ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Punjab News: ਭਾਰਗੋ ਕੈਂਪ ਕਤਲ ਕਾਂਡ ਦੇ ਕੁਝ ਘੰਟਿਆਂ ਵਿੱਚ ਹੀ ਪੁਲੀਸ ਵੱਲੋਂ ਮੁਲਜ਼ਮ ਕਾਬੂ

ਹਤਿੰਦਰ ਮਹਿਤਾ ਜਲੰਧਰ, 14 ਜੁਲਾਈ ਕਮਿਸ਼ਨਰੇਟ ਪੁਲੀਸ ਜਲੰਧਰ ਦੇ ਭਾਰਗੋ ਕੈਂਪ ਥਾਣਾ ਦੀ ਟੀਮ ਨੇ ਇਕ ਕਤਲ ਮਾਮਲੇ ਨੂੰ ਕੁੱਝ ਘੰਟਿਆਂ ਦੇ ਅੰਦਰ ਹੀ ਸੁਲਝਾ ਲਿਆ ਹੈ। ਇਸ ਕਾਰਵਾਈ ਦੀ ਦੇਖ-ਰੇਖ ਡੀਸੀਪੀ ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ, ਏਡੀਸੀਪੀ-2 ਸਿਟੀ ਹਰਿੰਦਰ ਸਿੰਘ...
Advertisement

ਹਤਿੰਦਰ ਮਹਿਤਾ

ਜਲੰਧਰ, 14 ਜੁਲਾਈ

Advertisement

ਕਮਿਸ਼ਨਰੇਟ ਪੁਲੀਸ ਜਲੰਧਰ ਦੇ ਭਾਰਗੋ ਕੈਂਪ ਥਾਣਾ ਦੀ ਟੀਮ ਨੇ ਇਕ ਕਤਲ ਮਾਮਲੇ ਨੂੰ ਕੁੱਝ ਘੰਟਿਆਂ ਦੇ ਅੰਦਰ ਹੀ ਸੁਲਝਾ ਲਿਆ ਹੈ। ਇਸ ਕਾਰਵਾਈ ਦੀ ਦੇਖ-ਰੇਖ ਡੀਸੀਪੀ ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ, ਏਡੀਸੀਪੀ-2 ਸਿਟੀ ਹਰਿੰਦਰ ਸਿੰਘ ਗਿੱਲ, ਏਸੀਪੀ ਵੈਸਟ ਸਰਵਣਜੀਤ ਸਿੰਘ ਅਤੇ ਐਸਐਚਓ ਭਾਰਗੋ ਕੈਂਪ ਸੁਖਜੀਤ ਸਿੰਘ ਵਲੋਂ ਕੀਤੀ ਗਈ।

ਕਾਰਵਾਈ ਦੌਰਾਨ ਪੁਲੀਸ ਨੇ ਥਾਣਾ ਭਾਰਗੋ ਕੈਂਪ ਦੇ ਖੇਤਰ ’ਚ ਬੇਰਹਿਮੀ ਨਾਲ ਹੋਏ ਕਤਲ ਵਿੱਚ ਸ਼ਾਮਿਲ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵੇਰਵੇ ਸਾਂਝੇ ਕਰਦਿਆਂ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਵਿਪਨ ਕੁਮਾਰ ਪੁੱਤਰ ਚਰਨ ਦਾਸ ਵਾਸੀ ਮਕਾਨ ਨੰਬਰ 625, ਨਜ਼ਦੀਕ ਸਿਵਲ ਡਿਸਪੈਂਸਰੀ, ਟਾਹਲੀ ਵਾਲਾ ਚੌਂਕ, ਭਾਰਗੋ ਕੈਂਪ ਦੀ ਸ਼ਿਕਾਇਤ ‘ਤੇ ਕੇਸ ਥਾਣਾ ਭਾਰਗੋ ਕੈਂਪ ਵਿੱਚ ਦਰਜ ਕੀਤਾ ਗਿਆ।

ਉਨ੍ਹਾਂ ਨੇ ਦੱਸਿਆ ਕਿ ਵਿਪਨ ਕੁਮਾਰ ਦਾ ਪੁੱਤਰ ਵਰੁਣ, ਉਸਦੇ ਭਤੀਜਿਆਂ ਲੋਕੇਸ਼ ਅਤੇ ਵਿਸ਼ਾਲ ਦੇ ਨਾਲ ਮਹਿੰਗਾ ਡੀਪੂ ਵਾਲੀ ਗਲੀ ਵਿੱਚੋਂ ਲੰਘ ਰਿਹਾ ਸੀ, ਜਦੋਂ ਕੁਝ ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਵਿਪਨ ਅਤੇ ਉਸ ਦਾ ਜੀਜਾ ਵੀ ਮੌਕੇ ‘ਤੇ ਮੌਜੂਦ ਸਨ, ਜਿਨ੍ਹਾਂ ਨੇ ਜਦ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ‘ਤੇ ਵੀ ਹਮਲਾ ਕਰ ਦਿੱਤਾ ਗਿਆ।

ਹਮਲੇ ਦੌਰਾਨ ਵਰੁਣ ਪੁਤੱਰ ਵਿਪਨ ਜੋ ਜ਼ਿਆਦਾ ਜ਼ਖ਼ਮੀ ਹੋ ਗਿਆ, ਨੂੰ ਤੁਰੰਤ ਸ੍ਰੀ ਰਾਮ ਨਿਊਰੋ ਸੈਂਟਰ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਤਕਨੀਕੀ ਸਰੋਤਾਂ ਦੀ ਵਰਤੋਂ, ਸੀਸੀਟੀਵੀ ਫੁਟੇਜ ਦੀ ਜਾਂਚ ਅਤੇ ਮੌਕੇ ਦੀ ਜਾਂਚ ਕਰਦਿਆਂ ਤਿੰਨ ਮੁਲਜ਼ਮਾਂ ਧਰੁਵ ਕੁਮਾਰ (18 ਸਾਲ) ਵਾਸੀ 131/01 ਚੋਪੜਾ ਸਾਉਂਡ ਕੋਲ, ਭਾਰਗੋ ਕੈਂਪ; ਸੁਨੀਲ ਕੁਮਾਰ ਉਰਫ ਭਿੰਡੀ (25 ਸਾਲ), ਵਾਸੀ ਨੇੜੇ ਗਿਆਨ ਗਿਰੀ ਮੰਦਿਰ, ਚਪਾਲੀ ਚੌਂਕ, ਭਾਰਗੋ ਕੈਂਪ ਅਤੇ ਸੋਨੂ ਪੰਡਿਤ ਵਾਸੀ ਭਾਰਗੋ ਕੈਂਪ ਦੀ ਪਛਾਣ ਕੀਤੀ।

ਇਨ੍ਹਾਂ ਵਿਚੋਂ ਧਰੁਵ ਕੁਮਾਰ ਅਤੇ ਸੁਨੀਲ ਕੁਮਾਰ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਕਰ ਲਿਆ ਗਿਆ, ਜਦਕਿ ਤੀਜੇ ਮੁਲਜ਼ਮ ਦੀ ਭਾਲ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਇਸ ਵਿਚ ਸ਼ਮਿਲ ਹੋਰ ਮੁਲਜ਼ਮਾਂ ਦੀ ਪਛਾਣ ਕਰਕੇ ਜਲਦ ਹੀ ਗ੍ਰਿਫ਼ਤਾਰੀ ਕੀਤੀ ਜਾਵੇਗੀ।

Advertisement
Show comments