ਨਿੱਜੀ ਪੱਤਰ ਪ੍ਰੇਰਕ
ਜਲੰਧਰ, 4 ਮਾਰਚ
ਵੋਟਾਂ ਦੀ ਗਿਣਤੀ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਗਿਣਤੀ ਸਟਾਫ ਨੂੰ ਵੋਟਾਂ ਦੀ ਗਿਣਤੀ ਲਈ ਅਪਣਾਈ ਜਾਣ ਵਾਲੀ ਸਮੁੱਚੀ ਪ੍ਰਕਿਰਿਆ ਬਾਰੇ ਜਾਣਕਾਰੀ ਦੇਣ ਲਈ ਸਿਖਲਾਈ ਦਿੱਤੀ ਗਈ। ਸਿਖਲਾਈ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਮੈਰੀਟੋਰੀਅਸ ਸਕੂਲ, ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਵਿੱਚ ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ।