DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਵਾ ’ਚ ਉੱਡੀਆਂ ਪਾਬੰਦੀਆਂ: ਖਸਤਾਹਾਲ ਰਾਹੋਂ-ਮਾਛੀਵਾੜਾ ਪੁਲ ਤੋਂ ਧੜੱਲੇ ਨਾਲ ਲੰਘ ਰਹੇ ਨੇ ਭਾਰੀ ਵਾਹਨ, ਵੱਡੇ ਹਾਦਸੇ ਦਾ ਖ਼ਦਸ਼ਾ

ਪ੍ਰਸ਼ਾਸਨਿਕ ਹੁਕਮ ਸਿਰਫ਼ ਕਾਗਜ਼ਾਂ ਤੱਕ ਸੀਮਿਤ; ਜ਼ਮੀਨੀ ਹਕੀਕਤ ਬਿਆਨ ਕਰ ਰਹੀ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ, ਇਲਾਕਾ ਵਾਸੀਆਂ ’ਚ ਭਾਰੀ ਰੋਸ

  • fb
  • twitter
  • whatsapp
  • whatsapp
featured-img featured-img
ਕੈਪਸ਼ਨ : ਪਾਬੰਦੀ ਦੇ ਬਾਵਜੂਦ ਪੁਲ ਤੋਂ ਗੁਜਰਦੇ ਭਾਰੀ ਵਾਹਨ ਫੋਟੋ ਨਰਿੰਦਰ ਭੂੰਬਲਾ
Advertisement

ਸਮੇਂ-ਸਮੇਂ ’ਤੇ ਚਰਚਾਵਾਂ ਵਿੱਚ ਰਹਿਣ ਵਾਲਾ ਇਸ ਖੇਤਰ ਦਾ ਸਤਲੁਜ ਦਰਿਆ ’ਤੇ ਸਥਿਤ ਰਾਹੋਂ-ਮਾਛੀਵਾੜਾ ਪੁਲ ਇੱਕ ਵਾਰ ਫਿਰ ਸੁਰਖ਼ੀਆਂ ਵਿੱਚ ਹੈ। ਪੁਲ ਦੀ ਖਸਤਾ ਹਾਲਤ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਉੱਪਰ ਭਾਰੀ ਵਾਹਨਾਂ ਦੀ ਆਵਾਜਾਈ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ, ਪਰ ਇਸ ਦੇ ਬਾਵਜੂਦ ਕਈ ਭਾਰੀ ਵਾਹਨ ਬੇਰੋਕ-ਟੋਕ ਦਿਨ-ਰਾਤ ਇੱਥੋਂ ਲੰਘਦੇ ਨਜ਼ਰ ਆ ਰਹੇ ਹਨ। ਪ੍ਰਸ਼ਾਸਨਿਕ ਨਿਯਮਾਂ ਦੀ ਸ਼ਰੇਆਮ ਹੋ ਰਹੀ ਇਸ ਉਲੰਘਣਾ ਕਾਰਨ ਇੱਥੇ ਕਦੇ ਵੀ ਕੋਈ ਵੱਡੀ ਦੁਰਘਟਨਾ ਵਾਪਰ ਸਕਦੀ ਹੈ।

