DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਦੇ ਹਰ ਪਿੰਡ 'ਚ ਲੱਗਣਗੀਆਂ ਸੋਲਰ ਲਾਈਟਾਂ: ਅਮਨ ਅਰੋੜਾ ਵੱਲੋਂ 550 ਕਰੋੜ ਦੇ ਪ੍ਰੋਜੈਕਟ ਦਾ ਐਲਾਨ

ਸੂਬੇ ਦੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਗਲਤ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ: ਅਰੋੜਾ

  • fb
  • twitter
  • whatsapp
  • whatsapp
featured-img featured-img
ਕੈਬਨਿਟ ਮੰਤਰੀ ਅਮਨ ਅਰੋੜਾ ਸੰਬੋਧਨ ਕਰਦੇ ਹੋਏ। ਫੋਟੋ: ਵਿਰਦੀ
Advertisement

‘ਮੁੱਖ ਮੰਤਰੀ ਰੋਸ਼ਨ ਪੰਜਾਬ’ ਯੋਜਨਾ ਤਹਿਤ ਸੂਬੇ ਦੇ 13 ਹਜ਼ਾਰ ਪਿੰਡਾਂ ਵਿੱਚ ਸੋਲਰ ਲਾਈਟਾਂ ਲਗਾਉਣ ਲਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਗਈ। ਇਹ ਗੱਲ ਨਵੀਂ ਅਤੇ ਨਵਿਆਉਣ ਯੋਗ ਊਰਜਾ ਸਰੋਤ ਪ੍ਰਿੰਟਿੰਗ ਸਟੇਸ਼ਨਰੀ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਰੁਜ਼ਗਾਰ ਉਤਪੱਤੀ ਤੇ ਸਿਖਲਾਈ ਵਿਭਾਗ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜਲੰਧਰ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿੱਚ 3 ਲੱਖ ਤੋਂ ਵੱਧ ਸੋਲਰ ਲਾਈਟਾਂ ਲਗਾਈਆਂ ਜਾਣਗੀਆਂ।

ਪਹਿਲੇ ਪੜਾਅ ਵਿੱਚ ਸੋਲਰ ਲਾਈਟਾਂ ਸਕੂਲਾਂ ਧਾਰਮਿਕ ਸਥਾਨ ਪਿੰਡਾਂ ਦੀਆਂ ਸੱਥਾਂ ਅਤੇ ਪਿੰਡਾਂ ਨੂੰ ਆਉਣ ਵਾਲੇ ਮੁੱਖ ਰਸਤਿਆਂ ਤੇ ਲਗਾਈਆਂ ਜਾਣਗੀਆਂ। ਇਸ ਨਾਲ ਰਾਤ ਸਮੇਂ ਵੀ ਔਰਤਾਂ ਅਤੇ ਬੱਚੀਆਂ ਨੂੰ ਆਪਣੇ ਕੰਮ ਕਰ ਲਈ ਬਾਹਰ ਆਉਣ ਸਮੇਂ ਸੁਰੱਖਿਆ ਮਿਲ ਸਕੇਗੀ। ਇਸ ਲਈ ਸੂਬਾ ਸਰਕਾਰ ਨੇ ਸਾਢੇ ਪੰਜ ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ ਅਤੇ ਪਿੰਡਾਂ ਵਿੱਚ ਲਾਈਟਾਂ ਲਗਾਉਣ ਦਾ ਕੰਮ ਜੂਨ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ।

