ਅੰਮ੍ਰਿਤਸਰ ਵਿੱਚ ਕਰੋਨਾ ਕਾਰਨ ਸੱਤ ਮੌਤਾਂ

ਅੰਮ੍ਰਿਤਸਰ ਵਿੱਚ ਕਰੋਨਾ ਕਾਰਨ ਸੱਤ ਮੌਤਾਂ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 7 ਅਪਰੈਲ

ਕਰੋਨਾ  ਮਹਾਮਾਰੀ ਦੇ ਚਲਦਿਆਂ ਅੱਜ ਅੰਮ੍ਰਿਤਸਰ ਜ਼ਿਲ੍ਹੇ ਸੱਤ ਵਿਅਕਤੀਆਂ ਦੀ ਮੌਤ ਹੋਈ ਹੈ। ਇਸੇ ਦੌਰਾਨ 325 ਨਵੇਂ ਕਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਕਰੋਨਾ ਕਾਰਨ 50 ਸਾਲਾਂ ਦੇ ਸਾਹਿਬ ਸਿੰਘ ਵਾਸੀ ਦਸਮੇਸ਼ ਨਗਰ, 70 ਸਾਲਾਂ ਦੀ ਅਮਰਜੀਤ ਕੌਰ ਵਾਸੀ ਗੁਰਨਾਮ ਨਗਰ, 61 ਸਾਲਾਂ ਦੇ ਚਮਨ ਲਾਲ ਵਾਸੀ ਆਜ਼ਾਦ ਨਗਰ, 85 ਸਾਲਾਂ ਦਾ ਜੋਗਿੰਦਰ ਸਿੰਘ ਵਾਸੀ ਜੋਧ ਨਗਰ, 72 ਸਾਲਾਂ ਦੀ ਨਸੀਬ ਕੌਰ, 60 ਸਾਲਾਂ ਦਾ ਨਿਰਮਲ ਸਿੰਘ ਵਾਸੀ ਤੀਰਥ ਨਗਰ ਅਤੇ 60 ਸਾਲਾਂ ਦੀ ਭਜਨ ਕੌਰ ਵਾਸੀ ਜੰਡਿਆਲਾ ਦੀ ਮੌਤ ਹੋਈ ਹੈ। ਹੁਣ ਤਕ ਜ਼ਿਲ੍ਹੇ ਵਿੱਚ ਕਰੋਨਾ ਕਾਰਨ 731 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਅੱਜ 325 ਹੋਰ ਨਵੇਂ ਪਾਜ਼ੇਟਿਵ ਕੇਸ ਆਉਣ ਕਾਰਨ ਜ਼ਿਲ੍ਹੇ ਵਿੱਚ ਜ਼ੇਰੇ ਇਲਾਜ ਕਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 3,218 ਹੋ ਗਈ ਹੈ। ਇਸ ਦੌਰਾਨ ਅੱਜ 213 ਕਰੋਨਾ ਮਰੀਜ਼ ਸਿਹਤਯਾਬ ਵੀ ਹੋਏ ਹਨ। 

 ਹੁਸ਼ਿਆਰਪੁਰ (ਪੱਤਰ ਪ੍ਰੇਰਕ): ਜ਼ਿਲ੍ਹੇ ’ਚ ਅੱਜ 114 ਨਵੇਂ ਕਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਤੇ 7 ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋਈ ਹੈ। ਸਿਹਤ ਵਿਭਾਗ ਤੋਂ ਜਾਰੀ ਸੂਚਨਾ ਮੁਤਾਬਕ ਜ਼ਿਲ੍ਹੇ ਵਿਚ ਹੁਣ ਤੱਕ 14,713 ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 599 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਵਿਚ 1379 ਮਰੀਜ਼ ਐਕਟਿਵ ਹਨ ਜਦੋਂਕਿ 13,878 ਮਰੀਜ਼ ਤੰਦਰੁਸਤ ਹੋ ਚੁੱਕੇ ਹਨ।  

ਜਲੰਧਰ ਜ਼ਿਲ੍ਹੇ ’ਚ 4 ਮੌਤਾਂ; 407 ਨਵੇਂ ਕੇਸ

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਅੱਜ ਕਰੋਨਾ ਪੀੜਤ 4 ਮਰੀਜ਼ਾਂ ਦੀ ਮੌਤ ਹੋਈ ਹੈ ਅਤੇ 407 ਨਵੇਂ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਜ਼ਿਲ੍ਹੇ ਹੁਣ ਤੱਕ ਕਰੋਨਾ ਕਾਰਨ 961 ਮੌਤਾਂ ਹੋ ਚੁੱਕੀਆਂ ਹਨ ਤੇ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 32,440 ਤੱਕ ਪਹੁੰਚ ਗਈ ਹੈ। ਅੱਜ ਆਏ ਪਾਜ਼ੇਟਿਵ ਮਰੀਜ਼ਾਂ ਵਿਚੋਂ 345 ਜਣੇ ਜਲੰਧਰ ਨਾਲ ਸਬੰਧਤ ਹਨ ਜਦੋਂਕਿ 62 ਮਰੀਜ਼ ਬਾਹਰਲੇ ਜ਼ਿਲ੍ਹਿਆਂ ਦੇ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All