ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਾਨਕ ਰੰਗ ਵਿੱਚ ਰੰਗੀ ਗਈ ਬਾਬਾ ਨਾਨਕ ਦੀ ਨਗਰੀ

Guru Nanak Jayanti 2024: ਗੁਰਦੁਆਰਾ ਸੰਤ ਘਾਟ ਤੋਂ ਆਰੰਭ ਹੋਇਆ ਨਗਰ ਕੀਰਤਨ, ਗੁਰਦੁਆਰਾ ਬੇਰ ਸਾਹਿਬ ਪੁੱਜ ਕੇ ਹੋਵੇਗਾ ਸੰਪਨ
Advertisement

ਪਾਲ ਸਿੰਘ ਨੌਲੀ

ਸੁਲਤਾਨਪੁਰ ਲੋਧੀ (ਜਲੰਧਰ), 14 ਨਵੰਬਰ

Advertisement

ਬਾਬੇ ਨਾਨਕ ਦੀ ਨਗਰੀ ਦੇ ਤੌਰ ’ਤੇ ਜਾਣੇ ਜਾਂਦੇ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਦੀ ਧਰਤੀ ਨਾਨਕਮਈ ਹੋਈ ਪਈ ਹੈ। ਇਲਾਕੇ ਭਰ ਵਿਚ ਗੁਰੂ ਨਾਨਕ ਦੇਵ ਜੀ ਦੇ 555 ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਵੀਰਵਾਰ ਸਵੇਰੇ ਗੁਰਦੁਆਰਾ ਸੰਤ ਘਾਟ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਆਰੰਭ ਹੋਇਆ। ਜਿਸ ਪਲਾਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਬਿਰਾਜਮਾਨ ਹਨ, ਉਸ ਨੂੰ ਫੁੱਲਾਂ ਨਾਲ ਬਹੁਤ ਹੀ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਹੈ।

ਇਹ ਵੀ ਪੜ੍ਹੋ:

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

ਸੰਗਤਾਂ ਵੱਡੀ ਗਿਣਤੀ ਵਿੱਚ ਇਸ ਨਗਰਰ ਕੀਰਤਨ ਵਿੱਚ ਬਾਬੇ ਨਾਨਕ ਦੇ ਜਸ ਗਾਉਂਦੀਆਂ ਪੈਦਲ ਚਲ ਰਹੀਆਂ ਸਨ। ਨਗਰ ਕੀਰਤਨ ਦਾ ਸ਼ਹਿਰ ਵਾਸੀਆਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਜਾ ਰਿਹਾ ਹੈ। ਨਗਰ ਕੀਰਤਨ ਗੁਰਦੁਆਰਾ ਬੇਰ ਸਾਹਿਬ ਜਾ ਕੇ ਸੰਪਨ ਹੋਵੇਗਾ।

 

Advertisement