ਕਰਤਾਰਪੁਰ ਨੇੜਲੇ ਪਿੰਡ ਦਿੱਤੂ ਨੰਗਲ ’ਚ ਅੱਗ ਲੱਗਣ ਕਾਰਨ ਝੁੱਗੀਆਂ ਸੜੀਆਂ

ਕਰਤਾਰਪੁਰ ਨੇੜਲੇ ਪਿੰਡ ਦਿੱਤੂ ਨੰਗਲ ’ਚ ਅੱਗ ਲੱਗਣ ਕਾਰਨ ਝੁੱਗੀਆਂ ਸੜੀਆਂ

ਗੁਰਨੇਕ ਸਿੰਘ ਵਿਰਦੀ

ਕਰਤਾਰਪੁਰ, 25 ਜੂਨ

ਕਰਤਾਰਪੁਰ-ਕਪੂਰਥਲਾ ਸੜਕ ’ਤੇ ਪਿੰਡ ਦਿੱਤੂ ਨੰਗਲ ਵਿੱਚ 35 ਝੁੱਗੀਆਂ ਅੱਗ ਲੱਗਣ ਨਾਲ ਸੜ ਗਈਆਂ। ਅੱਗ ਲੱਗਣ ਕਾਰਨ ਝੁੱਗੀਆਂ ਵਿਚ ਪਿਆ  ਸਾਮਾਨ ਅਤੇ ਨਗਦੀ ਸੜ ਗਈ ਪਰ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਕਰਤਾਰਪੁਰ ਫਾਇਰ ਸਟੇਸ਼ਨ ਦੇ ਅਮਲੇ ਵੱਲੋਂ ਅੱਗ ’ਤੇ ਕਾਬੂ ਪਾਉਣ ਮੌਕੇ ਆਈਆਂ ਦੋ ਗੱਡੀਆਂ ਦਾ ਪਾਣੀ ਮੁੱਕ ਗਿਆ ਸੀ ਅਤੇ ਨੇੜਲੇ ਜ਼ਿਲ੍ਹਾ ਕਪੂਰਥਲਾ ਤੋਂ ਆਈ ਗੱਡੀ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਪੀੜਤ ਦਵਿੰਦਰ ਕੁਮਾਰ ਨੇ ਦੱਸਿਆ ਕਿ ਝੁੱਗੀਆਂ ਵਿਚ ਰਹਿਣ ਵਾਲੇ ਸਾਰੇ ਵਿਅਕਤੀ ਆਪਣੇ ਕੰਮਾਂ ’ਤੇ ਜਾ ਚੁੱਕੇ ਸਨ ਤੇ ਝੁੱਗੀਆਂ ਵਿੱਚ ਬੱਚੇ ਸਨ। ਉਨ੍ਹਾਂ ਭਰੇ ਹੋਏ ਮਨ ਨਾਲ ਦੱਸਿਆ ਕਿ ਕੁਝ ਦਿਨ ਪਹਿਲਾਂ ਝੁੱਗੀਆਂ ਤੋੜਨ ਦੀ ਕੋਸ਼ਿਸ਼ ਕੀਤੀ ਗਈ ਸੀ। ਮਾਮਲਾ ਪੁਲੀਸ ਕੋਲ ਪਹੁੰਚਣ ਉਪਰੰਤ ਦੋਨਾਂ ਧਿਰਾਂ ਨੂੰ ਬੁਲਾ ਕੇ ਰਾਜ਼ੀਨਾਮਾ ਕਰਵਾ ਦਿੱਤਾ ਗਿਆ ਸੀ। ਉਨ੍ਹਾਂ ਡਿਪਟੀ ਕਮਿਸ਼ਨਰ ਜਲੰਧਰ ਅਤੇ ਐੱਸਐੱਸਪੀ ਦਿਹਾਤੀ ਜਲੰਧਰ ਤੋਂ ਮੰਗ ਕੀਤੀ ਹੈ ਕਿ ਝੁੱਗੀਆਂ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾ ਕੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ ਅਤੇ ਪੀੜਤਾਂ ਨੂੰ ਮੁਆਵਜ਼ਾ ਦਿਵਾਇਆ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All