DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਮੁੱਖ ਮੰਤਰੀ ਦੀ ‘ਸ਼ੁਕਰਾਨਾ ਯਾਤਰਾ’ ਦੌਰਾਨ ਕਈ ਆਗੂ ਨਜ਼ਰਬੰਦ

ਡੀਸੀ ਤੇ ਐੱਸਐੱਸਪੀ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ; ਟੁੱਟੀਆਂ ਸੜਕਾਂ ਦੀ ਮੁਰੰਮਤ ਨੇ ਫੜੀ ਰਫ਼ਤਾਰ

  • fb
  • twitter
  • whatsapp
  • whatsapp
featured-img featured-img
ਬੁੱਧਵਾਰ ਨੂੰ ਫਗਵਾੜਾ ਵਿਖੇ ਨਜ਼ਰਬੰਦੀ ਦੌਰਾਨ ਪੰਜਾਬ ਪੁਲੀਸ ਦੇ ਕਰਮਚਾਰੀ ਪਹਿਰਾ ਦਿੰਦੇ ਹੋਏ।
Advertisement

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੁੱਧਵਾਰ ਨੂੰ ਕੱਢੀ ਜਾ ਰਹੀ ‘ਸ਼ੁਕਰਾਨਾ ਯਾਤਰਾ’ ਦੌਰਾਨ ਫਗਵਾੜਾ-ਬੰਗਾ ਰੋਡ ’ਤੇ ਗਾਂਧੀ ਚੌਕ ਨੇੜੇ ਦਿੱਤੇ ਜਾਣ ਵਾਲੇ ਸੰਖੇਪ ਠਹਿਰਾਅ ਨੇ ਸਥਾਨਕ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਸਰਗਰਮ ਕਰ ਦਿੱਤਾ ਹੈ। ਮੁੱਖ ਮੰਤਰੀ ਦੀ ਆਮਦ ਤੋਂ ਕੁਝ ਘੰਟੇ ਪਹਿਲਾਂ ਸਿਵਲ ਅਤੇ ਪੁਲੀਸ ਅਧਿਕਾਰੀਆਂ ਵੱਲੋਂ ਸੁਰੱਖਿਆ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਮੁਕੰਮਲ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ।

Advertisement

ਕਪੂਰਥਲਾ ਦੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਅਤੇ ਐੱਸਐੱਸਪੀ ਗੌਰਵ ਤੂਰਾ ਨੇ ਫਗਵਾੜਾ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਨਿਰੀਖਣ ਕੀਤਾ। ਇਸ ਵੀਆਈਪੀ ਦੌਰੇ ਦੇ ਮੱਦੇਨਜ਼ਰ, ਪਿਛਲੇ ਲੰਮੇ ਸਮੇਂ ਤੋਂ ਖ਼ਸਤਾਹਾਲ ਪਈ ਫਗਵਾੜਾ-ਬੰਗਾ ਸੜਕ ਦੀ ਮੰਗਲਵਾਰ ਸ਼ਾਮ ਨੂੰ ਅਚਾਨਕ ਮੁਰੰਮਤ ਸ਼ੁਰੂ ਕਰ ਦਿੱਤੀ ਗਈ। ਡੂੰਘੇ ਟੋਇਆਂ ਵਾਲੀ ਇਹ ਸੜਕ ਰਾਹਗੀਰਾਂ, ਖ਼ਾਸ ਕਰਕੇ ਦੋ ਪਹੀਆ ਵਾਹਨ ਚਾਲਕਾਂ ਲਈ ਜਾਨਲੇਵਾ ਬਣੀ ਹੋਈ ਸੀ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੋ ਕੰਮ ਮਹੀਨਿਆਂ ਤੋਂ ਲਟਕ ਰਿਹਾ ਸੀ, ਉਹ ਮੁੱਖ ਮੰਤਰੀ ਦੀ ਫੇਰੀ ਕਾਰਨ ਰਾਤੋ-ਰਾਤ ਨੇਪਰੇ ਚਾੜ੍ਹਿਆ ਜਾ ਰਿਹਾ ਹੈ।

Advertisement

ਇਸੇ ਦੌਰਾਨ, ਡਿਪਟੀ ਕਮਿਸ਼ਨਰ ਨੇ ਐੱਸਡੀਐੱਮ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਉਪਰੰਤ ਕਈ ਦਲਿਤ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਧਰਮਵੀਰ ਸੇਠੀ ਦੀ ਅਗਵਾਈ ਹੇਠ ਪ੍ਰਸ਼ਾਸਨ ਨੂੰ ਇੱਕ ਮੰਗ ਪੱਤਰ ਸੌਂਪਿਆ। ਉਨ੍ਹਾਂ ਜਨਗਣਨਾ ਨਾਲ ਸਬੰਧਤ ਦਸਤਾਵੇਜ਼ਾਂ ਵਿੱਚ ਕਥਿਤ ਤੌਰ ’ਤੇ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੇ ਜਾਣ ’ਤੇ ਸਖ਼ਤ ਰੋਸ ਜ਼ਾਹਿਰ ਕੀਤਾ ਅਤੇ ਪ੍ਰਸ਼ਾਸਨਿਕ ਰਵੱਈਏ ’ਤੇ ਅਸੰਤੁਸ਼ਟੀ ਪ੍ਰਗਟਾਈ।

ਦੂਜੇ ਪਾਸੇ, ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਦੀ ਇਸ ਚੁਸਤੀ ’ਤੇ ਮਿਲੀ-ਜੁਲੀ ਪ੍ਰਤੀਕਿਰਿਆ ਦਿੱਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਸਿਰਫ਼ ਵੀਆਈਪੀ ਦੌਰਿਆਂ ਵੇਲੇ ਹੀ ਜਾਗਦਾ ਹੈ, ਜਦਕਿ ਨਾਜਾਇਜ਼ ਕਬਜ਼ੇ ਅਤੇ ਟੁੱਟੀਆਂ ਸੜਕਾਂ ਵਰਗੇ ਗੰਭੀਰ ਮੁੱਦੇ ਸਾਲ ਭਰ ਅਣਗੌਲੇ ਰਹਿੰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਅਜਿਹੀ ਸਰਗਰਮੀ ਸਿਰਫ਼ ਖ਼ਾਸ ਮੌਕਿਆਂ ਤੱਕ ਸੀਮਤ ਨਾ ਰਹਿ ਕੇ ਰੋਜ਼ਾਨਾ ਦੇ ਕੰਮਕਾਜ ਦਾ ਹਿੱਸਾ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਮੁੱਖ ਮੰਤਰੀ ਮਾਨ ਦੀ ‘ਸ਼ੁਕਰਾਨਾ ਯਾਤਰਾ’ ਦਾ ਸ਼ਡਿਊਲ ਤੈਅ

Advertisement
×