DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੁਪਰੀਮ ਕੋਰਟ ਵੱਲੋਂ ਪੰਜਾਬ ਕੇਸਰੀ ਸਮੂਹ ਨੂੰ ਰਾਹਤ...ਕਿਹਾ ਪ੍ਰਿੰਟਿੰਗ ਪ੍ਰੈੱਸਾਂ ਚਲਦੀਆਂ ਰਹਿਣਗੀਆਂ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਕੇਸਰੀ ਅਖਬਾਰ ਸਮੂਹ ਨੂੰ ਰਾਹਤ ਦਿੰਦੇ ਹੋਏ ਕਿਹਾ ਕਿ ਕਥਿਤ ਉਲੰਘਣਾਵਾਂ ਕਾਰਨ ਪੰਜਾਬ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਬਿਜਲੀ ਸਪਲਾਈ ਬੰਦ ਕਰਨ ਦੇ ਫੈਸਲੇ ਦੇ ਬਾਵਜੂਦ ਸਥਾਨਕ ਅਖਬਾਰ ਦੀਆਂ ਪ੍ਰਿੰਟਿੰਗ ਪ੍ਰੈਸਾਂ ਬੇਰੋਕ ਕੰਮ ਕਰਦੀਆਂ...

  • fb
  • twitter
  • whatsapp
  • whatsapp
Advertisement

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਕੇਸਰੀ ਅਖਬਾਰ ਸਮੂਹ ਨੂੰ ਰਾਹਤ ਦਿੰਦੇ ਹੋਏ ਕਿਹਾ ਕਿ ਕਥਿਤ ਉਲੰਘਣਾਵਾਂ ਕਾਰਨ ਪੰਜਾਬ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਬਿਜਲੀ ਸਪਲਾਈ ਬੰਦ ਕਰਨ ਦੇ ਫੈਸਲੇ ਦੇ ਬਾਵਜੂਦ ਸਥਾਨਕ ਅਖਬਾਰ ਦੀਆਂ ਪ੍ਰਿੰਟਿੰਗ ਪ੍ਰੈਸਾਂ ਬੇਰੋਕ ਕੰਮ ਕਰਦੀਆਂ ਰਹਿਣਗੀਆਂ। ਬੈਂਚ ਨੇ ਕਿਹਾ ਕਿ ਪ੍ਰਿੰਟਿੰਗ ਪ੍ਰੈਸਾਂ ਨੂੰ ਇਜਾਜ਼ਤ ਦੇਣ ਵਾਲਾ ਉਸ ਦਾ ਹੁਕਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਮੂਹ ਦੀ ਪਟੀਸ਼ਨ 'ਤੇ ਫੈਸਲਾ ਸੁਣਾਏ ਜਾਣ ਤੋਂ ਬਾਅਦ ਵੀ ਇੱਕ ਹਫ਼ਤੇ ਤੱਕ ਅਮਲ ਵਿਚ ਰਹੇਗਾ।

ਅਖ਼ਬਾਰ ਸਮੂਹ ਵੱਲੋਂ ਪੇਸ਼ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕੇਸ ਉੱਤੇ ਫੌਰੀ ਸੁਣਵਾਈ ਦੀ ਮੰਗ ਕਰਦਿਆਂ ਕਿਹਾ, ‘‘ਸਾਡਾ ਅਖ਼ਬਾਰ ਇੱਕ ਲੇਖ ਕਾਰਨ ਬੰਦ ਨਹੀਂ ਹੋਣਾ ਚਾਹੀਦਾ, ਸਾਡੀ ਪ੍ਰੈਸ ਦੀ ਬਿਜਲੀ ਕੱਟ ਦਿੱਤੀ ਜਾਵੇਗੀ।’’ ਸੀਨੀਅਰ ਵਕੀਲ ਨੇ ਕਿਹਾ, ‘‘ਮੌਜੂਦਾ ਸਰਕਾਰ ਖਿਲਾਫ਼ ਪੰਜਾਬ ਕੇਸਰੀ ਵਿੱਚ ਪ੍ਰਕਾਸ਼ਿਤ ਇੱਕ ਲੇਖ ਕਾਰਨ, ਪ੍ਰਿੰਟਿੰਗ ਪ੍ਰੈਸਾਂ ਲਈ ਬਿਜਲੀ ਕੱਟ ਦਿੱਤੀ ਗਈ ਹੈ। ਮਾਲਕਾਂ ਦੇ ਹੋਟਲ ਬੰਦ ਹਨ... ਮਾਲਕਾਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ।’’ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟੀਸ਼ਨ ’ਤੇ ਸੁਣਵਾਈ ਕੀਤੀ ਅਤੇ ਫੈਸਲਾ ਸੁਰੱਖਿਅਤ ਰੱਖ ਲਿਆ। ਹਾਲਾਂਕਿ, ਅੰਤਰਿਮ ਰਾਹਤ ਨਹੀਂ ਦਿੱਤੀ ਗਈ ਹੈ।

Advertisement

ਬੈਂਚ ਨੇ ਅਖ਼ਬਾਰ ਸਮੂਹ ਦੀ ਦਲੀਲ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਹਾ, ‘‘ਦੋਵਾਂ ਧਿਰਾਂ ਦੇ ਅਧਿਕਾਰਾਂ ਨਾਲ ਪੱਖਪਾਤ ਕੀਤੇ ਬਿਨਾਂ, ਅਤੇ ਇਸ ਦੇ ਗੁਣ ਦੋਸ਼ਾਂ ’ਤੇ ਕੋਈ ਵਿਚਾਰ ਪ੍ਰਗਟ ਕੀਤੇ ਬਿਨਾਂ, ਇਹ ਨਿਰਦੇਸ਼ ਦਿੱਤਾ ਜਾਂਦਾ ਹੈ ਕਿ ਪੰਜਾਬ ਕੇਸਰੀ ਦੀਆਂ ਪ੍ਰਿੰਟਿੰਗ ਪ੍ਰੈਸਾਂ ਨਿਰਵਿਘਨ ਜਾਰੀ ਰਹਿਣਗੀਆਂ, ਅਤੇ ਹੋਰ ਜਾਇਦਾਦਾਂ ਦੇ ਸਬੰਧ ਵਿੱਚ ਸਥਿਤੀ ਜਿਉਂ ਦੀ ਤਿਉਂ ਬਣੀ ਰਹੇਗੀ।’’ ਉਧਰ 'ਆਪ' ਸਰਕਾਰ ਵੱਲੋਂ ਪੇਸ਼ ਵਕੀਲ ਨੇ ਦਾਅਵਾ ਕੀਤਾ ਕਿ ਅਖ਼ਬਾਰ ਸਮੂਹ ਪ੍ਰਦੂਸ਼ਣ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਹੈ।

Advertisement

Advertisement
×