ਸਿਰਸਾ ਨੂੰ ਬੰਦੂਕ ਨਾਲ ਡਰਾ ਕੇ ਭਾਜਪਾ ’ਚ ਸ਼ਾਮਲ ਕੀਤਾ: ਸੁਖਬੀਰ

‘ਕਿਸਾਨਾਂ ਦਾ ਸਾਥ ਦੇਣ ਕਾਰਨ ਸ਼੍ਰੋਮਣੀ ਅਕਾਲੀ ਦਲ ਨਾਲ ਕਿੜ ਕੱਢ ਰਿਹੈ ਕੇਂਦਰ’

ਨਿੱਜੀ ਪੱਤਰ ਪ੍ਰੇਰਕ
ਜਲੰਧਰ, 2 ਦਸੰਬਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ’ਚ ਸ਼ਾਮਲ ਹੋਣ ਬਾਰੇ ਕਿਹਾ ਕਿ ਸਿਰਸਾ ਨੂੰ ਬੰਦੂਕ ਨਾਲ ਡਰ ਕੇ ਭਾਜਪਾ ’ਚ ਸ਼ਾਮਲ ਕਰਵਾਇਆ ਗਿਆ ਹੈ। ਉਹ ਅੱਜ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਬਲਵਿੰਦਰ ਕੁਮਾਰ ਦੇ ਹੱਕ ਵਿੱਚ ਕਰਤਾਰਪੁਰ ਹਲਕੇ ’ਚ ਰੈਲੀ ਕਰਨ ਲਈ ਆਏ ਹੋਏ ਸਨ।

ਸ੍ਰੀ ਬਾਦਲ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਮਨਜਿੰਦਰ ਸਿਰਸਾ ਵੱਲੋਂ ਭੇਜਿਆ ਗਿਆ ਵ੍ਹਟਸਐਪ ਸੰਦੇਸ਼ ਵੀ ਦਿਖਾਇਆ, ਜਿਸ ਵਿੱਚ ਉਨ੍ਹਾਂ ਖ਼ਿਲਾਫ਼ ਦਰਜ ਕੀਤੀ ਗਈ ਐੱਫਆਈਆਰ ਦੀ ਕਾਪੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਸਿਰਸਾ ਨੇ ਉਨ੍ਹਾਂ ਨੂੰ ਫੋਨ ’ਤੇ ਦੱਸਿਆ ਸੀ ਕਿ ਭਾਜਪਾ ਵੱਲੋਂ ਉਨ੍ਹਾਂ ਨੂੰ ਧਮਕਾਇਆ ਗਿਆ ਸੀ ਕਿ ਜਾਂ ਉਹ ਅਕਾਲੀ ਦਲ ਨੂੰ ਛੱਡ ਦੇਣ ਤੇ ਜਾਂ ਫਿਰ ਜੇਲ੍ਹ ਜਾਣ ਲਈ ਤਿਆਰ ਰਹਿਣ। ਭਾਜਪਾ ਵੱਲੋਂ ਉਨ੍ਹਾਂ ਦੇ ਪਰਿਵਾਰ ਤੇ ਕਾਰੋਬਾਰ ਨੂੰ ਤਬਾਹ ਕਰਨ ਦੀ ਧਮਕੀ ਵੀ ਦਿੱਤੀ ਗਈ ਸੀ। ਉਨ੍ਹਾਂ ਸਪਸ਼ਟ ਕੀਤਾ ਕਿ ਕਿਸਾਨਾਂ ਦੇ ਮੁੱਦਿਆਂ ’ਤੇ ਭਾਜਪਾ ਨਾਲੋਂ ਨਾਤਾ ਤੋੜਨ ਮਗਰੋਂ ਕੇਂਦਰ ਵੱਲੋਂ ਅਕਾਲੀ ਦਲ ਨਾਲ ਕਿੜ ਕੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ 11 ਜਣਿਆਂ ’ਤੇ ਪਰਚੇ ਦਰਜ ਕਰਵਾਏ ਗਏ ਹਨ। ਸੁਖਬੀਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਦੁੱਖ ਹੈ ਕਿ ਮਨਜਿੰਦਰ ਸਿੰਘ ਸਿਰਸਾ ਕੇਂਦਰ ਸਰਕਾਰ ਦਾ ਦਬਾਅ ਨਹੀਂ ਝੱਲ ਸਕੇ। ਇਸ ਦੌਰਾਨ ਸੁਖਬੀਰ ਬਾਦਲ ਡੇਰਾ ਸੱਖਖੰਡ ਬੱਲਾਂ ਵਿਖੇ ਨਤਮਸਤਕ ਹੋਏ ਤੇ ਆਸ਼ੀਰਵਾਦ ਲਿਆ।

