ਪਾਲ ਸਿੰਘ ਨੌਲੀ
ਜਲੰਧਰ, 18 ਸਤੰਬਰ
ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਲਾਗੂ ਕਰਨ ਲਈ ਗੰਭੀਰਤਾ ਨਾ ਦਿਖਾਉਣ ਕਰਕੇ ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਵਲੋਂ 30 ਸਤੰਬਰ ਤੱਕ ਜ਼ਿਲ੍ਹਾ ਕੇਂਦਰਾਂ ਤੇ ਲੜੀਵਾਰ ਭੁੱਖ ਹੜਤਾਲ ਰੱਖਣ ਦੇ ਦਿੱਤੇ ਗਏ ਸੱਦੇ ਦੇ ਅਨੁਸਾਰ ਅੱਜ ਜ਼ਿਲ੍ਹਾ ਜਲੰਧਰ ਦੇ ਕੱਚੇ ਮੁਲਾਜ਼ਮਾਂ ਵਲੋਂ ਡਿਪਟੀ ਕਮਿਸ਼ਨਰ ਜਲੰਧਰ ਦੇ ਦਫ਼ਤਰ ਅੱਗੇ ਪੁੱਡਾ ਗਰਾੳੇੂਂਡ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਭੁੱਖ ਹੜਤਾਲ ਦੀ ਸ਼ੁਰੂਆਤ ਕੀਤੀ ਗਈ। ਭੁੱਖ ਹੜਤਾਲ ਵਿੱਚ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸਾਥੀ ਭੁੱਖ ਹੜਤਾਲ ਵਿੱਚ ਬੈਠੇ। ਭੁੱਖ ਹੜਤਾਲੀ ਸਾਥੀਆਂ ਵਿੱਚ ਗਗਨਦੀਪ ਸ਼ਰਮਾ, ਕਮਲਜੀਤ, ਪੰਕਜ, ਰਾਕੇਸ਼ ਕੁਮਾਰ, ਮਨਵੀਰ ਸਿੰਘ, ਨਵਰੋਜ਼, ਗੁਰਮੇਲ ਸਿੰਘ ਸ਼ਾਮਲ ਹੋਏ। ਭੁੱਖ ਹੜਤਾਲ ਨੂੰ ਸ਼ੁਰੂ ਕਰਵਾਉਂਦਿਆਂ ਜ਼ਿਲ੍ਹਾ ਕਨਵੀਨਰਾਂ ਅਸ਼ੀਸ਼ ਜੁਲਾਹਾ, ਹਰਿੰਦਰ ਸਿੰਘ ਚੀਮਾ, ਪੁਸ਼ਪਿੰਦਰ ਕੁਮਾਰ ਵਿਰਦੀ, ਪਿਆਰਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਆਪਣੇ ਮੈਨੀਫੈਸਟੋ ਰਾਹੀਂ ਅਤੇ ਮੁੱਖ ਮੰਤਰੀ ਵਲੋਂ ਅਖਬਾਰੀ ਬਿਆਨਾਂ ਰਾਹੀਂ ਕੀਤਾ ਸੀ। ਇਸ ਮੌਕੇ ਵੇਦ ਪ੍ਰਕਾਸ਼, ਕਰਨੈਲ ਸਿੰਘ ਸੰਧੂ, ਕਰਮਜੀਤ ਸਿੰਘ, ਸੰਦੀਪ ਸਿੰਘ, ਗੁਰਦੀਪ ਸਿੰਘ, ਰਾਜੀਵ ਸ਼ਰਮਾ ਹਾਜ਼ਰ ਸਨ।