ਸੁਲਤਾਨਪੁਰ ਲੋਧੀ: ਮੰਤਰੀ ਤੇ ਕਾਂਗਰਸੀ ਵਿਧਾਇਕ ਆਹਮੋ-ਸਾਹਮਣੇ

ਸੁਲਤਾਨਪੁਰ ਲੋਧੀ: ਮੰਤਰੀ ਤੇ ਕਾਂਗਰਸੀ ਵਿਧਾਇਕ ਆਹਮੋ-ਸਾਹਮਣੇ

ਰਾਣਾ ਗੁਰਜੀਤ ਸਿੰਘ, ਨਵਤੇਜ ਸਿੰਘ ਚੀਮਾ

ਪਾਲ ਸਿੰਘ ਨੌਲੀ
ਜਲੰਧਰ, 6 ਦਸੰਬਰ

ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਜਦੋਂ ਐਨ ਸਿਰ ’ਤੇ ਆ ਗਈਆਂ ਹਨ ਤਾਂ ਦੋਆਬੇ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਆਪਣੀ ਹੀ ਪਾਰਟੀ ਦੇ ਸੁਲਤਾਨਪੁਰ ਲੋਧੀ ਤੋਂ ਦੋ ਵਾਰ ਵਿਧਾਇਕ ਬਣੇ ਨਵਤੇਜ ਸਿੰਘ ਚੀਮਾ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਰਾਣਾ ਗੁਰਜੀਤ ਸਿੰਘ ਸੁਲਤਾਨਪੁਰ ਲੋਧੀ ਤੋਂ ਆਪਣੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਚੋਣ ਲੜਾਉਣਾ ਚਾਹੁੰਦੇ ਹਨ। ਉਨ੍ਹਾਂ ਦੇ ਪੁੱਤਰ ਨੇ ਸੁਲਤਾਨਪੁਰ ਲੋਧੀ ਵਿਚ ਬਾਕਾਇਦਾ ਦਫ਼ਤਰ ਖੋਲ੍ਹ ਲਿਆ ਹੈ ਤੇ ਕਾਂਗਰਸੀ ਆਗੂਆਂ ਨੂੰ ਆਪਣੇ ਨਾਲ ਲਗਾਤਾਰ ਜੋੜ ਰਹੇ ਹਨ। ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਦਾਅਵਾ ਕੀਤਾ ਕਿ ਸੁਲਤਾਨਪੁਰ ਲੋਧੀ ’ਚ ਕਾਂਗਰਸ ਦੇ ਵਿਧਾਇਕ ਲੋਕਾਂ ਦੇ ਮਨਾਂ ’ਚੋਂ ਉੱਤਰ ਚੁੱਕੇ ਹਨ ਤੇ ਉੱਥੇ ਕਾਂਗਰਸ ਨੂੰ ਬਚਾਉਣਾ ਤੇ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੋ ਗਿਆ ਹੈ।

ਉਧਰ, ਵਿਧਾਇਕ ਨਵਤੇਜ ਸਿੰਘ ਚੀਮਾ ਦੇ ਸਮਰਥਕਾਂ ਨੇ ਦੱਸਿਆ ਕਿ ਰਾਣਾ ਗੁਰਜੀਤ ਸਿੰਘ ਮੰਤਰੀ ਬਣਨ ਤੋਂ ਬਾਅਦ ਲਗਾਤਾਰ ਸੁਲਤਾਨਪੁਰ ਲੋਧੀ ਵਿਚ ਦਖ਼ਲਅੰਦਾਜ਼ੀ ਕਰ ਕੇ ਕਾਂਗਰਸ ਨੂੰ ਕਮਜ਼ੋਰ ਕਰਨ ਵਿਚ ਲੱਗੇ ਹੋਏ ਹਨ। ਨਵਤੇਜ ਸਿੰਘ ਚੀਮਾ ਨੇ ਇਸ ਦੀ ਲਿਖਤੀ ਸ਼ਿਕਾਇਤ ਕਾਂਗਰਸ ਹਾਈਕਮਾਨ ਨੂੰ ਕਰ ਦਿੱਤੀ ਹੈ। ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਪਿਛਲੇ ਇਕ ਮਹੀਨੇ ਤੋਂ ਸੁਲਤਾਨਪੁਰ ਲੋਧੀ ਵਿਚ ਵਿਚਰ ਰਹੇ ਹਨ। ਉਨ੍ਹਾਂ ਨੇ ਥਾਂ-ਥਾਂ ਹੋਰਡਿੰਗ ਲਾਏ ਹੋਏ ਹਨ, ਜਿਨ੍ਹਾਂ ਉੱਪਰ ‘ਸਾਡਾ ਰਾਣਾ’ ਸਾਫ ਲਿਖਿਆ ਹੋਇਆ ਹੈ। ਇਨ੍ਹਾਂ ਬੋਰਡਾਂ ’ਤੇ ਰਾਣਾ ਗੁਰਜੀਤ ਸਿੰਘ ਤੇ ਰਾਣਾ ਇੰਦਰ ਪ੍ਰਤਾਪ ਸਿੰਘ ਦੀਆਂ ਤਸਵੀਰਾਂ ਨੂੰ ਪ੍ਰਮੁੱਖਤਾ ਨਾਲ ਛਾਪਿਆ ਗਿਆ ਹੈ। ਰਾਣਾ ਇੰਦਰ ਪ੍ਰਤਾਪ ਸਿੰਘ ਆਪਣੇ ਆਪ ਨੂੰ ਸੁਲਤਾਨਪੁਰ ਲੋਧੀ ਤੋਂ ਟਿਕਟ ਦੇ ਵੱਡੇ ਦਾਅਵੇਦਾਰਾਂ ਵਿਚ ਗਿਣਨ ਲੱਗ ਪਏ ਹਨ ਤੇ ਕਾਂਗਰਸੀ ਵਰਕਰਾਂ ਦੇ ਕੰਮ ਕਰਵਾਉਣ ਲਈ ਅਫ਼ਸਰਾਂ ਤੱਕ ਸਿੱਧੀ ਪਹੁੰਚ ਕਰ ਰਹੇ ਹਨ।

ਰਾਣਾ ਇੰਦਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਇਲਾਕੇ ਦੇ ਪੰਚ, ਸਰਪੰਚ ਇਥੋਂ ਤੱਕ ਕਿ ਬਲਾਕ ਸਮਿਤੀ ਮੈਂਬਰ ਤੇ ਚੇਅਰਮੈਨ ਵੀ ਉਨ੍ਹਾਂ ਦੇ ਨਾਲ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਆ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੁਲਤਾਨਪੁਰ ਲੋਧੀ ਵਿਚ ਫੈਲੇ ਭ੍ਰਿਸ਼ਟਾਚਾਰ ਕਾਰਨ ਲੋਕਾਂ ਵਿਚ ਹਾਹਾਕਾਰ ਮਚੀ ਹੋਈ ਹੈ। ਰਾਣਾ ਇੰਦਰ ਪ੍ਰਤਾਪ ਸਿੰਘ ਨੇ ਇਹ ਦਾਅਵਾ ਵੀ ਕੀਤਾ ਕਿ ਜੇ ਉਨ੍ਹਾਂ ਨੂੰ ਟਿਕਟ ਮਿਲਦੀ ਹੈ ਤਾਂ ਕਾਂਗਰਸ ਵੱਡੀ ਪੱਧਰ ’ਤੇ ਜਿੱਤੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All