ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿਸੋਦੀਆ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਕੇਂਦਰ ਨੂੰ ਸਿਆਸਤ ਛੱਡ ਕੇ ਪੰਜਾਬ ਦੀ ਮਦਦ ਕਰਨ ਦੀ ਅਪੀਲ
ਸੁਲਤਾਨਪੁਰ ਲੋਧੀ ਨੇੜੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਦੇ ਹੋਏ ‘ਆਪ’ ਆਗੂ ਮਨੀਸ਼ ਸਿਸੋਦੀਆ ਅਤੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ।
Advertisement

‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੰਗਲਵਾਰ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਦਿਆਂ ਕਿਹਾ ਕਿ ਸੁਲਤਾਨਪੁਰ ਲੋਧੀ ਵਿੱਚ ਹੜ੍ਹਾਂ ਨਾਲ ਨਜਿੱਠਣ ਲਈ ਇੱਕ ਸਥਾਈ ਹੱਲ ਦੀ ਲੋੜ ਹੈ, ਜੋ ਕਿ ਸਾਲਾਂ ਤੋਂ ਕੁਦਰਤ ਦੇ ਕਹਿਰ ਕਾਰਨ ਵਾਰ-ਵਾਰ ਤਬਾਹ ਹੋ ਰਿਹਾ ਹੈ।

ਸਿਸੋਦੀਆ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਵਾਲੇ ਪਹਿਲੇ ਕੌਮੀ ‘ਆਪ’ ਨੇਤਾ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਹੜ੍ਹਾਂ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਕੇਂਦਰ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਸੂਬੇ ਦੀ ਮਦਦ ਕਰਨ ਲਈ ਕਿਹਾ।

Advertisement

ਸਿਸੋਦੀਆ ਨੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ, ‘ਆਪ’ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਅਤੇ ਕਈ ਹੋਰਾਂ ਨਾਲ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ।

ਸਿਸੋਦੀਆ ਨੇ ਕਿਹਾ ਕਿ ਸਮੁੱਚੀ ‘ਆਪ’ ਲੀਡਰਸ਼ਿਪ, ਪੰਜਾਬ ਦੇ ਮੰਤਰੀ ਅਤੇ ਵਿਧਾਇਕ, ਸੀਚੇਵਾਲ ਅਤੇ ਉਨ੍ਹਾਂ ਦੇ ਵਾਲੰਟੀਅਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਆਪਣੀਆਂ ਸੇਵਾਵਾਂ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਹੜ੍ਹ ਰਾਹਤ ਕਾਰਜ ਪੰਜਾਬ ਦੀ ਭਾਵਨਾ ਦਾ ਪ੍ਰਮਾਣ ਹੈ। ਸੀਚੇਵਾਲ ਨੇ ਸਿਸੋਦੀਆ ਕੋਲ ਇਸ ਖੇਤਰ ਦੇ ਕਰਜ਼ੇ ਹੇਠ ਦੱਬੇ ਕਿਸਾਨਾਂ ਦਾ ਮੁੱਦਾ ਉਠਾਇਆ, ਜਿਸ ’ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ਨੂੰ ਸੂਬਾ ਸਰਕਾਰ ਕੋਲ ਉਠਾਉਣਗੇ।

ਸੀਚੇਵਾਲ ਅਤੇ ਚੀਮਾ ਦੇ ਨਾਲ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਇੱਕ ਕਿਸ਼ਤੀ ’ਤੇ ਬਾਊਪੂ ਜਾਦੀਦ ਅਤੇ ਸਾਂਗਰਾ ਪਿੰਡਾਂ ’ਚ ਗਏ। ਉਹ ਇੱਕ ਘੰਟੇ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਹੇ।

ਸਿਸੋਦੀਆ ਨੇ ਕਿਹਾ, ‘‘ਇਹ ਇੱਕ ਕੁਦਰਤੀ ਆਫ਼ਤ ਹੈ; ਇਹ ਕਹਿਣਾ ਮੁਸ਼ਕਲ ਹੈ ਕਿ ਪਾਣੀ ਕਦੋਂ ਘਟੇਗਾ। ਮੌਸਮ ਵਿਗਿਆਨੀਆਂ ਨੇ ਅਗਲੇ ਦੋ-ਤਿੰਨ ਦਿਨਾਂ ਲਈ ਹਾਈ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਸੂਬਾ ਸਰਕਾਰ, ਪਾਰਟੀ ਲੀਡਰਸ਼ਿਪ ਅਤੇ ਵਾਲੰਟੀਅਰ ਪ੍ਰਭਾਵਿਤ ਲੋਕਾਂ ਤੱਕ ਪਹੁੰਚਣ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਹਨ।’’

ਸਿਸੋਦੀਆ ਨੇ ਕਿਹਾ, ‘‘ਇਸ ਕੁਦਰਤੀ ਆਫ਼ਤ ਦੌਰਾਨ ਅਸੀਂ ਦੇਖ ਰਹੇ ਹਾਂ ਕਿ ਲੋਕ ਇੱਕ-ਦੂਜੇ ਦੀ ਕਿਵੇਂ ਮਦਦ ਕਰ ਰਹੇ ਹਨ। ‘ਇਸ ਕੋ ਪੰਜਾਬੀਅਤ ਕਹਿੰਦੇ ਹਨ, ਯੇ ਪੰਜਾਬ ਕਾ ਆਤਮਾ ਹੈ (ਇਹ ਪੰਜਾਬੀਅਤ ਅਤੇ ਪੰਜਾਬ ਦੀ ਭਾਵਨਾ ਹੈ)।’’

ਸਿਸੋਦੀਆ ਨੇ ਕਿਹਾ ਕਿ ਸਰਕਾਰ ਹੜ੍ਹਾਂ ਨੂੰ ਮੁੜ ਆਉਣ ਤੋਂ ਰੋਕਣ ਲਈ ਢੁੱਕਵੇਂ ਕਦਮ ਚੁੱਕਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਸਰਕਾਰ ਸੰਤ ਸੀਚੇਵਾਲ ਤੋਂ ਮਾਰਗਦਰਸ਼ਨ ਲਵੇਗੀ।

ਕੇਂਦਰ ਤੋਂ ਸਹਾਇਤਾ ਬਾਰੇ ਸਿਸੋਦੀਆ ਨੇ ਕਿਹਾ, ‘‘ਸਾਰਿਆਂ ਨੇ ਮਦਦ ਕੀਤੀ ਹੈ। ਮੈਨੂੰ ਯਕੀਨ ਹੈ ਕਿ ਕੇਂਦਰ ਵੀ ਰਾਜਨੀਤੀ ਤੋਂ ਉੱਪਰ ਉੱਠ ਕੇ ਸੂਬੇ ਨੂੰ ਮਦਦ ਦੇਵੇਗਾ।’’

 

Advertisement
Tags :
Centre to shun politicsflood-hit areashelp Punjablatest punjabi newsManish SisodiaPunjabi Newspunjabi tribune updateਸੁਲਤਾਨਪੁਰ ਲੋਧੀਪੰਜਾਬ ਹੜ੍ਹਪੰਜਾਬੀ ਖ਼ਬਰਾਂ
Show comments