ਜਲੰਧਰ: ਇੱਥੇ 2007 ਬੈਚ ਦੇ ਆਈਪੀਐੱਸ ਅਧਿਕਾਰੀ ਐੱਸ ਭੂਪਤੀ ਨੇ ਜਲੰਧਰ ਰੇਂਜ ਦੇ ਡੀਆਈਜੀ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾ ਕਿਹਾ ਕਿ ਪੁਲੀਸ ਨਾਲ ਲੋਕਾਂ ਦਾ ਤਾਲਮੇਲ ਅਤੇ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹੋਣਗੀਆਂ। ਸਥਾਨਕ ਨਵੀਂ ਬਾਰਾਂਦਰੀ ਵਿੱਚ ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਡੀਆਈਜੀ ਦਫ਼ਤਰ ਦੇ ਅਧਿਕਾਰੀਆਂ ਅਤੇ ਸਟਾਫ਼ ਨਾਲ ਮੁਲਾਕਾਤ ਕੀਤੀ। -ਨਿੱਜੀ ਪੱਤਰ ਪ੍ਰੇਰਕ