ਨਿੱਜੀ ਪੱਤਰ ਪ੍ਰੇਰਕ
ਜਲੰਧਰ, 19 ਜਨਵਰੀ
ਕਿਸਾਨਾਂ ਨੇ ਅੱਜ ਦਿੱਲੀ-ਅੰਮ੍ਰਿਤਸਰ ਕੱਟੜਾ ਐਕਸਪ੍ਰੈਸ ਵੇਅ ਸੰਘਰਸ਼ ਕਮੇਟੀ ਦਾ ਰਿਕਾਰਡ ਲੈਣ ਆਏ ਫੀਡਬੈਕ ਇੰਫਰਾਸਟਰੱਕਚਰ ਕੰਪਨੀ ਦੇ ਕਰਮਚਾਰੀਆਂ ਦਾ ਘਿਰਾਓ ਕੀਤਾ। ਸੰਘਰਸ਼ ਕਰ ਰਹੇ ਕਿਸਾਨਾਂ ਦਾ ਕਹਿਣਾ ਸੀ ਕਿ ਜਿੱਥੇ ਕੇਂਦਰ ਸਰਕਾਰ ਪਹਿਲਾਂ ਹੀ ਖੇਤੀ ਦੇ ਕਾਨੂੰਨ ਪਾਸ ਕਰਕੇ ਖੇਤੀ ਖੇਤਰ ਨੂੰ ਤਬਾਹ ਕਰਨ ’ਤੇ ਤੁਲੀ ਹੋਈ ਹੈ ਉਥੇ ਇਸ ਨਵੇਂ ਬਣ ਰਹੇ ਐਕਸਪ੍ਰੈਸ ਵੇਅ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਖਰੀਦੀਆਂ ਜਾ ਰਹੀਆਂ ਹਨ। ਸੁਲਤਾਨਪੁਰ ਲੋਧੀ ਦੇ ਤਹਿਸੀਲ ਦਫਤਰ ਵਿੱਚ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਉਸਾਰੇ ਜਾ ਰਹੇ ਦਿੱਲੀ ਅਮ੍ਰਿੰਤਸਰ ਕਟੜਾ ਐਕਸਪ੍ਰੈਸ ਵੇਅ ਲਈ ਰਿਕਾਰਡ ਲੈਣ ਆਏ ਫੀਡਬੈਕ ਇੰਫਰਾਸਟਰੱਕਚਰ ਕੰਪਨੀ ਦੇ ਕਰਮਚਾਰੀਆਂ ਦਾ ਪਤਾ ਲੱਗਣ ’ਤੇ ਕਿਸਾਨ ਇੱਕਠੇ ਹੋ ਗਏ ਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।