DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਰੇਲਵੇ ਬੋਰਡ ਦੇ ਚੇਅਰਮੈਨ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਲਿਆ ਜਾਇਜ਼ਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 17 ਜੁਲਾਈ ਨੂੰ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਕੀਤੇ ਜਾਣ ਵਾਲੇ ਉਦਘਾਟਨ ਤੋਂ ਪਹਿਲਾਂ, ਰੇਲਵੇ ਬੋਰਡ ਦੇ ਚੇਅਰਮੈਨ ਸਤੀਸ਼ ਕੁਮਾਰ ਨੇ ਸ਼ਨਿਚਰਵਾਰ ਨੂੰ ਸਟੇਸ਼ਨ ਦੇ ਮੁੜ-ਵਿਕਾਸ ਕਾਰਜਾਂ ਦਾ ਅੰਤਿਮ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 17 ਜੁਲਾਈ ਨੂੰ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਕੀਤੇ ਜਾਣ ਵਾਲੇ ਉਦਘਾਟਨ ਤੋਂ ਪਹਿਲਾਂ, ਰੇਲਵੇ ਬੋਰਡ ਦੇ ਚੇਅਰਮੈਨ ਸਤੀਸ਼ ਕੁਮਾਰ ਨੇ ਸ਼ਨਿਚਰਵਾਰ ਨੂੰ ਸਟੇਸ਼ਨ ਦੇ ਮੁੜ-ਵਿਕਾਸ ਕਾਰਜਾਂ ਦਾ ਅੰਤਿਮ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਬਾਕੀ ਰਹਿੰਦੇ ਮਾਮੂਲੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਟੇਸ਼ਨ ਉਦਘਾਟਨ ਲਈ ਪੂਰੀ ਤਰ੍ਹਾਂ ਤਿਆਰ ਰਹੇ।

ਸਤੀਸ਼ ਕੁਮਾਰ ਨੇ ਦੱਸਿਆ ਕਿ ਅੰਮ੍ਰਿਤ ਭਾਰਤ ਸਟੇਸ਼ਨ ਸਕੀਮ ਤਹਿਤ ਦੇਸ਼ ਭਰ ਦੇ 75 ਸਟੇਸ਼ਨਾਂ ਦਾ ਉਦਘਾਟਨ ਕੀਤਾ ਜਾਣਾ ਹੈ, ਜਿਸ ਵਿੱਚ 110 ਸਾਲ ਪੁਰਾਣਾ ਜਲੰਧਰ ਕੈਂਟ ਸਟੇਸ਼ਨ ਵੀ ਸ਼ਾਮਲ ਹੈ। 125 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਇਸ ਸਟੇਸ਼ਨ ਵਿੱਚ ਆਧੁਨਿਕ ਸਹੂਲਤਾਂ ਦੇ ਨਾਲ-ਨਾਲ ਪੰਜਾਬ ਦੇ ਸੱਭਿਆਚਾਰਕ ਵਿਰਸੇ ਦੀ ਝਲਕ ਵੀ ਦੇਖਣ ਨੂੰ ਮਿਲੇਗੀ।

Advertisement

ਨਵੀਨੀਕਰਨ ਤੋਂ ਬਾਅਦ ਸਟੇਸ਼ਨ 'ਤੇ ਡਬਲ ਹਾਈਟ ਏਅਰ ਕੌਨਕੋਰਸ, ਨਵੇਂ ਫੁੱਟ ਓਵਰਬ੍ਰਿਜ, ਆਧੁਨਿਕ ਟਿਕਟ ਕਾਊਂਟਰ, ਫੂਡ ਪਲਾਜ਼ਾ, ਰਿਟੇਲ ਕਿਓਸਕ ਅਤੇ ਮੁਸਾਫਰਾਂ ਲਈ ਵੱਖਰੇ ਡੌਰਮਿਟਰੀ ਬਣਾਏ ਗਏ ਹਨ। ਇਸ ਤੋਂ ਇਲਾਵਾ ਲਗਪਗ 4,855 ਵਰਗ ਮੀਟਰ ਵਿੱਚ ਫੈਲੀ ਪਾਰਕਿੰਗ ਅਤੇ ਦੋਵਾਂ ਪਾਸਿਆਂ ਤੋਂ ਦਾਖਲੇ ਦੀ ਵਿਵਸਥਾ ਕੀਤੀ ਗਈ ਹੈ।

Advertisement

ਵਰਤਮਾਨ ਵਿੱਚ ਇਸ ਸਟੇਸ਼ਨ 'ਤੇ ਰੋਜ਼ਾਨਾ ਲਗਪਗ 7,500 ਯਾਤਰੀ ਆਉਂਦੇ ਹਨ ਅਤੇ ਇੱਥੇ ਵੰਦੇ ਭਾਰਤ ਐਕਸਪ੍ਰੈਸ ਸਮੇਤ 66 ਰੇਲ ਗੱਡੀਆਂ ਰੁਕਦੀਆਂ ਹਨ। 2022 ਵਿੱਚ ਸ਼ੁਰੂ ਹੋਇਆ ਇਹ ਪ੍ਰੋਜੈਕਟ ਲਗਭਗ 18 ਮਹੀਨਿਆਂ ਦੀ ਦੇਰੀ ਤੋਂ ਬਾਅਦ ਹੁਣ ਉਦਘਾਟਨ ਲਈ ਤਿਆਰ ਹੈ।

Advertisement
×