ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰੈਸਟੋਰੈਂਟ ਤੇ ਕਲੱਬ ਰਾਤ 12 ਵਜੇ ਤੱਕ ਮੁਕੰਮਲ ਬੰਦ ਕਰਨ ਦੇ ਹੁਕਮ

ਪੱਤਰ ਪ੍ਰੇਰਕਜਲੰਧਰ, 7 ਮਾਰਚ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਵੱਲੋਂ ਪੁਲੀਸ ਕਮਿਸ਼ਨਰੇਟ ਜਲੰਧਰ ਦੇ ਅਧਿਕਾਰ ਖੇਤਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਦੇ ਉਦੇਸ਼ ਨਾਲ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਮੂਹ ਰੈਸਟੋਰੈਂਟ,...
Advertisement
ਪੱਤਰ ਪ੍ਰੇਰਕਜਲੰਧਰ, 7 ਮਾਰਚ

ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਵੱਲੋਂ ਪੁਲੀਸ ਕਮਿਸ਼ਨਰੇਟ ਜਲੰਧਰ ਦੇ ਅਧਿਕਾਰ ਖੇਤਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਦੇ ਉਦੇਸ਼ ਨਾਲ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਮੂਹ ਰੈਸਟੋਰੈਂਟ, ਕਲੱਬ ਅਤੇ ਹੋਰ ਅਜਿਹੀਆਂ ਲਾਇਸੈਂਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਅੱਧੀ ਰਾਤ 12 ਵਜੇ ਤੱਕ ਮੁਕੰਮਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੁਲੀਸ ਕਮਿਸ਼ਨਰੇਟ ਦੀ ਹਦੂਦ ਅੰਦਰ ਕਿਸੇ ਰੈਸਟੋਰੈਂਟ, ਕਲੱਬ ਜਾਂ ਹੋਰ ਲਾਇਸੈਂਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਵਿੱਚ ਰਾਤ 11:30 ਵਜੇ ਤੋਂ ਬਾਅਦ ਭੋਜਨ, ਪੀਣ ਵਾਲੇ ਪਦਾਰਥ ਆਦਿ ਦਾ ਕੋਈ ਆਰਡਰ ਨਹੀਂ ਲਿਆ ਜਾਵੇਗਾ ਅਤੇ ਕਿਸੇ ਵੀ ਨਵੇਂ ਗਾਹਕ ਨੂੰ ਰਾਤ 11:30 ਤੋਂ ਬਾਅਦ ਰੈਸਟੋਰੈਂਟਾਂ, ਕਲੱਬਾਂ ਜਾਂ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀ ਥਾਵਾਂ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸ਼ਰਾਬ ਦੀਆਂ ਦੁਕਾਨਾਂ ਨਾਲ ਲੱਗਦੇ ਅਹਾਤੇ ਰਾਤ 12 ਵਜੇ ਜਾਂ ਲਾਇਸੈਂਸ ਦੀਆਂ ਸ਼ਰਤਾਂ ਅਨੁਸਾਰ ਮੁਕੰਮਲ ਬੰਦ ਹੋਣਗੇ। ਹੁਕਮਾਂ ਵਿੱਚ ਸਾਰੀਆਂ ਸੰਸਥਾਵਾਂ ਨੂੰ ਆਵਾਜ਼ ਦਾ ਪੱਧਰ 10 ਡੀ.ਬੀ. (ਏ) ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਡੀ.ਜੇ., ਲਾਈਵ ਆਰਕੈਸਟਰਾ/ਸਿੰਗਰ ਸਮੇਤ ਸਾਰੇ ਸਾਊਂਡ ਸਿਸਟਮ ਰਾਤ 10 ਵਜੇ ਬੰਦ ਹੋਣੇ ਚਾਹੀਦੇ ਹਨ ਜਾਂ ਉਨ੍ਹਾਂ ਦੀ ਆਵਾਜ਼ ਘੱਟ ਹੋਣੀ ਚਾਹੀਦੀ ਹੈ। ਇਹ ਹੁਕਮ 5 ਮਈ 2025 ਤੱਕ ਲਾਗੂ ਰਹੇਗਾ।

Advertisement

 

 

Advertisement
Show comments