Punjab News: ਅਮਰੀਕਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
ਵੀਰਵਾਰ ਸ਼ਾਮ ਨੂੰ ਨਾਡਲਾ-ਬੇਗੋਵਾਲ ਰੋਡ 'ਤੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 26 ਸਾਲਾ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਸਦਾ ਮੋਟਰਸਾਈਕਲ ਚੌਲਾਂ ਦੀਆਂ ਬੋਰੀਆਂ ਨਾਲ ਭਰੇ ਇੱਕ ਟਰੱਕ ਨਾਲ ਟਕਰਾ ਗਿਆ।...
ਵੀਰਵਾਰ ਸ਼ਾਮ ਨੂੰ ਨਾਡਲਾ-ਬੇਗੋਵਾਲ ਰੋਡ 'ਤੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 26 ਸਾਲਾ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਸਦਾ ਮੋਟਰਸਾਈਕਲ ਚੌਲਾਂ ਦੀਆਂ ਬੋਰੀਆਂ ਨਾਲ ਭਰੇ ਇੱਕ ਟਰੱਕ ਨਾਲ ਟਕਰਾ ਗਿਆ।
ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਚੰਚਲ ਸਿੰਘ, ਵਾਸੀ ਤਲਵੰਡੀ ਕੂਕਾ ਵਜੋਂ ਹੋਈ ਹੈ। ਉਪਲਬਧ ਜਾਣਕਾਰੀ ਅਨੁਸਾਰ ਮਨਪ੍ਰੀਤ ਕਰੀਬ ਦੋ ਮਹੀਨੇ ਪਹਿਲਾਂ ਅਮਰੀਕਾ ਤੋਂ ਆਪਣੇ ਜੱਦੀ ਪਿੰਡ ਪਰਤਿਆ ਸੀ।
ਨਾਡਲਾ ਪੁਲੀਸ ਚੌਕੀ ਦੇ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਨਾਡਲਾ-ਬੇਗੋਵਾਲ ਰੋਡ 'ਤੇ ਰਜਿਸਟਰਡ ਨੰਬਰ PB-11-AM-6550 ਵਾਲੇ ਟਰੱਕ ਅਤੇ ਕੇ.ਟੀ.ਐੱਮ. ਮੋਟਰਸਾਈਕਲ ਰਜਿਸਟਰਡ ਨੰਬਰ PB-70-F-2286 ਵਿਚਕਾਰ ਟੱਕਰ ਦੀ ਸੂਚਨਾ ਮਿਲੀ ਸੀ। ਦੱਸਿਆ ਜਾ ਰਿਹਾ ਹੈ ਕਿ ਟਰੱਕ ਇੱਕ ਸ਼ੈਲਰ ਤੋਂ ਚੌਲਾਂ ਦੀਆਂ ਬੋਰੀਆਂ ਲੈ ਕੇ ਜਾ ਰਿਹਾ ਸੀ, ਜਦੋਂ ਕਿ ਮਨਪ੍ਰੀਤ ਸਿੰਘ ਨਾਡਲਾ ਤੋਂ ਆਪਣੇ ਪਿੰਡ ਤਲਵੰਡੀ ਕੂਕਾ ਵੱਲ ਜਾ ਰਿਹਾ ਸੀ।
ਟੱਕਰ ਇੰਨੀ ਜ਼ਬਰਦਸਤ ਸੀ ਮਨਪ੍ਰੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਪੁਲੀਸ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਲਈ ਟਰੱਕ ਅਤੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।
ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਬਿਆਨਾਂ ਅਤੇ ਜਾਂਚ ਦੇ ਤੱਥਾਂ ਦੇ ਆਧਾਰ 'ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

