ਪੰਜਾਬ ਸਟੂਡੈਂਟਸ ਯੂਨੀਅਨ ਦਾ ਇਜਲਾਸ
ਪੱਤਰ ਪ੍ਰੇਰਕ ਜਲੰਧਰ, 25 ਮਾਰਚ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਇਲਾਕਾ ਨਕੋਦਰ ਦਾ ਇਜਲਾਸ ਕੀਤਾ ਗਿਆ। ਇਸ ਮੌਕੇ ਨਵੀਂ ਚੁਣੀ ਗਈ ਕਮੇਟੀ ਦੀ ਪ੍ਰਧਾਨ ਰਮਨਦੀਪ ਕੌਰ, ਮੀਤ ਪ੍ਰਧਾਨ ਮੀਨਾਕਸ਼ੀ, ਸਕੱਤਰ ਜੁਲੇਖਾ, ਪ੍ਰੈੱਸ ਸਕੱਤਰ ਦਿਲਪ੍ਰੀਤ ਸਿੰਘ ਤੇ ਵਿੱਤ ਸਕੱਤਰ ਤਮੰਨਾ ਚੁਣੀ ਗਈ।...
Advertisement
ਪੱਤਰ ਪ੍ਰੇਰਕ
ਜਲੰਧਰ, 25 ਮਾਰਚ
Advertisement
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਇਲਾਕਾ ਨਕੋਦਰ ਦਾ ਇਜਲਾਸ ਕੀਤਾ ਗਿਆ। ਇਸ ਮੌਕੇ ਨਵੀਂ ਚੁਣੀ ਗਈ ਕਮੇਟੀ ਦੀ ਪ੍ਰਧਾਨ ਰਮਨਦੀਪ ਕੌਰ, ਮੀਤ ਪ੍ਰਧਾਨ ਮੀਨਾਕਸ਼ੀ, ਸਕੱਤਰ ਜੁਲੇਖਾ, ਪ੍ਰੈੱਸ ਸਕੱਤਰ ਦਿਲਪ੍ਰੀਤ ਸਿੰਘ ਤੇ ਵਿੱਤ ਸਕੱਤਰ ਤਮੰਨਾ ਚੁਣੀ ਗਈ। ਇਸ ਤੋਂ ਇਲਾਵਾ ਹਰਸ਼ ਪੰਡੋਰੀ, ਕੋਮਲ, ਅਮਰਪ੍ਰੀਤ ਤੇ ਪੂਜਾ ਨੂੰ ਕਮੇਟੀ ਮੈਂਬਰ ਚੁਣਿਆ ਗਿਆ। ਇਸ ਮੌਕੇ ਸੂਬੇ ਦੇ ਪ੍ਰਧਾਨ ਰਣਵੀਰ ਸਿੰਘ ਕੁਰੜ ਅਤੇ ਸੂਬਾ ਆਗੂ ਰਵੀ ਮੁਕਤਸਰ ਅਬਜ਼ਰਵਰ ਵਜੋਂ ਸ਼ਾਮਿਲ ਹੋਏ। ਬੁਲਾਰਿਆਂ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਹਾਲਾਤ ਮੰਗ ਕਰਦੇ ਹਨ ਕਿ ਵਿਦਿਆਰਥੀ ਜਥੇਬੰਦੀ ਦੀ ਮਜ਼ਬੂਤੀ ਬੇਹੱਦ ਜ਼ਰੂਰੀ ਹੈ ਅਤੇ ਵਿਦਿਆਰਥੀ ਮੰਗਾਂ ਦੇ ਉੱਪਰ ਸੰਘਰਸ਼ ਵਿਕਸਿਤ ਕਰਨਾ ਸਮੇਂ ਦੀ ਜ਼ਰੂਰਤ ਹੈ। ਇਸ ਮੌਕੇ ਪੀਐੱਸਯੂ ਦੇ ਸੂਬਾ ਆਗੂ ਮੰਗਲਜੀਤ ਪੰਡੋਰੀ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਨਵਜੋਤ ਸਿਆਣੀਵਾਲ ਹਾਜ਼ਰ ਸਨ।
Advertisement
×