ਇਸ ਗੰਭੀਰ ਲਾਪਰਵਾਹੀ ਕਾਰਨ ਸਥਾਨਕ ਲੋਕਾਂ ਵਿੱਚ ਚਿੰਤਾ ਅਤੇ ਸਹਿਮ ਦਾ ਮਾਹੌਲ ਹੈ, ਜਿਸ ਕਾਰਨ ਉਹ ਪ੍ਰਸ਼ਾਸਨ ਦੀ ਕਾਰਵਾਈ ’ਤੇ ਸਵਾਲ ਉਠਾ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰੀ ਵਾਹਨਾਂ ਦੀ ਆਵਾਜਾਈ ਰੋਕਣ ਲਈ ਸਪੱਸ਼ਟ ਅਤੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ, ਤਾਂ ਫਿਰ ਇਹ ਵਾਹਨ ਕਿਸ ਦੀ ਇਜਾਜ਼ਤ ਜਾਂ ਸ਼ਹਿ ’ਤੇ ਇਸ ਖ਼ਤਰਨਾਕ ਪੁਲ ਵਾਲੇ ਰਸਤੇ ਤੋਂ ਲੰਘ ਰਹੇ ਹਨ? ਸਥਾਨਕ ਨਿਵਾਸੀਆਂ ਦਾ ਦੋਸ਼ ਹੈ ਕਿ ਇਹ ਪਾਬੰਦੀ ਸਿਰਫ਼ ਕਾਗਜ਼ਾਂ ਤੱਕ ਹੀ ਸੀਮਿਤ ਦਿਖਾਈ ਦੇ ਰਹੀ ਹੈ, ਜਦੋਂਕਿ ਜ਼ਮੀਨੀ ਹਕੀਕਤ ਕੁਝ ਹੋਰ ਹੀ ਕਹਾਣੀ ਬਿਆਨ ਕਰ ਰਹੀ ਹੈ।

Advertisement

ਇਲਾਕਾ ਵਾਸੀਆਂ ਨੇ ਜ਼ੋਰਦਾਰ ਮੰਗ ਕੀਤੀ ਹੈ ਕਿ ਜੇਕਰ ਪ੍ਰਸ਼ਾਸਨ ਨੇ ਜਨਤਕ ਸੁਰੱਖਿਆ ਨੂੰ ਮੁੱਖ ਰੱਖਦਿਆਂ ਭਾਰੀ ਵਾਹਨਾਂ ’ਤੇ ਪਾਬੰਦੀ ਲਗਾਈ ਹੈ, ਤਾਂ ਇਸ ਨੂੰ ਜ਼ਮੀਨੀ ਪੱਧਰ 'ਤੇ ਸਖ਼ਤੀ ਨਾਲ ਲਾਗੂ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਅਤੇ ਮਾਲਕਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਹਾਦਸੇ ਜਾਂ ਨੁਕਸਾਨ ਤੋਂ ਬਚਿਆ ਜਾ ਸਕੇ।

Advertisement

ਜ਼ਿਕਰਯੋਗ ਹੈ ਕਿ ਇਸ ਪੁਲ ਦੀ ਸੁਰੱਖਿਆ ਅਤੇ ਮਜ਼ਬੂਤੀ ਨੂੰ ਲੈ ਕੇ ਪਹਿਲਾਂ ਵੀ ਕਈ ਚਿੰਤਾਵਾਂ ਸਾਹਮਣੇ ਆ ਚੁੱਕੀਆਂ ਹਨ ਅਤੇ ਤਕਨੀਕੀ ਮਾਹਿਰਾਂ ਵੱਲੋਂ ਵੀ ਇਸ ਪੁਲ ਤੋਂ ਭਾਰੀ ਵਾਹਨਾਂ ਦੀ ਆਵਾਜਾਈ ਨੂੰ ਤੁਰੰਤ ਰੋਕਣ ਦੀ ਪੁਰਜ਼ੋਰ ਸਿਫ਼ਾਰਸ਼ ਕੀਤੀ ਗਈ ਸੀ। ਇਸ ਸਭ ਦੇ ਬਾਵਜੂਦ ਭਾਰੀ ਵਾਹਨਾਂ ਦੀ ਨਿਰੰਤਰ ਆਵਾਜਾਈ ਜਾਰੀ ਰਹਿਣਾ ਪ੍ਰਸ਼ਾਸਨਿਕ ਹੁਕਮਾਂ ਦੀ ਪਾਲਣਾ ਅਤੇ ਮੁਸਤੈਦੀ 'ਤੇ ਵੱਡੇ ਸਵਾਲੀਆ ਚਿੰਨ੍ਹ ਖੜ੍ਹੇ ਕਰਦੀ ਹੈ।

Advertisement
×