ਦਿੱਲੀ ਤੇ ਚੰਡੀਗੜ੍ਹ ਵਿੱਚੋਂ ਅਕਾਸ਼ਵਾਣੀ ’ਤੇ ਨਹੀਂ ਪੜ੍ਹੀਆਂ ਜਾਣਗੀਆਂ ਪੰਜਾਬੀ ਦੀਆਂ ਖ਼ਬਰਾਂ : The Tribune India

ਦਿੱਲੀ ਤੇ ਚੰਡੀਗੜ੍ਹ ਵਿੱਚੋਂ ਅਕਾਸ਼ਵਾਣੀ ’ਤੇ ਨਹੀਂ ਪੜ੍ਹੀਆਂ ਜਾਣਗੀਆਂ ਪੰਜਾਬੀ ਦੀਆਂ ਖ਼ਬਰਾਂ

ਦਿੱਲੀ ਤੇ ਚੰਡੀਗੜ੍ਹ ਵਿੱਚੋਂ ਅਕਾਸ਼ਵਾਣੀ ’ਤੇ ਨਹੀਂ ਪੜ੍ਹੀਆਂ ਜਾਣਗੀਆਂ ਪੰਜਾਬੀ ਦੀਆਂ ਖ਼ਬਰਾਂ

ਨਿੱਜੀ ਪੱਤਰ ਪ੍ਰੇਰਕ

ਜਲੰਧਰ, 26 ਮਈ

ਅਕਾਸ਼ਵਾਣੀ ਵੱਲੋਂ ਦੇਸ਼ ਤੇ ਪੰਜਾਬ ਦੀਆਂ ਰਾਜਧਾਨੀਆਂ ਵਿੱਚੋਂ ਪੰਜਾਬੀ ਦੀਆਂ ਖ਼ਬਰਾਂ ਦਾ ਬੁਲੇਟਿਨ ਜਲੰਧਰ ਤਬਦੀਲ ਕਰ ਦਿੱਤਾ ਗਿਆ ਹੈ। ਦਿੱਲੀ ਵਿੱਚ ਅਕਾਸ਼ਵਾਣੀ ’ਤੇ ਪਿਛਲੇ 70 ਸਾਲ ਤੋਂ ਵੱਧ ਸਮੇਂ ਤੋਂ ਪੰਜਾਬੀ ਦੀਆਂ ਖ਼ਬਰਾਂ ਪੜ੍ਹੀਆਂ ਜਾਂਦੀਆਂ ਸਨ ਤੇ ਚੰਡੀਗੜ੍ਹ ਤੋਂ 55 ਸਾਲ ਤੋਂ ਪੰਜਾਬੀ ਦੀਆਂ ਖ਼ਬਰਾਂ ਪੜ੍ਹੀਆਂ ਜਾਂਦੀਆਂ ਸਨ। ਦਿੱਲੀ ਤੇ ਚੰਡੀਗੜ੍ਹ ਵਿੱਚ ਪੰਜਾਬੀ ਸੈਕਸ਼ਨ ਵਿੱਚ ਕੰਮ ਕਰਦੇ ਸਟਾਫ਼ ਨੂੰ ਜਲੰਧਰ ਅਕਾਸ਼ਵਾਣੀ ਕੇਂਦਰ ਭੇਜਣ ਦੀਆਂ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ।

ਕੇਂਦਰ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਅਧੀਨ ਚੱਲਦੇ ਪ੍ਰਸਾਰ ਭਾਰਤੀ ਨੇ ਦਿੱਲੀ ਤੇ ਚੰਡੀਗੜ੍ਹ ਵਿੱਚ ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਵਾਲੇ ਸਟਾਫ ਨੂੰ 14 ਮਈ ਨੂੰ ਜਲੰਧਰ ਜਾਣ ਦੇ ਹੁਕਮ ਸੁਣਾ ਦਿੱਤੇ ਸਨ ਜਿਸ ਕਾਰਨ ਸਟਾਫ ਮੈਂਬਰਾਂ ਦੇ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋਵੇਗੀ।

ਪੰਜਾਬੀ ਸੱਥ ਦੇ ਪ੍ਰਧਾਨ ਡਾ. ਨਿਰਮਲ ਸਿੰਘ ਲਾਂਬੜਾ ਤੇ ਮੋਤਾ ਸਿੰਘ ਸਰਾਏ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਪੰਜਾਬ ਤੇ ਪੰਜਾਬੀ ਭਾਸ਼ਾ ਨਾਲ ਇਹ ਬਹੁਤ ਵੱਡਾ ਧੱਕਾ ਹੈ। ਦਿੱਲੀ ਵਿੱਚ ਪੰਜਾਬੀਆਂ ਦੀ ਵੱਡੀ ਵਸੋਂ ਹੈ ਤੇ ਉਨ੍ਹਾਂ ਦੀ ਆਪਣੀ ਜ਼ੁਬਾਨ ਪੰਜਾਬੀ ਨੂੰ ਹੀ ਉਥੋਂ ਰੁਖ਼ਸਤ ਕਰ ਦੇਣਾ ਦੇਸ਼ ਦੇ ਲੋਕਤੰਤਰ ਨਾਲ ਕੋਝਾ ਮਜ਼ਾਕ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਉਣ ਬਾਰੇ ਕਹਿਣਗੇ ਅਤੇ ਰਾਜ ਸਭਾ ਵਿੱਚ ਇਸ ਨੂੰ ਮੌਨਸੂਨ ਸੈਸ਼ਨ ਵਿੱਚ ਵੀ ਉਠਾਉਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਧਿਆਤਮਕ ਸਨਅਤ ਦੀ ਸੁਪਰ ਮਾਰਕਿਟ

ਅਧਿਆਤਮਕ ਸਨਅਤ ਦੀ ਸੁਪਰ ਮਾਰਕਿਟ

ਜਿੱਥੇ ਗਿਆਨ ਆਜ਼ਾਦ ਹੈ...

ਜਿੱਥੇ ਗਿਆਨ ਆਜ਼ਾਦ ਹੈ...

ਖੁਰਾਕੀ ਕੀਮਤਾਂ ਅਤੇ ਕਿਸਾਨਾਂ ਦਾ ਸੰਕਟ

ਖੁਰਾਕੀ ਕੀਮਤਾਂ ਅਤੇ ਕਿਸਾਨਾਂ ਦਾ ਸੰਕਟ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All