ਠੇਕੇ ’ਤੇ ਭਰਤੀ ਰੋਡਵੇਜ਼ ਕਾਮਿਆਂ ਨੇ ਬੱਸਾਂ ਬੰਦ ਰੱਖੀਆਂ

ਠੇਕੇ ’ਤੇ ਭਰਤੀ ਰੋਡਵੇਜ਼ ਕਾਮਿਆਂ ਨੇ ਬੱਸਾਂ ਬੰਦ ਰੱਖੀਆਂ

ਜਲੰਧਰ ਵਿੱਚ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮ ਰੈਲੀ ਕਰਦੇ ਹੋਏ। ਫੋਟੋ:ਪੰਜਾਬੀ ਟ੍ਰਿਬਿਊਨ

ਪਾਲ ਸਿੰਘ ਨੌਲੀ

ਜਲੰਧਰ, 3 ਅਗਸਤ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਚਾਰ ਘੰਟੇ ਲਈ ਬੱਸ ਅੱਡਾ ਬੰਦ ਰੱਖਿਆ ਗਿਆ। ਧਰਨੇ ਦੌਰਾਨ ਸੂਬਾ ਉਪ ਚੇਅਰਮੈਨ ਬਲਵਿੰਦਰ ਸਿੰਘ ਰਾਠ, ਪਨਬੱਸ ਤੋਂ ਡਿਪੂ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ, ਸੱਤਪਾਲ ਸਿੰਘ, ਚਾਨਣ ਸਿੰਘ ਅਤੇ ਦਲਜੀਤ ਸਿੰਘ ਨੇ ਬੋਲਦਿਆਂ ਕਿਹਾ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਕੈਪਟਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਲੰਘੇ ਚਾਰ ਸਾਲਾਂ ਵਿੱਚ ਕਿਸੇ ਵੀ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਸਗੋਂ ਸਮੂਹ ਵਿਭਾਗਾਂ ਦੇ ਨਿੱਜੀਕਰਨ ਕਰਨ ਦੀ ਨੀਅਤ ਨਾਲ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੁਨਰਗਠਨ ਦੇ ਨਾਂ ’ਤੇ 60 ਹਜ਼ਾਰ ਦੇ ਕਰੀਬ ਪੋਸਟਾਂ ਖਤਮ ਕਰ ਦਿੱਤੀਆਂ ਹਨ। ਡਿਪੂ ਸਰਪ੍ਰਸਤ ਗੁਰਜੀਤ ਸਿੰਘ, ਹਰਜਿੰਦਰ ਸਿੰਘ, ਕੈਸ਼ੀਅਰ ਬਿਕਰਮਜੀਤ, ਮਲਕੀਤ ਸਿੰਘ ਤੇ ਮੁੱਖ ਸਲਾਹਕਾਰ ਗੁਰਪ੍ਰਕਾਰ ਸਿੰਘ ਨੇ ਸੰਬੋਧਨ ਕੀਤਾ। ਪਨਬੱਸ ਅਤੇ ਪੀਆਰਟੀਸੀ ਵੱਲੋਂ 9, 10 ਅਤੇ 11 ਅਗਸਤ ਦੀ ਤਿੰਨ ਰੋਜ਼ਾ ਹੜਤਾਲ ਰੱਖੀ ਗਈ ਹੈ ਜਿਸ ਵਿੱਚ ਮੁੱਖ ਮੰਤਰੀ ਪੰਜਾਬ ਜਾਂ ਪੰਜਾਬ ਪ੍ਰਧਾਨ ਨੂੰ ਘੇਰਨ ਦਾ ਐਲਾਨ ਕੀਤਾ ਗਿਆ ਹੈ ਪ੍ਰੰਤੂ ਹੁਣ ਤੱਕ ਸਰਕਾਰ ਵੱਲੋਂ ਮੀਟਿੰਗ ਨਹੀਂ ਬੁਲਾਈ ਗਈ ਜਿਸ ਕਾਰਨ ਹੜਤਾਲ ਵਿੱਚ ਲੋਕਾਂ ਦੀ ਖੱਜਲ ਖੁਆਰੀ ਅਤੇ ਹੜਤਾਲ ਵਿੱਚ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।

ਅੰਮ੍ਰਿਤਸਰ(ਜਗਤਾਰ ਸਿੰਘ ਲਾਂਬਾ): ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਕਾਰਕੁਨਾਂ ਨੇ ਅੱਜ ਇਥੇ ਸਥਾਨਿਕ ਬੱਸ ਅੱਡੇ ਵਿੱਚ ਆਪਣੀਆ ਮੰਗਾਂ ਦੇ ਹੱਕ ਵਿਚ ਰੋਸ ਧਰਨਾ ਦਿੰਦਿਆਂ ਲੱਗਪਗ 4 ਘੰਟੇ ਬੱਸਾਂ ਦੀ ਆਵਾਜਾਈ ਬੰਦ ਰੱਖੀ।

ਇਹ ਠੇਕਾ ਮੁਲਾਜ਼ਮ ਸਰਕਾਰ ਕੋਲੋ ਨੌਕਰੀਆਂ ਪੱਕੀਆਂ ਕਰਨ ਦੀ ਮੰਗ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਧਰਨਾ ਵੀ ਦਿੱਤਾ।

ਪੰਜਾਬ ਪਨਬਸ ਠੇਕਾ ਵਰਕਰ ਯੂਨੀਅਨ ਦੇ ਆਗੂ ਸੂਬਾ ਸਿੰਘ ਨੇ ਆਖਿਆ ਅੱਜ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ ’ਤੇ ਇਹ ਧਰਨਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਪੱਕਿਆਂ ਕਰਨ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਨੇ ਕੋਈ ਸੁਣਵਾਈ ਨਹੀ ਕੀਤੀ। ਇਸ ਵੇਲੇ ਪੰਜਾਬ ਵਿੱਚ ਪਨਬਸ ਦੇ ਲਗਪਗ 7500 ਠੇਕਾ ਮੁਲਾਜ਼ਮ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All