ਪਰਿਸ਼ਦ ਚੋਣਾਂ ਦੇ ਮੱਦੇਨਜ਼ਰ ਪਾਬੰਦੀਆਂ ਲਗਾਈਆਂ
ਜ਼ਿਲਾ ਪਰਿਸ਼ਦ ਅਤੇ ਬਲਾਕ ਸਮਿਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਜਰਨਲ ਅਮਰਿੰਦਰ ਕੌਰ ਨੇ ਪਿੰਡਾਂ ਵਿੱਚ ਠੇਕੇ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਵਾਲੇ ਪਿੰਡਾਂ ਵਿੱਚ ਸ਼ਰਾਬ ਦੇ ਠੇਕੇ ਨਹੀਂ ਖੁੱਲਣਗੇ ਅਤੇ ਇਨ੍ਹਾਂ...
Advertisement
ਜ਼ਿਲਾ ਪਰਿਸ਼ਦ ਅਤੇ ਬਲਾਕ ਸਮਿਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਜਰਨਲ ਅਮਰਿੰਦਰ ਕੌਰ ਨੇ ਪਿੰਡਾਂ ਵਿੱਚ ਠੇਕੇ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਵਾਲੇ ਪਿੰਡਾਂ ਵਿੱਚ ਸ਼ਰਾਬ ਦੇ ਠੇਕੇ ਨਹੀਂ ਖੁੱਲਣਗੇ ਅਤੇ ਇਨ੍ਹਾਂ ਪਿੰਡਾਂ ਵਿੱਚ ਪੈਂਦੇ ਹੋਟਲ ਰੈਸਟੋਰੈਂਟ ਜਾਂ ਕਲੱਬਾਂ ਵਿੱਚ ਸ਼ਰਾਬ ਵਰਤਾਉਣ ਤੇ ਪੂਰਨ ਤੌਰ ਤੇ ਪਾਬੰਦੀ ਰਹੇਗੀ।
Advertisement
ਇਸ ਤੋਂ ਇਲਾਵਾ ਚੋਣਾਂ ਲਈ ਬਣਾਏ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਲਗਾਈਆਂ ਹਨ। ਉਨ੍ਹਾਂ ਕਿਹਾ ਕਿ ਪਾਬੰਦੀਆਂ ਅਨੁਸਾਰ ਪੋਲਿੰਗ ਬੂਥ ਜਾਂ ਜਨਤਕ ਜਗ੍ਹਾ ਉੱਪਰ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕ ਵੱਲੋਂ ਚੋਣ ਪ੍ਰਚਾਰ ਅਤੇ ਪੋਸਟਰ ਨਹੀਂ ਲਗਾਇਆ ਜਾਵੇਗਾ। ਵੋਟਰਾਂ ਅਤੇ ਸਮਰਥਕਾਂ ਵਲੋਂ 200 ਮੀਟਰ ਦੇ ਘੇਰੇ ਵਿੱਚ ਫੋਨ ਵਰਤਣ ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ।
Advertisement
