ਦੇਸ਼ ਭਗਤ ਯਾਦਗਾਰ ਹਾਲ ’ਚ ਖੇਤੀ ਕਾਨੂੰਨਾਂ ਖ਼ਿਲਾਫ਼ ਸੈਮੀਨਾਰ 24 ਨੂੰ

ਦੇਸ਼ ਭਗਤ ਯਾਦਗਾਰ ਹਾਲ ’ਚ ਖੇਤੀ ਕਾਨੂੰਨਾਂ ਖ਼ਿਲਾਫ਼ ਸੈਮੀਨਾਰ 24 ਨੂੰ

ਨਿੱਜੀ ਪੱਤਰ ਪ੍ਰੇਰਕ

ਜਲੰਧਰ, 15 ਜਨਵਰੀ

ਕੇਂਦਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਵਾਸਤੇ 24 ਜਨਵਰੀ ਨੂੰ 11 ਵਜੇ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿੱਚ ਇੱਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਬੋਰਡ ਆਫ਼ ਟਰੱਸਟ ਦੀ ਮੀਟਿੰਗ ਹੋਈ। ਇਸ ਦੀ ਸ਼ੁਰੂਆਤ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਇਸ ਦੌਰਾਨ ਵੱਖ ਵੱਖ ਅਹੁਦੇਦਾਰਾਂ ਨੇ ਮਤਾ ਪਾਸ ਕਰਦਿਆਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ।

ਕਮੇਟੀ ਦੇ ਸਹਾਇਕ ਸਕੱਤਰ ਡਾ. ਪਰਮਿੰਦਰ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਦੱਸਿਆ ਕਿ ਸੈਮੀਨਾਰ ਵਿੱਚ ਖੇਤੀ ਕਾਨੂੰਨਾਂ ਦੇ ਕਿਸਾਨੀ, ਮਜ਼ਦੂਰਾਂ ਅਤੇ ਸਮੂਹ ਮਿਹਨਤਕਸ਼ ਲੋਕਾਂ ਉਪਰ ਵਿਆਪਕ ਪੱਧਰ ’ਤੇ ਪੈਣ ਵਾਲੇ ਮਾਰੂ ਅਸਰਾਂ, ਘੋਲ ਦੀ ਇਤਿਹਾਸਕ ਮਹੱਤਤਾ ਅਤੇ ਸਮਾਜਿਕ ਸਭਿਆਚਾਰਕ ਜ਼ਿੰਦਗੀ ਉਪਰ ਲੱਗ ਰਹੀ ਅਮਿੱਟ ਮੋਹਰ ਬਾਰੇ ਚਰਚਾ ਕੀਤੀ ਜਾਏਗੀ। ਸੈਮੀਨਾਰ ਨੂੰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਐਡਵੋਕੇਟ ਰਾਜਿੰਦਰ ਸਿੰਘ ਚੀਮਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਡਾ. ਸੁਖਪਾਲ ਸੰਬੋਧਨ ਕਰਨਗੇ।

ਮੀਟਿੰਗ ਵਿੱਚ ਦੇਸ਼ ਭਗਤ ਯਾਦਗਾਰ ਕਮੇਟੀ ਨੇ ਜਾਬਤਾਬੱਧ ਅਤੇ ਸੂਝ-ਬੂਝ ਨਾਲ ਲੜੇ ਜਾ ਰਹੇ ਕਿਸਾਨੀ ਘੋਲ ’ਤੇ ਤਸੱਲੀ ਪ੍ਰਗਟ ਕਰਦਿਆਂ ਗ਼ਦਰੀ ਬਾਬਿਆਂ ਦੇ ਇਤਿਹਾਸਕ ਵਿਰਸੇ ਨੂੰ ਬੁਲੰਦ ਰੱਖਣ ਅਤੇ ਅੱਗੇ ਤੋਰਨ ’ਤੇ ਸਮੂਹ ਲੋਕ-ਹਿੱਸਿਆਂ ਨੂੰ ਵਧਾਈ ਦਿੱਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All