ਭੋਗਪੁਰ (ਬਲਵਿੰਦਰ ਸਿੰਘ ਭੰਗੂ): ਵਿਧਾਨ ਸਭਾ ਹਲਕਾ ਕਰਤਾਰਪੁਰ ’ਚ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਬਲਵਿੰਦਰ ਕੁਮਾਰ ਦੇ ਹੱਕ ਵਿੱਚ ਪਿੰਡ ਪਚਰੰਗਾ ਨੇੜੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਗੁਰਦੀਪ ਸਿੰਘ ਲਾਹਦੜਾ ਦੀ ਅਗਵਾਈ ਹੇਠ ਚੋਣ ਰੈਲੀ ਕਰਵਾਈ ਗਈ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਵੀ ਖੋਹ ਲਈਆਂ ਹਨ ਤੇ ਸੂਬੇ ਦੀ ਆਰਥਿਕਤਾ ਡਾਵਾਂਡੋਲ ਹੋਈ ਪਈ ਹੈ।

‘ਭਾਜਪਾ, ਕਾਂਗਰਸ ਤੇ ‘ਆਪ’ ਸੂਬੇ ਤੋਂ ਬਾਹਰਲੀਆਂ ਪਾਰਟੀਆਂ’

ਕਰਤਾਰਪੁਰ (ਗੁਰਨੇਕ ਸਿੰਘ ਵਿਰਦੀ): ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਟਾਹਲੀ ਸਾਹਿਬ ਵਿੱਚ ਕਰਵਾਏ ਇੱਕ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਨ ਮਗਰੋਂ ਪਹਿਲੇ ਦੋ ਮਹੀਨਿਆਂ ਵਿੱਚ ਟਿਊਬਵੈੱਲ ਕੁਨੈਕਸ਼ਨ ਤੋਂ ਵਾਂਝੇ ਕਿਸਾਨਾਂ ਨੂੰ ਕੁਨੈਕਸ਼ਨ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਸਭ ਤੋਂ ਪੁਰਾਣੀ ਪਾਰਟੀ ਹੈ ਜਦਕਿ ਭਾਜਪਾ, ਕਾਂਗਰਸ ਤੇ ‘ਆਪ’ ਸੂਬੇ ਤੋਂ ਬਾਹਰਲੀਆਂ ਪਾਰਟੀਆਂ ਹਨ, ਜੋ ਕਦੇ ਵੀ ਪੰਜਾਬ ਦੇ ਭਲੇ ਦੀ ਗੱਲ ਨਹੀਂ ਕਰਦੀਆਂ, ਸਗੋਂ ਆਪਣੇ ਮੁਨਾਫ਼ੇ ਨੂੰ ਮੁੱਖ ਰੱਖਦੇ ਹੋਏ ਐਲਾਨਾਂ ਦੀ ਝੜੀ ਲਗਾ ਰਹੀਆਂ ਹਨ। ‘ਆਪ’ ਬਾਰੇ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਨੂੰ ਸਹੂਲਤਾਂ ਦੇਣ ਦੇ ਝੂਠੇ ਬਿਆਨਾਂ ਤੋਂ ਇਕ ਪਾਸੇ ਹੋ ਕੇ ਦਿੱਲੀ ਵੱਲ ਝਾਤ ਮਾਰਨ। ਉਨ੍ਹਾਂ ਇਹ ਵੀ ਕਿਹਾ ਕਿ ਚੰਨੀ ਸਰਕਾਰ ਵੀ ਸੂਬੇ ਵਿੱਚ ਸ਼ਰਾਬ ਤੇ ਰੇਤ ਮਾਫੀਆ ਨਾਲ ਮਿਲ ਕੇ ਕੰਮ ਕਰ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All