ਹਵਾਲਾ ਕਾਂਡ: ਅਕਾਲੀਆਂ ਨੇ ਸੁਖਜਿੰਦਰ ਰੰਧਾਵਾ ਘੇਰਿਆ

ਸੁਖਵਿੰਦਰ ਲਾਲੀ ਰਾਹੀਂ ਵਿਦੇਸ਼ਾਂ ਵਿੱਚ ਕਾਲਾ ਧਨ ਨਿਵੇਸ਼ ਕਰਨ ਦੇ ਦੋਸ਼ ਲਾਏ

ਹਵਾਲਾ ਕਾਂਡ: ਅਕਾਲੀਆਂ ਨੇ ਸੁਖਜਿੰਦਰ ਰੰਧਾਵਾ ਘੇਰਿਆ

ਜਲੰਧਰ ਵਿੱਚ ਵੀਰਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਯੂਥ ਅਕਾਲੀ ਦਲ ਦੇ ਆਗੂ। -ਫੋਟੋ: ਮਲਕੀਅਤ ਸਿੰਘ

ਪਾਲ ਸਿੰਘ ਨੌਲੀ
ਜਲੰਧਰ, 2 ਜੁਲਾਈ

ਸ਼੍ਰੋਮਣੀ ਅਕਾਲੀ ਦਲ ਨੇ ਇਕ ਵਾਰ ਫਿਰ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ’ਤੇ ਹੱਲਾ ਬੋਲਿਆ ਹੈ। ਯੂਥ ਅਕਾਲੀ ਦਲ ਦੇ ਨਵੇਂ ਬਣੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਤੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਨੇ ਦੋਸ਼ ਲਾਇਆ ਕਿ ਸੁਖਜਿੰਦਰ ਸਿੰਘ ਰੰਧਾਵਾ ਆਪਣੇ ਨਜ਼ਦੀਕੀ ਰਿਸ਼ਤੇਦਾਰ ਤੇ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਰਾਹੀਂ ਵਿਦੇਸ਼ਾਂ ਵਿੱਚ ਕਾਲਾ ਧਨ ਨਿਵੇਸ਼ ਕਰ ਰਹੇ ਹਨ। ਇਸੇ ਕਰਕੇ ਈਡੀ ਨੇ ਸੁਖਵਿੰਦਰ ਸਿੰਘ ਲਾਲੀ ਦੀ ਨੰਗਲਸ਼ਾਮਾ ਵਾਲੀ ਕੋਠੀ ਹਵਾਲਾ ਕਾਂਡ ਦੇ ਇੱਕ ਮਾਮਲੇ ਵਿੱਚ ਐਟਚ ਕੀਤੀ ਹੈ।

ਜ਼ਿਕਰਯੋਗ ਹੈ ਕਿ ਦਸੰਬਰ 2019 ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕੈਨੇਡਾ ਵਿੱਚ ਤਿੰਨ ਲੱਖ ਡਾਲਰ ਦੀ ਖਰੀਦੀ ਰਿਹਾਇਸ਼ੀ ਜਾਇਦਾਦ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਲਾਲੀ ਨੂੰ ਸੰਮਨ ਕੀਤਾ ਸੀ। ਉਸ ਵਿਰੁੱਧ ਮਨੀ ਲਾਂਡਰਿੰਗ ਰੋਕਥਾਮ ਐਕਟ ਦੀ ਉਲੰਘਣਾ ਕਰਨ ਦਾ ਮਾਮਲਾ ਪਾਇਆ ਗਿਆ ਸੀ।

ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਰੋਮਾਣਾ ਤੇ ਸਾਬੀ ਨੇ ਕਿਹਾ ਕਿ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਸੁਖਵਿੰਦਰ ਸਿੰਘ ਲਾਲੀ ਨਾਲ ਨਜ਼ਦੀਕੀ ਰਿਸ਼ਤਾ ਹੈ। ਈਡੀ ਨੇ ਜੋ ਜਾਇਦਾਦ ਜ਼ਬਤ ਕੀਤੀ ਹੈ, ਉਹ ਅਮਰੀਕਾ ਤੇ ਕੈਨੇਡਾ ਸਮੇਤ ਵਿਦੇਸ਼ਾਂ ਵਿਚ ਇਨ੍ਹਾਂ ਵਿਅਕਤੀਆਂ ਵੱਲੋਂ ਜਾਇਦਾਦ ਖਰੀਦਣ ਦੇ ਦੋਸ਼ਾਂ ਤਹਿਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਫੇਮਾ ਤਹਿਤ ਈਡੀ ਨੂੰ ਇਹ ਤਾਕਤ ਹਾਸਲ ਹੈ ਕਿ ਕਿਸੇ ਵਿਅਕਤੀ ਦੀ ਫੇਮਾ ਐਕਟ ਦੀ ਉਲੰਘਣਾ ਕਰਨ ’ਤੇ ਵਿਦੇਸ਼ਾਂ ਵਿੱਚ ਜਾਇਦਾਦ ਖਰੀਦਣ `ਤੇ ਉਕਤ ਜਾਇਦਾਦ ਦੇ ਬਰਾਬਰ ਦੀ ਜਾਇਦਾਦ ਇੱਥੇ ਭਾਰਤ ਵਿਚ ਜ਼ਬਤ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਲਾਲੀ ਦੇ ਨਾਲ ਇਸਦੇ ਦੋ ਹੋਰ ਸਾਥੀ ਹਿੰਮਤ ਸਿੰਘ ਤੇ ਭਿੰਦਾ ਬਿਲਡਰ ਹਨ। ਦੋਵੇਂ ਆਗੂਆਂ ਨੇ ਲਾਲੀ ਤੇ ਉਸ ਦੇ ਸਾਥੀਆਂ ਦੀਆਂ ਵੱਖ-ਵੱਖ ਆਗੂਆਂ ਨਾਲ ਤਸਵੀਰਾਂ ਵੀ ਦਿਖਾਈਆਂ।

