DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Punjab News: ਕਾਰ ਤੋਂ ਪਏ ਛਿੱਟਿਆਂ ਨੂੰ ਲੈ ਕੇ ਵਿਵਾਦ ਦੌਰਾਨ ਨੌਜਵਾਨ ਦਾ ਕਤਲ

ਪਿੰਡ ਨੰਗਲ ਲੁਬਾਣਾ ਨੇੜੇ ਬੀਤੀ ਦੇਰ ਰਾਤ ਇੱਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਭਜਨ ਸਿੰਘ ਵਾਸੀ ਪਿੰਡ ਨੰਗਲ ਲੁਬਾਣਾ ਵਜੋਂ ਹੋਈ ਹੈ। ਦੱਸਿਆ ਜਾਂਦਾ ਹੈ ਕਿ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement
ਪਿੰਡ ਨੰਗਲ ਲੁਬਾਣਾ ਨੇੜੇ ਬੀਤੀ ਦੇਰ ਰਾਤ ਇੱਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਭਜਨ ਸਿੰਘ ਵਾਸੀ ਪਿੰਡ ਨੰਗਲ ਲੁਬਾਣਾ ਵਜੋਂ ਹੋਈ ਹੈ। ਦੱਸਿਆ ਜਾਂਦਾ ਹੈ ਕਿ ਗੁਰਮੀਤ ਸਿੰਘ ਰਾਤ ਕਰੀਬ 9 ਵਜੇ ਆਪਣੀ ਸਕੂਟਰੀ ’ਤੇ ਘਰ ਪਰਤ ਰਿਹਾ ਸੀ। ਇਸ ਦੌਰਾਨ ਨੇੜਿਓਂ ਲੰਘ ਰਹੀ ਇੱਕ ਕਾਰ ਤੋਂ ਸਕੂਟਰੀ ਸਵਾਰ ’ਤੇ ਪਾਣੀ ਦੇ ਛਿੱਟੇ ਪੈ ਗਏ, ਜਿਸ ਕਾਰਨ ਦੋਵਾਂ ਧਿਰਾਂ ਵਿਚਾਲੇ ਮਾਮੂਲੀ ਤਕਰਾਰ ਹੋ ਗਈ। ਇਹ ਤਕਰਾਰ ਕੁਝ ਹੀ ਸਮੇਂ ਵਿੱਚ ਹੱਥੋਪਾਈ ਅਤੇ ਫਿਰ ਹਿੰਸਕ ਝਗੜੇ ਵਿੱਚ ਬਦਲ ਗਈ।
ਦੋਸ਼ ਹੈ ਕਿ ਕਾਰ ਸਵਾਰ ਨੌਜਵਾਨਾਂ ਨੇ ਗੁਰਮੀਤ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਬੇਗੋਵਾਲ ਦੀ ਪੁਲੀਸ ਮੌਕੇ ’ਤੇ ਪੁੱਜੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ । ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Advertisement
×