ਫਿਰਕੂ ਅਤੇ ਵੱਖਵਾਦੀ ਤਾਕਤਾਂ ਖਿਲਾਫ਼ ਚੇਤਨਾ ਮੁਹਿੰਮ ਚਲਾਉਣ ਦਾ ਹੋਕਾ

ਨੌਜਵਾਨ ਸਭਾ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਹਾੜਾ ਸੂਬਾ ਪੱਧਰ ਉੱਤੇ ਮਨਾਇਆ

ਫਿਰਕੂ ਅਤੇ ਵੱਖਵਾਦੀ ਤਾਕਤਾਂ ਖਿਲਾਫ਼ ਚੇਤਨਾ ਮੁਹਿੰਮ ਚਲਾਉਣ ਦਾ ਹੋਕਾ

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਮੈਂਬਰ ਮਾਰਚ ਕੱਢਦੇ ਹੋਏ। ਫੋਟੋ: ਮਲਕੀਅਤ ਸਿੰਘ

ਪਾਲ ਸਿੰਘ ਨੌਲੀ

ਜਲੰਧਰ, 24 ਮਈ

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਨੇ ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਹਾੜਾ ਸਥਾਨਕ ਦੇਸ਼ ਭਗਤ ਯਾਦਗਾਰ ’ਚ ਨੌਜਵਾਨਾਂ ਦੀ ਸੂਬਾਈ ਕਨਵੈਨਸ਼ਨ ਕਰਕੇ ਮਨਾਇਆ। ਇਸ ਮੌਕੇ ਐਲਾਨ ਕੀਤਾ ਗਿਆ ਕਿ ਂ ਫਿਰਕੂ ਅਤੇ ਵੱਖਵਾਦੀ ਤਾਕਤਾਂ ਦੇ ਕੋਝੇ ਮਨਸੂਬਿਆਂ ਤੋਂ ਲੋਕਾਈ ਨੂੰ ਸੁਚੇਤ ਕਰਨ ਅਤੇ ਚੌਗਿਰਦੇ ਦੀ ਰਾਖੀ ਬਾਬਤ ਚੇਤਨਾ ਵਧਾਉਣ ਆਦਿ ਕਾਰਜਾਂ ਵਿੱਚ ਲਾਮਿਸਾਲ ਤੇਜ਼ੀ ਲਿਆਂਦੀ ਜਾਵੇਗੀ। ਕਨਵੈਨਸ਼ਨ ਦੀ ਪ੍ਰਧਾਨਗੀ ਸੂਬਾਈ ਪ੍ਰਧਾਨ ਮਨਜਿੰਦਰ ਸਿੰਘ ਢੇਸੀ, ਕੁਲਵੰਤ ਸਿੰਘ ਮੱਲੂ ਨੰਗਲ, ਹਰਜਿੰਦਰ ਕੌਰ ਗੋਲੀ, ਮੱਖਣ ਸੰਗਰਾਮੀ, ਹਰਨੇਕ ਸਿੰਘ ਗੁੱਜਰਵਾਲ, ਰਵਿੰਦਰ ਸਿੰਘ ਲੋਹਗੜ੍ਹ ਨੇ ਕੀਤੀ। ਸਭਾ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਕਨਵੈਨਸ਼ਨ ਦਾ ਉਦਘਾਟਨ ਕਰਦਿਆਂ ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਜਲੰਧਰ ਦੀ ਪ੍ਰਿੰਸੀਪਲ ਡਾਕਟਰ ਨਵਜੋਤ ਕੌਰ ਨੇ ਨੌਜਵਾਨ ਵਰਗ ਨੂੰ ਦਰਪੇਸ਼ ਆਰਥਿਕ-ਸਮਾਜਿਕ ਸਮੱਸਿਆਵਾਂ ਅਤੇ ਸਰਕਾਰਾਂ ਦੀ ਦੋਖੀ ਭੂਮਿਕਾ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਸੂਬੇ ਭਰ ’ਚੋਂ ਪੁੱਜੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸਭਾ ਦੇ ਜਨਰਲ ਸਕੱਤਰ ਧਰਮਿੰਦਰ ਸਿੰਘ ਮੁਕੇਰੀਆਂ ਨੇ ਕਿਹਾ ਕਿ ਕੇਂਦਰੀ ਅਤੇ ਸੂਬਾਈ ਸਰਕਾਰਾਂ ਵੱਲੋਂ ਅੰਨ੍ਹੇਵਾਹ ਲਾਗੂ ਕੀਤੀਆਂ ਜਾ ਰਹੀਆਂ ਨਿੱਜੀਕਰਨ ਦੀਆਂ ਨੀਤੀਆਂ ਕਾਰਨ ਅਥਾਹ ਬੇਰੁਜ਼ਗਾਰੀ-ਅਰਧ ਬੇਰੁਜ਼ਗਾਰੀ ਪੈਦਾ ਹੋਈ ਹੈ ਜਿਸ ’ਚੋਂ ਉਪਜੇ ਰੋਹ ਅਤੇ ਨਿਰਾਸ਼ਾ ਦੇ ਨਤੀਜੇ ਵਜੋਂ ਸਮਾਜ ’ਚ ਤੇਜ਼ੀ ਨਾਲ ਬਦਅਮਨੀ ਫੈਲ ਰਹੀ ਹੈ। ਉਨ੍ਹਾਂ ਨੌਜਵਾਨਾਂ ਦੀਆਂ ਮੰਗਾਂ ਸਬੰਧੀ ਸੰਘਰਸ਼ ਦੀ ਰੂਪ ਰੇਖਾ ਦਾ ਵਿਸਥਾਰ ਵਿੱਚ ਜ਼ਿਕਰ ਕਰਦਿਆਂ ਸੱਦਾ ਦਿੱਤਾ ਕਿ ਹਰ ਬਾਲਗ ਨੌਜਵਾਨ ਨੂੰ ਢੁੱਕਵੀਆਂ ਉਜ਼ਰਤਾਂ ਸਹਿਤ ਪੱਕਾ ਰੁਜ਼ਗਾਰ ਦੇਣ ਇਸੇ ਦੌਰਾਨ ਜਤਿੰਦਰ ਕੁਮਾਰ ਫਰੀਦਕੋਟ, ਸ਼ਮਸ਼ੇਰ ਸਿੰਘ ਬਟਾਲਾ, ਹਰਮੀਤ ਸਿੰਘ ਦਾਊਦ, ਸੁਲੱਖਣ ਸਿੰਘ ਤੁੜ, ਦੀਪਕ ਠਾਕੁਰ, ਦਵਿੰਦਰ ਸਿੰਘ ਕੁਲਾਰ, ਮਨਪ੍ਰੀਤ ਜੋਨਸ ਨੇ ਵੀ ਵਿਚਾਰ ਰੱਖੇ। ਮੰਚ ਸੰਚਾਲਕ ਦੇ ਫਰਜ਼ ਗਗਨਦੀਪ ਸਰਦੂਲਗੜ੍ਹ ਨੇ ਬਾਖੂਬੀ ਨਿਭਾਏ।ਮਲਕੀਅਤ ਸਿੰਘ ਵੱਲੋਂ ਭੇਜੀ ਗਈ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All