ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਾਬੇ ਨਾਨਕ ਦੇ ਰੰਗ ਵਿੱਚ ਰੰਗੀ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ

ਗੁਰਦੁਆਰਾ ਸੰਤ ਘਾਟ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਗੁਰਦੁਆਰਾ ਬੇਰ ਸਾਹਿਬ ਵਿਖੇ ਸੰਪੰਨ ਹੋਵੇਗਾ
Advertisement

ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸੰਤ ਘਾਟ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਜਾ ਕੇ ਸੰਪਨ ਹੋਵੇਗਾ।

Advertisement

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਇਆ ਨਗਰ ਕੀਰਤਨ ਦਾ ਸ਼ਹਿਰ ਵਿੱਚ ਥਾਂ-ਥਾਂ ਨਿੱਘਾ ਸਵਾਗਤ ਕੀਤਾ ਗਿਆ।

ਪਾਲਕੀ ਸਾਹਿਬ ਨੂੰ ਬਹੁਤ ਹੀ ਖੂਬਸੂਰਤ ਫੁੱਲਾਂ ਨਾਲ ਸਜਾਇਆ ਗਿਆ ਸੀ। ਨਗਰ ਕੀਰਤਨ ਵਿੱਚ ਸੰਗਤਾਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਈਆਂ। ਸੁਲਤਾਨਪੁਰ ਲੋਧੀ ਨਗਰੀ ਬਾਬੇ ਨਾਨਕ ਦੇ ਰੰਗ ਵਿੱਚ ਰੰਗੀ ਗਈ। ਹਰ ਪਾਸੇ ਤੋਂ ਬਾਬੇ ਨਾਨਕ ਦੀ ਅਨਹਦ ਬਾਣੀ ਦੀਆਂ ਧੁਨਾਂ ਸਣਾਈ ਦੇ ਰਹੀਆਂ ਸਨ।

ਨਾਨਕ ਹੱਟ ਨੇੜੇ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਬਲਬੀਰ ਸਿੰਘ ਸੀਚੇਵਾਲ ਨੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕਰਨ ਉਪਰੰਤ ਪੰਜਾਂ ਪਿਆਰਿਆਂ ਦਾ ਸਿਰੋਪਾਏ ਦੇ ਕੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਵਿੱਚ ਰਾਗੀ ਜਥਿਆਂ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

Advertisement
Tags :
ਸੁਲਤਾਨਪੁਰ ਲੋਧੀਗੁਰਦੁਆਰਾ ਸੰਤ ਘਾਟਗੁਰਦੁਆਰਾ ਬੇਰ ਸਾਹਿਬਨਗਰ ਕੀਰਤਨਬਲਬੀਰ ਸਿੰਘ ਸੀਚੇਵਾਲਬਾਬੇ ਦੀ ਨਗਰੀਰਾਜ ਸਭਾ ਮੈਂਬਰਵਾਤਾਵਰਨ ਪ੍ਰੇਮੀ
Show comments