Advertisement

ਇਨ੍ਹਾਂ ਲਾਈਟਾਂ ਨੂੰ ਲਗਾਉਣ ਲਈ ਸੂਬਾ ਸਰਕਾਰ 70 ਫੀਸਦੀ ਅਤੇ ਪੰਚਾਇਤਾਂ ਆਪਣੇ ਫੰਡਾਂ ਰਾਹੀਂ 30 ਫੀਸਦੀ ਹਿੱਸੇਦਾਰੀ ਪਾਉਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਈਟਾਂ ਦੇ ਰੱਖ ਰਖਾ ਲਈ ਕਿਉ ਆਰ ਕੋਡ ਲਗਾ ਕੇ ਮੁੱਖ ਦਫ਼ਤਰ ਚੰਡੀਗੜ੍ਹ ਵਿੱਚ ਜਾਣਕਾਰੀ ਇਕੱਠੀ ਕੀਤੀ ਜਾਵੇਗੀ ਅਤੇ ਇਨ੍ਹਾਂ ਲਾਈਟਾਂ ਦੀ ਮੁਰੰਮਤ ਅਤੇ ਰੱਖ ਰਖਾ ਲਈ ਕੰਪਨੀਆਂ ਨਾਲ ਸੱਤ ਸਾਲ ਦਾ ਸਮਝੌਤਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸੋਲਰ ਲਾਈਟਾਂ ਦੀ ਮੁਰੰਮਤ 72 ਘੰਟੇ ਵਿੱਚ ਨਾ ਕੀਤੀ ਗਈ ਤਾਂ ਕੰਪਨੀ ਨੂੰ ਜੁਰਮਾਨਾ ਵੀ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਖੇਤੀ ਸੈਕਟਰ ਵਿੱਚ ਹੁਣ ਤੱਕ ਸੋਲਰ ਪ੍ਰੋਜੈਕਟ ਵਜੋਂ ਛੇ ਹਜ਼ਾਰ ਤੋਂ ਵੱਧ ਪੰਪ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕੀ ਪੀਐਸਪੀਸੀਐਲ ਵੱਲੋਂ ਸੋਲਰ ਪਲਾਂਟ ਰਾਹੀਂ 500 ਮੈਗਾਵਾਟ ਬਿਜਲੀ ਲੈਣ ਲਈ ਟੈਂਡਰ ਕੀਤੇ ਗਏ ਹਨ।

Advertisement

ਉਨ੍ਹਾਂ ਪਿਛਲੀਆਂ ਸਰਕਾਰਾਂ ਤੇ ਤੰਜ ਕਸਦਿਆਂ ਕਿਹਾ ਕਿ ਉਨ੍ਹਾਂ ਹੁਣ ਤੱਕ ਇਕ ਲੱਖ ਚਾਲੀ ਹਜਾਰ ਲਾਈਟਾਂ ਹੀ ਲਗਾਈਆਂ ਸਨ ਜਿਨ੍ਹਾਂ ਵਿੱਚੋਂ ਬਹੁਤ ਗਿਣਤੀ ਖ਼ਰਾਬ ਅਤੇ ਨਾ ਚੱਲਣ ਯੋਗ ਹੀ ਹਨ। ਉਨ੍ਹਾਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਗੈਂਗਸਟਰਾਂ ਦੀਆਂ ਫੋਟੋਆਂ ਅਖ਼ਬਾਰ ਵਿੱਚ ਛਾਪਣ ਅਤੇ ਸੂਬੇ ਦੇ ਚੁਣੇ ਹੋਏ ਵਿਧਾਇਕਾਂ ਤੇ ਕੀਤੀ ਟਿੱਪਣੀ ਦੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕਿ ਉਹ ਸੂਬੇ ਦੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਗਲਤ ਬਿਆਨਬਾਜ਼ੀ ਕਰਨ ਕਾਰਨ ਸੁਨੀਲ ਜਾਖੜ ਨੂੰ ਸੂਬੇ ਦੇ ਲੋਕਾਂ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਹੋਰ ਧਾਰਮਿਕ ਗ੍ਰੰਥਾਂ ਦੀ ਹੋ ਰਹੀ ਬੇਅਦਬੀ ਰੋਕਣ ਲਈ ਸਖਤ ਕਾਨੂੰਨ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਪਾਈ, ਰੱਖ ਰਖਾਓ ਅਤੇ ਧਾਰਮਿਕ ਸਥਾਨਾਂ ਅਤੇ ਘਰਾਂ ਵਿੱਚ ਦਿੱਤੇ ਜਾਂਦੇ ਪਾਵਨ ਸਰੂਪਾਂ ਨੂੰ ਸੰਭਾਲਣ ਲਈ ਜ਼ਿੰਮੇਵਾਰੀ ਤਹਿ ਕੀਤੀ ਜਾਵੇਗੀ। ਉਨ੍ਹਾਂ ਕਿਹਾ ਸਮਾਜ ਵਿਰੋਧੀ ਲੋਕ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਂਦੇ ਹਨ ਅਜਿਹੇ ਵਿਅਕਤੀਆਂ ਲਈ ਸੂਬਾ ਸਰਕਾਰ ਵਿਧਾਨ ਸਭਾ ਵਿੱਚ ਸਖਤ ਕਾਨੂੰਨ ਲਿਆਵੇਗੀ।

Advertisement
×