ਸ੍ਰੀ ਰੋਮਾਣਾ ਨੇ ਦੋਸ਼ ਲਗਾਉਂਦਿਆ ਦਾਅਵਾ ਕੀਤਾ ਕਿ ਹਿੰਮਤ ਸਿੰਘ ਨੂੰ ਨਸ਼ਾ ਵੇਚਣ ਦੇ ਦੋਸ਼ ਵਿਚ ਅਮਰੀਕਾ ਵਿਚ ਸਜ਼ਾ ਵੀ ਹੋ ਚੁੱਕੀ ਹੈ। ਇਨ੍ਹਾਂ ਤਿੰਨਾਂ ਵੱਲੋਂ ਸ੍ਰੀ ਰੰਧਾਵਾ ਨੇ ਜੋ ਕਾਲਾ ਧਨ ਕਮਾਇਆ ਹੈ, ਉਸ ਨੂੰ ਵਿਦੇਸ਼ਾਂ ਵਿੱਚ ਜਾਇਦਾਦ ਖਰੀਦਣ ’ਤੇ ਲਗਾਇਆ ਗਿਆ ਹੈ। ਉਨ੍ਹਾਂ ਸ੍ਰੀ ਰੰਧਾਵਾ ਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਬੰਧਾਂ ਬਾਰੇ ਵੀ ਖੁਲਾਸਾ ਕੀਤਾ।

ਅਕਾਲੀ ਦਲ ਨੂੰ ਬਰਗਾੜੀ ਮਾਮਲਾ ਊਭਾਰਨ ਦੀ ਤਕਲੀਫ: ਰੰਧਾਵਾ

ਕਾਲੇ ਧਨ ਨੂੰ ਵਿਦੇਸ਼ਾਂ ਵਿੱਚ ਭੇਜਣ ਦੇ ਲੱਗੇ ਦੋਸ਼ ਦਾ ਜਵਾਬ ਦਿੰਦਿਆਂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜਿਹੜੇ ਦੋਸ਼ ਲਾਏ ਜਾ ਰਹੇ ਉਸ ਵੇਲੇ ਤਾਂ ਉਹ ਵਿਧਾਇਕ ਵੀ ਨਹੀਂ ਸਨ ਬਣੇ। ਸ੍ਰੀ ਰੰਧਾਵਾ ਨੇ ਕਿਹਾ ਕਿ ਜਿਸ ਢੰਗ ਨਾਲ ਉਹ ਬਰਗਾੜੀ ਦੇ ਮੁੱਦੇ ਉਠਾ ਰਹੇ ਹਨ ਉਸ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਇਹ ਗੱਲ ਦੀ ਤਕਲੀਫ਼ ਹੋ ਰਹੀ ਹੈ।

ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ

ਯੂਥ ਅਕਾਲੀ ਦਲ ਦੇ ਆਗੂਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਕੋਵਿਡ-19 ਦੀ ਮਹਾਂਮਾਰੀ ਨੂੰ ਰੋਕਣ ਲਈ ਬਣਾਏ ਨਿਯਮਾਂ ਦੀ ਉਲੰਘਣਾ ਕੀਤਾ। ਉਨ੍ਹਾਂ ਵਿੱਚੋਂ ਕਿਸੇ ਨੇ ਸਮਾਜਿਕ ਦੂਰੀ ਦਾ ਕੋਈ ਖਿਆਲ ਨਹੀਂ ਰੱਖਿਆ ਤੇ ਨਾ ਹੀ ਆਗੂਆਂ ਨੇ ਮੂੰਹ ’ਤੇ ਮਾਸਕ ਪਹਿਨੇ ਹੋਏ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All