ਕਾਰੋਬਾਰੀ ਨੇ ਖੁਦਕੁਸ਼ੀ ਕੀਤੀ

ਕਾਰੋਬਾਰੀ ਨੇ ਖੁਦਕੁਸ਼ੀ ਕੀਤੀ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 10 ਅਗਸਤ

ਇੱਥੋਂ ਥੋੜੀ ਦੂਰ ਭਗਵਾਨਪੁਰ ਦੇ ਇੱਕ ਹਾਰਡਵੇਅਰ ਦਾ ਕੰਮ ਕਰਦੇ ਕਾਰੋਬਾਰੀ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ ਮੁਨੀਸ਼ ਗੁਪਤਾ (50) ਵਾਸੀ ਭਗਵਾਨਪੁਰ ਵਜੋਂ ਹੋਈ। ਜਾਣਕਾਰੀ ਅਨੁਸਾਰ ਲਾਂਬੜਾ ਪੁਲੀਸ ਨੇ 8 ਜਣਿਆਂ ਵਿਰੁੱਧ ਆਤਮਹੱਤਿਆ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਮੁਨੀਸ਼ ਨੂੰ ਕੁੱਝ ਡੀਲਰ ਕਾਫੀ ਤੰਗ ਕਰ ਰਹੇ ਸਨ। ਮ੍ਰਿਤਕ ਦੀ ਪਤਨੀ ਮੀਨੂ ਗੁਪਤਾ ਨੇ ਦੱਸਿਆ ਕਿ ਰੋਜ਼ ਵਾਂਗ ਉਹ ਖਾਣਾ ਖਾਣ ਤੋਂ ਬਾਅਦ ਕਮਰੇ ਵਿੱਚ ਸੌਂ ਗਿਆ ਪਰ ਜਦੋਂ ਉਹ ਸਵੇਰੇ ਉੱਠੀ ਤਾਂ ਦੇਖਿਆ ਕਿ ਉਸ ਦਾ ਪਤੀ ਕਮਰੇ ਵਿੱਚ ਨਹੀਂ ਸੀ। ਭਾਲ ਕਰਨ ’ਤੇ ਉਸ ਦੀ ਲਾਸ਼ ਗੁਦਾਮ ਵਿੱਚ ਲੱਗੇ ਪੱਖੇ ਨਾਲ ਲਟਕਦੀ ਮਿਲੀ। ਲਾਂਬੜਾ ਪੁਲੀਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ 8 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All