DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਸਪਾ ਵੱਲੋਂ ਸ਼ੁਰੂ ਕੀਤੀ ਪੰਜਾਬ ਸੰਭਾਲੋ ਮੁਹਿੰਮ ਨੂੰ ਸੂਬੇ ਵਿੱਚੋਂ ਹੁੰਗਾਰਾ ਮਿਲ ਰਿਹਾ : ਕਰੀਮਪੁਰੀ

14 ਅਪਰੈਲ ਨੂੰ ਧੂਰੀ ਵਿੱਚ ਬਸਪਾ ਰੈਲੀ ਕਰਕੇ ਸੂਬਾ ਸਰਕਾਰ ਤੋਂ ਹਿਸਾਬ ਮੰਗੇਗੀ

  • fb
  • twitter
  • whatsapp
  • whatsapp
featured-img featured-img
ਬਸਪਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਸੰਬੋਧਨ ਕਰਦੇ ਹੋਏ।
Advertisement

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਸੂਬੇ ਵਿੱਚ ਨੌ ਵਾਰ ਸੰਵਿਧਾਨ ਦੇ ਰਚੇਤਾ ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ ਤੋੜੇ ਗਏ ਹਨ ਇਸ ਦੇ ਬਾਵਜੂਦ ਸੂਬੇ ਦੇ ਮੁੱਖ ਮੰਤਰੀ ਨੇ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ। ਇਸ ਕਾਰਨ ਦਲਿਤ ਸਮਾਜ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸ਼ੁਰੂ ਕੀਤੀ ਪੰਜਾਬ ਸੰਭਾਲੋ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਬਸਪਾ ਨੂੰ ਸੱਤਾ ਧਿਰ ਦੇ ਮਜ਼ਬੂਤ ਬਦਲ ਵਜੋਂ ਦੇਖਦਿਆਂ ਸਿਆਸੀ ਪਾਰਟੀਆਂ ਅਤੇ ਆਮ ਵਰਗ ਦੇ ਲੋਕ ਇਸ ਨਾਲ ਜੁੜ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸੰਭਾਲੋ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਅਤੇ ਨੌਜਵਾਨ ਵਰਗ ਨੂੰ ਬੇਰੁਜ਼ਗਾਰੀ ਜੋ ਬਾਹਰ ਕੱਢ ਕੇ ਪਰਵਾਸ ਰੋਕਣ ਲਈ ਲੋਕਾਂ ਨੂੰ ਜਾਗਰੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਐਸੀ ਵਿਦਿਆਰਥੀਆਂ ਨੂੰ ਆਪਣੀ ਸਕਾਲਰਸ਼ਿਪ ਲੈਣ ਲਈ ਖੱਜਲ- ਖੁਆਰ ਹੋਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਦੀ ਵਿਵਸਥਾ ਵਿਗੜ ਚੁੱਕੀ ਹੈ। ਸੂਬੇ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਗੋਲੀਆਂ ਚੱਲਣਾ ਵਪਾਰੀਆਂ ਨੂੰ ਫਿਰੌਤੀ ਲਈ ਧਮਕੀਆਂ ਮਿਲਣਾ ਮਿਲਣ ਦੇ ਨਾਲ ਰੇਤ ਮਾਫੀਆ ਅਤੇ ਲੈਂਡ ਮਾਫੀਆ ਦਾ ਬੋਲ ਵਾਲਾ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ।

Advertisement

ਉਨ੍ਹਾਂ ਕਿਹਾ ਕਿ ਪੰਜਾਬ ਸੰਭਾਲੋ ਮੁਹਿੰਮ ਦੇ ਅਗਲੇ ਪੜਾਅ ਦੀ ਸ਼ੁਰੂਆਤ ਮਾਲਵਾ ਦੇ ਬੁਡਲਾਡਾ ਤੋਂ 9 ਅਪਰੈਲ ਨੂੰ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਨਿਹਾਲ ਸਿੰਘ ਵਾਲਾ ਫਿਰੋਜ਼ਪੁਰ ਸਮੇਤ ਕਈ ਵੱਡੇ ਸ਼ਹਿਰਾਂ ਵਿੱਚ ਬਹੁਜਨ ਸਮਾਜ ਪਾਰਟੀ ਵੱਲੋਂ ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਲਕੇ ਧੂਰੀ ਵਿੱਚ 14 ਅਪਰੈਲ ਨੂੰ ਰੈਲੀ ਕਰਕੇ ਸੂਬਾ ਸਰਕਾਰ ਕੋਲੋਂ ਚਾਰ ਸਾਲਾਂ ਦਾ ਹਿਸਾਬ ਮੰਗਿਆ ਜਾਵੇਗਾ। ਇਸ ਮੌਕੇ ਵਿਧਾਨ ਸਭਾ ਹਲਕਾ ਆਦਮਪੁਰ ਤੋ ਆਮ ਆਦਮੀ ਪਾਰਟੀ ਦੇ ਕੋਆਰਡੀਨੇਟਰ ਬੂਟਾ ਸਿੰਘ ਪਤਾਰਾ ਨੇ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਇਸ ਮੌਕੇ ਬਹੁਜਨ ਸਮਾਜ ਪਾਰਟੀ ਜਲੰਧਰ ਜੋਨ ਦੇ ਇੰਚਾਰਜ ਤੀਰਥ ਰਾਜਪੁਰਾ ਸੂਬਾ ਜਨਰਲ ਸਕੱਤਰ ਅਤੇ ਹਲਕਾ ਆਦਮਪੁਰ ਦੇ ਇੰਚਾਰਜ ਐਡਵੋਕੇਟ ਬਲਵਿੰਦਰ ਕੁਮਾਰ ਸੂਬਾ ਦਫਤਰ ਸਕੱਤਰ ਜਸਵੰਤ ਰਾਏ ਮੌਜੂਦ ਸਨ।

Advertisement

Advertisement
×