਾਰ ਨੂੰ ਸਾਂਝੀ ਕਾਰਵਾਈ ਕਰਦਿਆਂ ਤੋਤੀ ਅਤੇ ਤਲਵੰਡੀ ਮਾਧੋ ਪਿੰਡਾਂ ਨੇੜੇ ਕਈ ਨਾਕੇ ਲਗਾਏ। ਇਸ ਦੌਰਾਨ ਨਸ਼ਾ ਕਰਨ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਾ ਛਡਾਊ ਕੇਂਦਰ ਭੇਜਿਆ ਗਿਆ, ਜਿਸ ਵਿੱਚ ਲਾਂਬੜਾ, ਨਕੋਦਰ ਅਤੇ ਨੂਰਮਹਿਲ ਵਰਗੇ ਇਲਾਕਿਆਂ ਨਾਲ ਸਬੰਧਤ ਵਿਅਕਤੀ ਸ਼ਾਮਲ ਹਨ। ਇਨ੍ਹਾਂ ਵਿੱਚੋਂ ਲਗਪਗ 20 ਨੌਜਵਾਨ ਜਲੰਧਰ ਇਲਾਕੇ ਦੇ ਹਨ, ਜਿਨ੍ਹਾਂ ਨੂੰ ਇਲਾਜ ਲਈ ਨਸ਼ਾ ਛਡਾਊ ਕੇਂਦਰਾਂ ਵਿੱਚ ਭਰਤੀ ਕਰਵਾਇਆ ਗਿਆ ਹੈ, ਜਦਕਿ 30 ਹੋਰਾਂ ਦੀ ਪਛਾਣ ਸੁਲਤਾਨਪੁਰ ਲੋਧੀ ਪੁਲੀਸ ਵੱਲੋਂ ਕੀਤੀ ਗਈ ਹੈ।

Advertisement

ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਤੋਂ ਪੁੱਛਗਿੱਛ ਕਰਕੇ ਉਨ੍ਹਾਂ ਤਸਕਰਾਂ ਦੀ ਪਛਾਣ ਕੀਤੀ ਜਾ ਰਹੀ ਹੈ ਜੋ ਉਨ੍ਹਾਂ ਨੂੰ ਨਸ਼ਾ ਵੇਚਦੇ ਸਨ ਅਤੇ ਕਈ ਵਿਅਕਤੀਆਂ ਵਿਰੁੱਧ ਕੇਸ ਵੀ ਦਰਜ ਕੀਤੇ ਗਏ ਹਨ। ਨਸ਼ਾ ਵੇਚਣ ਵਾਲਿਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਜਾਂਚ ਲਗਾਤਾਰ ਜਾਰੀ ਹੈ।

ਇਹ ਕਾਰਵਾਈ ਤਲਵੰਡੀ ਮਾਧੋ ਪੰਚਾਇਤ ਦੀਆਂ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ ਹੈ, ਜਿਸ ਨੇ ਇਲਾਕੇ ਵਿੱਚ ਵਧ ਰਹੀ ਨਸ਼ਾ ਤਸਕਰੀ ਅਤੇ ਜਲੰਧਰ ਤੇ ਕਪੂਰਥਲਾ ਪੁਲੀਸ ਦੇ ਅਧਿਕਾਰ ਖੇਤਰ ਦੇ ਟਕਰਾਅ ਕਾਰਨ ਹੋ ਰਹੀ ਦੇਰੀ ਬਾਰੇ ਚਿੰਤਾ ਜਤਾਈ ਸੀ।

ਪੁਲੀਸ ਨੇ ਸ਼ੱਕੀ ਤਸਕਰਾਂ ਵਿਰੁੱਧ ਐੱਨ ਡੀ ਪੀ ਐੱਸ ਐਕਟ ਤਹਿਤ ਕਈ ਐੱਫ ਆਈ ਆਰ ਦਰਜ ਕੀਤੀਆਂ ਹਨ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਨਸ਼ਾ ਸਪਲਾਈ ਚੇਨ ਨੂੰ ਤੋੜਨ ਅਤੇ ਪੇਂਡੂ ਖੇਤਰਾਂ ਵਿੱਚ ਨਸ਼ਿਆਂ ਦੇ ਫੈਲਾਅ ਨੂੰ ਰੋਕਣ ਲਈ ਅਗਲੇਰੀ ਜਾਂਚ ਜਾਰੀ ਹੈ।

Advertisement
×